24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਭਾਕਿਯੂ ਲੱਖੋਵਾਲ ਦੀ ਮੀਟਿੰਗ ਹੋਈ

ਅਜੀਤ ਡੈਸਕ 16-07-2025
ਮੋਗਾ, 15 ਜੁਲਾਈ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਪ੍ਰਧਾਨਗੀ ਹੇਠ ਯੂਨੀਅਨ ਦਫ਼ਤਰ ਮੋਗਾ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਭੋਲਾ ਨੇ ਚਲਾਈ | ਇਸ ਮੌਲੇ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ, ਸੂਬਾ ਆਗੂ ਮੋਹਨ ਸਿੰਘ ਜੀਂਦੜਾ, ਪ੍ਰੀਤਮ ਸਿੰਘ ਬਰਾੜ, ਜਰਨੈਲ ਸਿੰਘ, ਮੰਦਰਜੀਤ ਸਿੰਘ ਮਨਾਵਾਂ, ਹਰਨੇਕ ਸਿੰਘ, ਗੁਲਜ਼ਾਰ ਸਿੰਘ ਘੱਲ ਕਲ੍ਹਾਂ, ਸਾਬ ਸਿੰਘ ਬੋਗੇਵਾਲਾ, ਮੁਖਤਿਆਰ ਸਿੰਘ ਦੀਨਾ ਉਚੇਚੇ ਤੌਰ ਸ਼ਾਮਲ ਹੋਏ | ਇਸ ਮੌਕੇ ਭੁਪਿੰਦਰ ਸਿੰਘ ਦੌਲਤਪੁਰਾ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਉਜਾੜੇ ਦਾ ਕਾਰਨ ਬਣਨ ਵਾਲੀਂ ਨਵੀਂ ਲੈਂਡ ਪੂਲਿੰਗ ਨੀਤੀ ਰੱਦ ਕਰੇ | ਕਿਸੇ ਵੀ ਸੂਰਤ 'ਚ ਲੈਂਡ ਪੂਲਿੰਗ ਨਹੀਂ ਹੋਣ ਦਿੱਤੀ ਜਾਵੇਗੀ | ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਸੀ ਕਿ ਸਰਕਾਰ ਦੀ ਇਸ ਕਿਸਾਨ ਮਾਰੂ ਨੀਤੀ ਵਿਰੁੱਧ 18 ਜੁਲਾਈ ਨੂੰ ਚੰਡੀਗੜ੍ਹ ਵਿਖੇ ਸਾਰੀਆਂ ਸਿਆਸੀ ਪਾਰਟੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ ਤੇ 30 ਜੁਲਾਈ ਨੂੰ ਲੈਂਡ ਪੁਲਿੰਗ ਲਾਗੂ ਕਰਨ ਵਾਲੇ ਪਿੰਡਾਂ 'ਚ ਝੰਡੇ ਮਾਰਚ ਤੇ ਟਰੈਕਟਰ ਮਾਰਚ ਕੀਤੇ ਜਾਣਗੇ, 24 ਅਗਸਤ ਨੂੰ ਮੰਡੀ ਮੁੱਲਾਂਪੁਰ ਨੇੜੇ ਜਗਰਾਉਂ ਵਿਖੇ ਇਕ ਵੱਡੀ ਰੈਲੀ ਕੱਢੀ ਜਾਵੇਗੀ | ਇਸ ਮੌਕੇ ਨਿਰਮਲ ਸਿੰਘ, ਸੁਖਵੀਤ ਸਿੰਘ, ਜਸਵੰਤ ਸਿੰਘ ਪੰਡੋਰੀ, ਜਸਵੀਰ ਸਿੰਘ, ਪ੍ਰਕਾਸ਼ ਸਿੰਘ, ਲਖਵਿੰਦਰ ਸਿੰਘ ਰੌਲੀ, ਗੁਰਮੇਲ ਸਿੰਘ, ਜਗਤਾਰ ਸਿੰਘ ਚੋਟੀਆਂ, ਲਖਬੀਰ ਸਿੰਘ, ਮੋਦਨ ਸਿੰਘ, ਲਾਭ ਸਿੰਘ, ਭਗਤ ਸਿੰਘ, ਹਰਦੀਪ ਸਿੰਘ, ਮੇਜਰ ਸਿੰਘ, ਹਰਜੀਤ ਸਿੰਘ, ਗੁਰਦੇਵ ਸਿੰਘ, ਸਤਿੰਦਰ ਪਾਲ ਸਿੰਘ, ਬਲਵਿੰਦਰ ਸਿੰਘ, ਸਵਰਨ ਸਿੰਘ, ਰੁਪਿੰਦਰ ਸਿੰਘ, ਜਸਵੀਰ ਸਿੰਘ, ਪ੍ਰਗਟ ਸਿੰਘ, ਹਰਭਜਨ ਸਿੰਘ, ਬੂਟਾ ਸਿੰਘ, ਨਿਰਮਲ ਸਿੰਘ, ਸੁਰਿੰਦਰ ਸਿੰਘ, ਗੁਰਮੇਲ ਸਿੰਘ, ਅਮਰਦੀਪ ਸਿੰਘ, ਜਸਵਿੰਦਰ ਸਿੰਘ, ਜਗਰਾਜ ਸਿੰਘ, ਮਹਿੰਦਰ ਸਿੰਘ, ਬੰਤ ਸਿੰਘ, ਮੰਗਲ ਸਿੰਘ, ਗੁਰਦੇਵ ਸਿੰਘ, ਬਲਵੰਤ ਸਿੰਘ, ਸੁਖਦੀਪ ਸਿੰਘ, ਸੁਖਮਨ ਦੀਪ ਸਿੰਘ, ਦਰਬਾਰਾ ਸਿੰਘ, ਸੁਰਿੰਦਰ ਸਿੰਘ, ਅਮਰਦੀਪ ਸਿੰਘ, ਦਰਸ਼ਨ ਸਿੰਘ, ਕੇਵਲ ਸਿੰਘ, ਰਬਦਮਨ ਸਿੰਘ, ਪਾਲ ਸਿੰਘ, ਰਾਮ ਸਿੰਘ, ਰਜਿੰਦਰ ਸਿੰਘ ਜਿੰਦੀ,ਦਵਿੰਦਰ ਸਿੰਘ, ਆਜ਼ਾਦ ਸਿੰਘ, ਆਤਮਾ ਸਿੰਘ, ਕਰਨਵੀਰ ਸਿੰਘ, ਪਲਵਿੰਦਰ ਸਿੰਘ,ਹੀਰਾ ਸਿੰਘ, ਜਗਤਾਰ ਸਿੰਘ, ਬੰਤ ਸਿੰਘ, ਗੁਰਜੰਟ ਸਿੰਘ, ਅੰਮਿ੍ਤ ਪਾਲ ਸਿੰਘ, ਮਹਿੰਦਰ ਸਿੰਘ, ਅਰਵਿੰਦਰ ਸਿੰਘ, ਪਵਨਦੀਪ ਸਿੰਘ, ਰਣਜੀਤ ਸਿੰਘ, ਗੁਰਮੀਤ ਸਿੰਘ ਮੋਗਾ, ਜਸਵੰਤ ਸਿੰਘ, ਕੁਲਵਿੰਦਰ ਸਿੰਘ, ਹਰਦੇਵ ਸਿੰਘ, ਕੁਲਜੀਤ ਸਿੰਘ, ਬੂਟਾ ਸਿੰਘ, ਗੁਰਮੇਲ ਸਿੰਘ, ਜਗਦੇਵ ਸਿੰਘ, ਗੁਲਜ਼ਾਰ ਸਿੰਘ, ਪਵਨਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਜਥੇਦਾਰ ਮਾਹਲਾ ਦੇ ਕੋਰ ਕਮੇਟੀ ਮੈਂਬਰ ਬਣਨ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ-ਅਕਾਲੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।