ਕੋਟ ਈਸੇ ਖਾਂ, 16 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਸੂਬੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਪ੍ਰਤੀ ਪੂਰੀ ਤਰ੍ਹਾਂ ਸਨਮਾਨ ਰੱਖਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਪਵਿੱਤਰ ਧਾਰਮਿਕ ਗ੍ਰੰਥਾਂ ਪ੍ਰਤੀ ਹੁੰਦੇ ਅਪਰਾਧਾਂ ਦੀ ਸਖ਼ਤੀ ਨਾਲ ਰੋਕਥਾਮ ਨੂੰ ਲੈ ਕੇ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਬਿਲ ਤੋ ਸਾਫ਼ ਜਾਹਿਰ ਹੈ ਕਿ ਆਪ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਖ਼ਿਲਾਫ਼ ਪੂਰੀ ਤਰ੍ਹਾਂ ਗੰਭੀਰਤਾ ਨਾਲ ਕੰਮ ਕਰ ਰਹੀ ਹੈ | ਇਹ ਪ੍ਰਗਟਾਵਾ ਪਿੰਡ ਰਮਨਦੀਪ ਸਿੰਘ ਰਿੰਪੀ ਸਰਪੰਚ ਖੋਸਾ ਰਣਧੀਰ, ਅਮਰਿੰਦਰ ਸਿੰਘ ਅਮਨ ਸਰਪੰਚ ਕਾਦਰਵਾਲਾ, ਸਤਵੰਤ ਸਿੰਘ ਭੋਲਾ ਸਰਪੰਚ ਮਸੀਤਾਂ ਪ੍ਰੀਤਮ ਨਗਰ, ਪਰਮਿੰਦਰ ਸਿੰਘ ਸਰਪੰਚ ਜਨੇਰ ਨੇ ਕਿਹਾ ਕਿ ਸੂਬੇ ਦੇ ਆਮ ਲੋਕਾਂ ਨਾਲ ਜੋ ਵਾਅਦੇ ਆਮ ਆਦਮੀ ਪਾਰਟੀ ਵਲੋਂ ਕੀਤੇ ਗਏ ਸਨ ਉਹ ਇਨ ਬਿਨ ਲਾਗੂ ਹੋ ਰਹੇ ਹਨ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਸਨੀਕਾਂ ਲਈ 10 ਲੱਖ ਤੱਕ ਰੁਪਏ ਦੇ ਮੁਫ਼ਤ ਇਲਾਜ ਦੀ ਸਹੂਲਤ ਵੀ ਬੇਹੱਦ ਸ਼ਲਾਘਾਯੋਗ ਕਦਮ ਹੈ ਤੇ ਇਸ ਦਾ ਫ਼ੈਸਲੇ ਤੋਂ ਸੂਬੇ ਦੇ ਲੋਕ ਪੂਰਨ ਖ਼ੁਸ਼ ਹਨ |