ਮੋਗਾ, 16 ਜੁਲਾਈ (ਅਸ਼ੋਕ ਬਾਂਸਲ)- ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਿਹਾਲ ਸਿੰਘ ਭੁੱਲਰ ਨੇ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲਿਆਂ | ਨਿਹਾਲ ਸਿੰਘ ਭੁੱਲਰ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ਤੋਂ ਬਾਅਦ ਜ਼ਿਲ੍ਹਾ ਮੋਗਾ ਦੀਆਂ ਅਕਾਲੀ ਸਫ਼ਾਂ ਵਿਚ ਵੱਡੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਇਸ ਖ਼ੁਸ਼ੀ ਦੀ ਲਹਿਰ ਦੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਆਗੂ ਚਰਨਜੀਤ ਸਿੰਘ ਧਾਲੀਵਾਲ ਤਲਵੰਡੀ ਭੰਗੇਰੀਆਂ, ਅੰਤਰਪਾਲ ਸਿੰਘ ਸਿੱਧੂ, ਮਨਿੰਦਰ ਗਿੱਲ (ਗੋਨਾ), ਹਰਪ੍ਰੀਤ ਸਿੰਘ ਧਾਲੀਵਾਲ, ਲਛਮਣ ਸਿੰਘ ਧਾਲੀਵਾਲ, ਅਮਰਦੀਪ ਧਾਲੀਵਾਲ, ਰੌਬਿਨ ਭੁੱਲਰ, ਅਸਦ ਮਲਿਕ, ਮੰਨਾ ਭੁੱਲਰ, ਸੁੰਦਰ ਭੁੱਲਰ ਆਦਿ ਨੇ ਨਿਹਾਲ ਸਿੰਘ ਭੁੱਲਰ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਯੂਥ ਆਗੂ ਚਰਨਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪੂਰੀ ਟੀਮ ਸ਼੍ਰੋਮਣੀ ਅਕਾਲੀ ਦਲ ਤੇ ਨਿਹਾਲ ਸਿੰਘ ਭੁੱਲਰ ਦੇ ਨਾਲ ਖੜ੍ਹੀ ਹੈ | ਇਸ ਮੌਕੇ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਸਾਰੇ ਨੌਜਵਾਨਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ (ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ) ਨੂੰ ਨਾਲ ਲੈ ਕੇ ਚੱਲਣਗੇ |