16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ <br/>

ਅਜੀਤ ਡੈਸਕ 17-07-2025
ਨੱਥੂਵਾਲਾ ਗਰਬੀ, 16 ਜੁਲਾਈ (ਨਵਦੀਪ ਸਿੰਘ)-ਬਾਘਾ ਪੁਰਾਣਾ ਤੋਂ ਸੀਨੀਅਰ ਕਾਂਗਰਸੀ ਆਗੂ ਜਗਸੀਰ ਸਿੰਘ ਕਾਲੇਕੇ, ਪ੍ਰਦੁੱਮਣ ਸਿੰਘ ਗਿੱਲ ਅਤੇ ਜੱਗਾ ਸਿੰਘ ਕਾਲੇਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਖ਼ੁਲਾਸਾ ਕੀਤਾ ਹੈ ਕਿ ਅੱਜ ਇਕ ਹੋਰ ਈਮੇਲ ਰਾਹੀ ਸ੍ਰੀ ਹਰਿਮੰਦਰ ਸਾਹਿਬ ਵਿਚ ਬੰਬ ਰੱਖੇ ਹੋਣ ਦੀ ਧਮਕੀ ਆਈ ਹੈ ਤੇ ਹੁਣ ਤੱਕ ਅਜਿਹੀਆਂ ਦੋ ਤਿੰਨ ਈਮੇਲ ਆ ਚੁੱਕੀਆਂ ਹਨ, ਪਰ ਸੱਚਖੰਡ ਹਰਿਮੰਦਰ ਸਾਹਿਬ ਵਾਲੇ ਮਾਮਲੇ ਤੇ ਪੰਜਾਬ ਸਰਕਾਰ ਕੁੰਭਕਰਨੀ ਨੀਂਦ 'ਚੋਂ ਨਹੀ ਜਾਗ ਰਹੀ | ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਵੇ | ਉਨ੍ਹਾਂ ਨਿਰਾਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਹੁਣ ਤੱਕ ਇਸ ਮਾਮਲੇ ਵਿਚ ਡੂੰਘਾਈ ਨਾਲ ਜਾਂਚ ਕੀਤੀ ਹੁੰਦੀ ਤਾਂ ਇਹ ਪਤਾ ਨਹੀਂ ਲੱਗ ਜਾਣਾ ਸੀ ਕਿ ਇਹ ਈਮੇਲ ਕਿੱਥੋਂ ਅਤੇ ਕਿਸ ਵਲੋਂ ਭੇਜੀ ਜਾ ਰਹੀ ਹੈ | ਉਨ੍ਹਾਂ ਆਖਿਆ ਕਿ ਹੁਣ ਆਈਆਂ ਈਮੇਲ ਵਿਚ ਪੰਜਾਬ ਦੇ ਮੁੱਖ ਮੰਤਰੀ ਅਤੇ ਅੰਮਿ੍ਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਵੀ ਨਾਲ ਐਡ ਕੀਤਾ ਗਿਆ ਹੈ, ਪਰ ਇਸ ਦੇ ਬਾਵਜੂਦ ਸਰਕਾਰ ਨੇ ਚੁੱਪ ਧਾਰੀ ਹੋਈ ਹੈ | ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਇਹ ਏਦਾਂ ਲੱਗ ਰਿਹਾ ਕਿ ਹਰਿਮੰਦਰ ਸਾਹਿਬ ਆਉਣ ਵਾਲੀਆਂ ਸੰਗਤਾਂ ਨੂੰ ਭੈਭੀਤ ਕਰਨ ਅਤੇ ਡਰਾਉਣ ਦੀ ਸਾਜ਼ਿਸ਼ ਲੱਗ ਰਹੀ ਹੈ, ਤਾਂ ਜੋ ਗੁਰੂ ਘਰ ਵਿਖੇ ਆਉਣ ਵਾਲੀ ਸੰਗਤ ਦੀ ਆਮਦ ਨੂੰ ਪ੍ਰਭਾਵਿਤ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਇਸ ਵੇਲੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪੁੱਜਦੀਆਂ ਹਨ | ਪੰਜਾਬ ਸਰਕਾਰ ਨੂੰ ਇਸ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ |

ਪਿਛਲੀ ਖ਼ਬਰ ਪੁਲਿਸ ਵਲੋਂ ਤਿੰਨ ਮੋਟਰਸਾਈਕਲਾਂ ਸਮੇਤ ਪੰਜ ਕਾਬੂ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਮੋਗਾ ਨਿਹਾਲ ਸਿੰਘ ਭੁੱਲਰ ਨੂੰ ਨੌਜਵਾਨਾਂ ਨੇ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।