16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਪੁਲਿਸ ਵਲੋਂ ਤਿੰਨ ਮੋਟਰਸਾਈਕਲਾਂ ਸਮੇਤ ਪੰਜ ਕਾਬੂ

ਅਜੀਤ ਡੈਸਕ 17-07-2025
ਮੋਗਾ, 16 ਜੁਲਾਈ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਗਾ ਪੁਲਿਸ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਚੋਰੀ ਕੀਤੇ ਮੋਟਰਸਾਈਕਲਾਂ ਸਮੇਤ ਪੰਜ ਨੌਜਵਾਨਾਂ ਨੂੰ ਕਾਬੂ ਕਰ ਲਿਆ | ਅੱਜ ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਮਿਤੀ : 6 ਜੁਲਾਈ ਨੂੰ ਘੱਲ ਕਲਾਂ ਨਿਵਾਸੀ ਨੌਜਵਾਨ ਰਾਜਦੀਪ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਘੱਲ ਕਲਾਂ ਨੇ ਥਾਣਾ ਸਦਰ ਵਿਚ ਇਕ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦ ਉਹ ਰਿਸ਼ਤੇਦਾਰੀ ਵਿਚੋਂ ਮਿਲ ਕੇ ਆਪਣੇ ਬੁਲੇਟ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰ ਆ ਰਿਹਾ ਸੀ ਤਾਂ ਮੋਗਾ ਫ਼ਿਰੋਜ਼ਪੁਰ ਰੋਡ ਨੇੜੇ ਪਿੰਡ ਘੱਲ ਕਲਾਂ ਦੋ ਮੋਟਰਸਾਈਕਲਾਂ ਤੇ ਚਾਰ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਦੀ ਕੁੱਟਮਾਰ ਕਰਕੇ ਜ਼ਖਮੀ ਕਰਨ ਤੋਂ ਬਾਅਦ ਉਸ ਦਾ ਬੁਲੇਟ ਮੋਟਰਸਾਈਕਲ ਤੇ ਉਸ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ ਸਨ ਅਤੇ ਇਸ ਮਾਮਲੇ ਨੂੰ ਸੁਲਝਾਉਣ ਲਈ ਮੋਗਾ ਪੁਲਿਸ ਨੇ ਟੈਕਨੀਕਲ ਤਕਨੀਕ ਅਤੇ ਸੀ.ਸੀ.ਟੀ.ਵੀ. ਫੁਟੇਜ ਦੀ ਮਦਦ ਨਾਲ ਇਸ ਮਾਮਲੇ ਵਿਚ ਸੁਖਦੀਪ ਸਿੰਘ ਉਰਫ਼ ਸੁੱਖਾ ਹਾਲ ਆਬਾਦ ਜ਼ੀਰਾ, ਅਰਸ਼ਦੀਪ ਸਿੰਘ ਪੁੱਤਰ ਬਬਲਜੀਤ ਸਿੰਘ ਵਾਸੀ ਜ਼ੀਰਾ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਪਿੰਡ ਕੱਸੋਆਣਾ ਜ਼ੀਰਾ, ਸਤਨਾਮ ਸਿੰਘ ਉਰਫ਼ ਨੋਨੀ ਵਾਸੀ ਵਾਸੀ ਦੌਲਤਪੁਰਾ ਉੱਚਾ, ਕੁਲਦੀਪ ਸਿੰਘ ਉਰਫ਼ ਘੀਡੀ ਵਾਸੀ ਦੌਲਤਪੁਰਾ ਉੱਚਾ ਨੂੰ ਤਿੰਨ ਮੋਟਰਸਾਈਕਲਾਂ ਸਮੇਤ ਗਿ੍ਫ਼ਤਾਰ ਕਰ ਲਿਆ ਅਤੇ ਖੋਹਿਆ ਹੋਇਆ ਬੁਲੇਟ ਮੋਟਰਸਾਈਕਲ ਵੀ ਬਰਾਮਦ ਕਰ ਲਿਆ | ਡੀ.ਅੱੈਸ.ਪੀ. ਸਿਟੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਪੰਜਾਂ ਤੇ ਵਾਧਾ ਜੁਰਮ ਅੰਡਰ ਸੈਕਸ਼ਨ 317 (2) 341, 346 ਬੀ.ਐੱਨ.ਐਸ. ਅਧੀਨ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ | ਡੀ.ਐਸ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਨੌਜਵਾਨਾਂ ਨੂੰ ਮਾਣਯੋਗ ਅਦਾਲਤ ਪੇਸ਼ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਸਕੇ ਅਤੇ ਇਨ੍ਹਾਂ ਕੋਲੋਂ ਖੋਹ ਕੀਤੇ ਹੋਰ ਮੋਟਰਸਾਈਕਲ ਮਿਲਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਪੰਜਾਬ ਵਿਚ ਭਾਜਪਾ ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕਰ ਕੇ ਪੰਜਾਬ ਦੀ ਸਭ ਤੋਂ ਵੱਡੀ ਰਾਜਨੀਤਕ ਪਾਰਟੀ ਵਜੋਂ ਉੱਭਰੇਗ... ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।