16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਪੰਜਾਬ ਸਰਕਾਰ ਵਿਰੁੱਧ ਸੂਬੇ ਭਰ 'ਚ ਸੰਸਥਾਵਾਂ ਅੱਗੇ ਗੇਟ ਰੈਲੀਆਂ

ਅਜੀਤ ਡੈਸਕ 17-07-2025

ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਸੰਘਰਸ਼ ਕਰਨ ਦਾ ਬਿਗਲ ਵਜਾ ਦਿੱਤਾ ਹੈ | ਪਿਛਲੇ ਕਈ ਸਾਲਾਂ ਤੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਵਾਉਣ ਵਾਲੀ ਜਥੇਬੰਦੀ ਨੇ ਹੁਣ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਹੁਣ ਖੁੱਲ੍ਹ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ | ਜਥੇਬੰਦੀ ਦੇ ਆਗੂ ਇੰਸਟਰਕਟਰ ਗੁਰਮੀਤ ਕੌਰ ਨੇ ਦੱਸਿਆ ਕਿ ਉਹ 15-16 ਸਾਲਾਂ ਤੋਂ ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈ. ਵਿਚ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਨਿਗੂਣੀਆਂ ਤਨਖ਼ਾਹਾਂ ਸਿਰਫ਼ 15 ਹਜ਼ਾਰ ਉੱਪਰ ਗਰੁੱਪ ਬੀ ਬਤੌਰ ਕਰਾਫ਼ਟ ਇੰਸਟਰਕਟਰ ਵਜੋਂ ਆਪਣਾ ਸ਼ੋਸ਼ਣ ਕਰਵਾ ਰਹੇ ਹਨ ਜਦ ਕਿ ਇਹੀ ਪੰਜਾਬ ਸਰਕਾਰ ਗਰੁੱਪ ਸੀ ਅਤੇ ਡੀ ਨੂੰ ਸਾਡੇ ਨਾਲੋਂ ਵੱਧ ਤਨਖ਼ਾਹਾਂ ਦੇ ਰਹੀ ਹੈ ਜੋ ਕਿ ਕਿਤੇ ਵੀ ਤਰਕਸੰਗਤ ਨਹੀਂ ਹੈ | ਇਸ ਤੋਂ ਇਲਾਵਾ ਸਾਨੂੰ ਕਿਸੇ ਵੀ ਕਿਸਮ ਦੀ ਛੁੱਟੀ ਨਹੀਂ ਦਿੱਤੀ ਜਾਂਦੀ, ਨਾ ਹੀ ਕੋਈ ਬਦਲੀ ਕਰਵਾਉਣ ਦਾ ਅਧਿਕਾਰ ਹੈ, ਨਾ ਹੀ ਕੋਈ ਸਰਵਿਸ ਬੁੱਕ ਲਗਾਈ ਗਈ ਹੈ ਅਤੇ ਨਾ ਹੀ ਕੋਈ ਸਾਲਾਨਾ ਇੰਕਰੀਮੈਂਟ ਹੈ | ਇੱਥੋਂ ਤੱਕ ਮਹਿਲਾ ਲਈ ਜਣੇਪਾ ਛੁੱਟੀ ਤੱਕ ਦਾ ਅਧਿਕਾਰ ਨਹੀਂ ਹੈ ਜੋ ਕਿ ਇਹ ਪੰਜਾਬ ਸਰਕਾਰ ਲਈ ਬਹੁਤ ਹੀ ਸ਼ਰਮਨਾਕ ਗੱਲ ਹੈ | ਅਸੀਂ ਗੱਲਬਾਤ ਰਾਹੀਂ ਪਿਛਲੇ ਤਿੰਨ ਸਾਲਾਂ ਤੋਂ 40-50 ਮੁੱਖ ਮੰਤਰੀ ਦਫ਼ਤਰ ਦੇ ਗੇੜੇ ਮਾਰੇ ਕਿ ਸ਼ਾਇਦ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਸਮਾਂ ਮਿਲ ਜਾਵੇ ਪਰੰਤੂ ਆਮ ਲੋਕਾਂ ਦੇ ਮੁੱਖ ਮੰਤਰੀ ਕਹਾਉਣ ਵਾਲੇ ਭਗਵੰਤ ਸਿੰਘ ਮਾਨ ਵੀ ਪਹਿਲੇ ਮੁੱਖ ਮੰਤਰੀਆਂ ਦੀ ਤਰ੍ਹਾਂ ਹੀ ਨਿਕਲੇ, ਇਕ ਮਿੰਟ ਦਾ ਵੀ ਸਮਾਂ ਨਹੀਂ ਦਿੱਤਾ ਗਿਆ | ਇਸ ਤੋਂ ਇਲਾਵਾ ਕਈ ਵਾਰ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵੀ ਮਿਲ ਚੁੱਕੇ ਹਾਂ, ਉਨ੍ਹਾਂ ਵਲੋਂ ਹਰ ਵਾਰ ਇੰਗਨੋਰ ਕਰ ਦਿੱਤਾ ਜਾਂਦਾ ਹੈ ਜਿਵੇਂ ਉਨ੍ਹਾਂ ਦਾ ਤਕਨੀਕੀ ਸਿੱਖਿਆ ਵੱਲ ਧਿਆਨ ਹੀ ਨਾ ਹੋਵੇ | ਅਸੀਂ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਲਈ ਬਹੁਤ ਸਖ਼ਤ ਮਿਹਨਤ ਕੀਤੀ ਸੀ ਕਿ ਇਹ ਸਰਕਾਰ ਸਾਡਾ ਕੁਝ ਕਰੇਗੀ ਪਰੰਤੂ ਸਾਡੇ ਹੱਥ ਪਹਿਲਿਆਂ ਵਾਂਗ ਨਿਰਾਸ਼ਾ ਹੀ ਹੱਥ ਲੱਗੀ ਹੈ | ਇਸ ਲਈ ਜਥੇਬੰਦੀ ਨੇ ਅੱਜ ਸਰਕਾਰੀ ਆਈ.ਟੀ.ਆਈ. ਮੋਗਾ (ਇਸਤਰੀ) ਦੇ ਗੇਟ ਅੱਗੇ ਪੰਜਾਬ ਸਰਕਾਰ ਵਿਰੁੱਧ ਗੇਟ ਰੈਲੀ ਕੀਤੀ | ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਆਉਣ ਵਾਲੇ ਦਿਨਾਂ ਵਿਚ ਤਕਨੀਕੀ ਸਿੱਖਿਆ ਮੰਤਰੀ ਅਤੇ ਹੋਰ ਸਾਰੇ ਮੰਤਰੀਆਂ ਦੇ ਘਰਾਂ ਅੱਗੇ ਪ੍ਰਦਰਸ਼ਨ ਕੀਤੇ ਜਾਣਗੇ, ਲੋੜ ਪੈਣ 'ਤੇ ਪੱਕਾ ਮੋਰਚਾ ਵੀ ਲਗਾਇਆ ਜਾਵੇਗਾ | ਇਸ ਰੋਸ ਪ੍ਰਦਰਸ਼ਨ ਵਿਚ ਤੁਹਾਡੀ ਕੋਆਰਡੀਨੇਟਰ ਗੁਰਪ੍ਰੀਤ ਕੌਰ, ਮੈਡਮ ਬਿਮਲਾ ਰਾਣੀ, ਮੈਡਮ ਜੋਤੀ ਰਾਣੀ, ਕੁਲਦੀਪ ਸਿੰਘ, ਹਰਵਿੰਦਰ ਸਿੰਘ ਫੂਲੇਵਾਲਾ, ਪ੍ਰਦੀਪ ਸਿੰਘ, ਬਿੰਦਰ ਸਿੰਘ ਤਲਵੰਡੀ ਸਾਬੋ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਅਜੀਤਵਾਲ ਕਾਲਜ ਦੇ ਲੈਕਚਰਾਰ ਅਮਰਿੰਦਰ ਸਿੰਘ ਦੀ ਪੀ.ਐਚ.ਡੀ. ਲਈ ਚੋਣ <br/> ਅਗਲੀ ਖ਼ਬਰ ਪੰਜਾਬ ਵਿਚ ਭਾਜਪਾ ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕਰ ਕੇ ਪੰਜਾਬ ਦੀ ਸਭ ਤੋਂ ਵੱਡੀ ਰਾਜਨੀਤਕ ਪਾਰਟੀ ਵਜੋਂ ਉੱਭਰੇਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।