16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਲੈਂਡ ਪੂਲਿੰਗ ਸਕੀਮ ਨੂੰ ਵਾਪਸ ਲਵੇ ਸਰਕਾਰ- ਕਰਨੈਲ ਸਿੰਘ ਪੀਰ ਮੁਹੰਮਦ <br/>

ਅਜੀਤ ਡੈਸਕ 17-07-2025
ਕਿਸ਼ਨਪੁਰਾ ਕਲਾਂ, 16 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਲੈਂਡ ਪੂਲਿੰਗ ਬਾਰੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆ ਪੰਜਾਬ ਸਰਕਾਰ ਨੂੰ ਇਹ ਨੀਤੀ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ, ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਹ ਲੈਂਡ ਪੂਲਿੰਗ ਸਕੀਮ ਨੂੰ ਤੁਰੰਤ ਪ੍ਰਭਾਵ ਨਾਲ ਸਰਕਾਰ ਵਾਪਸ ਲਵੇ | ਪੀਰ ਮੁਹੰਮਦ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਦੀ ਜ਼ਮੀਨ ਖੋਹੀ ਜਾ ਰਹੀ ਹੈ, ਕਿਸਾਨ ਆਪਣੀ ਮਾਂ ਰੂਪੀ ਜ਼ਮੀਨ ਨੂੰ ਕਿਸੇ ਵੀ ਕੀਮਤ 'ਤੇ ਨਹੀਂ ਦੇਣਾ ਚਾਹੁੰਦੇ | ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਨੇ ਪੰਜਾਬ ਵਿਧਾਨ ਵਿਚ ਵੀ ਕਿਸਾਨਾਂ ਦੇ ਮਸਲੇ ਨੂੰ ਨਾ ਸਿਰਫ਼ ਉਠਾਇਆ ਸਗੋਂ ਵਿਧਾਨ ਸਭਾ ਦੇ ਅੰਦਰ ਆਪਣਾ ਫ਼ਰਜ਼ ਅਦਾ ਕੀਤਾ ਹੈ |

ਪਿਛਲੀ ਖ਼ਬਰ ਸੰਗਰਾਂਦ ਦਾ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਚਿਮਨ ਲਾਲ ਮਲਹੋਤਰਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।