16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸੰਗਰਾਂਦ ਦਾ ਦਿਹਾੜਾ ਮਨਾਇਆ <br/>

ਅਜੀਤ ਡੈਸਕ 17-07-2025
ਕਿਸ਼ਨਪੁਰਾ ਕਲਾਂ, 16 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਿਸ਼ਨਪੁਰਾ ਕਲਾਂ ਦੇ ਗੁਰੂ ਘਰ ਵਿਖੇ ਸਾਉਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਅੰਗਰੇਜ਼ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਅਤੇ ਸਾਵਣ ਮਹੀਨੇ ਦੀ ਕਥਾ ਭਾਈ ਅਰਜਿੰਦਰ ਸਿੰਘ ਕਾਲਾ ਨੇ ਕਰਦਿਆਂ ਕਿਹਾ ਕੇ ਜੀਵਨ ਦਾ ਅਸਲੀ ਮਕਸਦ ਹੈ ਨਾਮ ਸਿਮਰਨ ਕਰਨਾ ਇਸ ਲਈ ਸਾਨੂੰ ਸਾਰਿਆਂ ਨੂੰ ਸਵੇਰੇ ਨਿੱਤਨੇਮ ਜ਼ਰੂਰ ਕਰਨਾ ਚਾਹੀਦਾ ਹੈ | ਹੈੱਡ ਗ੍ਰੰਥੀ ਭਾਈ ਦਰਸ਼ਨ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ | ਅੰਤ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਹਿੰਦਰ ਸਿੰਘ ਮਾਨ ਵਲੋਂ ਆਈਆਂ ਤੇ ਆਈਆ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਮਲਕੀਤ ਸਿੰਘ ਮੀਤ ਗ੍ਰੰਥੀ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਭਾਕਿਯੂ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ, ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ, ਖ਼ਜ਼ਾਨਚੀ ਇੰਦਰਜੀਤ ਸਿੰਘ ਹੈਪੀ, ਇਕਬਾਲ ਸਿੰਘ ਮਾਨ, ਗੁਰਮੀਤ ਸਿੰਘ ਰਾਜਾ ਮੱਟੂ, ਹਰਭਜਨ ਸਿੰਘ ਬਾਬਾ, ਰਣਜੀਤ ਸਿੰਘ ਰਵੀ, ਜਗਤਾਰ ਸਿੰਘ ਸਾਗੂ, ਮਾਸਟਰ ਸੁਦਰਸ਼ਨ ਸਿੰਘ, ਸ਼ੇਰਾਂ ਔਲਖ, ਦਰਸ਼ਨ ਸਿੰਘ ਮਾਨ, ਪ੍ਰਧਾਨ ਅਵਤਾਰ ਸਿੰਘ ਮਾਨ, ਬੂਟਾ ਸਿੰਘ ਨੰਬਰਦਾਰ, ਮਿਸਤਰੀ ਅਵਤਾਰ ਸਿੰਘ, ਕਸ਼ਮੀਰ ਸਿੰਘ, ਜਿੰਦਰ ਸਿੰਘ, ਕੰਤਾ ਭਿੰਡਰ ਆਦਿ ਨੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ |

ਪਿਛਲੀ ਖ਼ਬਰ ਜ਼ਿਲ੍ਹਾ ਤੇ ਸੈਸ਼ਨ ਜੱਜ ਬਿਸ਼ਨ ਸਰੂਪ ਨੇ ਕੀਤੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਰੀਵਿਊ ਮੀਟਿੰਗ <br/> ਅਗਲੀ ਖ਼ਬਰ ਲੈਂਡ ਪੂਲਿੰਗ ਸਕੀਮ ਨੂੰ ਵਾਪਸ ਲਵੇ ਸਰਕਾਰ- ਕਰਨੈਲ ਸਿੰਘ ਪੀਰ ਮੁਹੰਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।