ਮੋਗਾ, 16 ਜੁਲਾਈ (ਗੁਰਤੇਜ ਸਿੰਘ ਬੱਬੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬਣਾਏ ਨਵੇਂ ਜਥੇਬੰਧਕ ਢਾਂਚੇ ਵਿਚ ਮੋਗਾ ਜ਼ਿਲੇ੍ਹ ਨੂੰ ਵੱਡਾ ਮਾਣ ਮਿਲਿਆ ਹੈ ਅਤੇ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ ਕੋਰ ਕਮੇਟੀ ਵਿਚ ਸ਼ਾਮਿਲ ਕਰਨ ਅਤੇ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ ਤੇ ਮੋਗਾ ਜ਼ਿਲੇ੍ਹ ਵਿਚ ਸ਼ੋ੍ਰਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਨੰਬਰਦਾਰ ਲਾਲ ਸਿੰਘ ਸਾਬਕਾ ਸਰਪੰਚ ਘੱਲ ਕਲਾਂ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਮੋਗਾ ਜ਼ਿਲੇ੍ਹ ਦੇ ਚਾਰੇ ਹਲਕਿਆਂ ਤੋਂ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਦੀ ਅਗਵਾਈ ਵਿਚ ਅਕਾਲੀ ਦਲ ਜਿੱਤ ਪ੍ਰਾਪਤ ਕਰੇਗਾ ਅਤੇ ਬਾਹਰ ਤੋਂ ਆਕੇ ਰਾਜ ਕਰਨ ਵਾਲਿਆਂ ਨੂੰ ਨਕਾਰ ਕੇ ਚੱਲਦਾ ਕਰਨਗੇ |