16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਭਲੂਰ ਨਿਵਾਸੀਆਂ ਨੇ ਜਥੇਦਾਰ ਮਾਹਲਾ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 17-07-2025
ਨੱਥੂਵਾਲਾ ਗਰਬੀ, 16 ਜੁਲਾਈ (ਨਵਦੀਪ ਸਿੰਘ)-ਪਿਛਲੇ ਦਿਨੀਂ ਅਕਾਲੀ ਆਗੂ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰਨ 'ਤੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦਾ ਮਹੌਲ ਦੇਖਣ ਨੂੰ ਮਿਲ ਰਿਹਾ ਹੈ | ਵੱਖ-ਵੱਖ ਪਿੰਡਾਂ ਵਿਚ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ ਬੁਲਾ ਕੇ ਜਿੱਥੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ, ਉੱਥੇ ਹੀ ਅਕਾਲੀ ਦਲ ਦੇ ਵਰਕਰਾਂ ਵਲੋਂ ਉਨ੍ਹਾਂ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ | ਇਸੇ ਲੜੀ ਨੂੰ ਅੱਗੇ ਵਧਾਉਂਦਿਆਂ ਭਲੂਰ ਵਿਖੇ ਅਕਾਲੀ ਵਰਕਰਾਂ ਵਲੋਂ ਵੱਡਾ ਇਕੱਠ ਕੀਤਾ ਗਿਆ ਤੇ ਜਦ ਜਥੇਦਾਰ ਮਾਹਲਾ ਭਲੂਰ ਵਿਖੇ ਪਹੁੰਚੇ ਤਾਂ ਵਰਕਰਾਂ ਨੇ ਪੂਰੀ ਗਰਮਜੋਸ਼ੀ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲਗਾਏ | ਇਸ ਮੌਕੇ ਬੋਲਦਿਆਂ ਸਾਬਕਾ ਸਰਪੰਚ ਪਾਲਾ ਸਿੰਘ ਨੇ ਕਿਹਾ ਕਿ ਭਲੂਰ ਦਾ ਜਿੰਨਾ ਵੀ ਵਿਕਾਸ ਹੋਇਆ ਹੈ, ਉਸ ਵਿਚ ਜਥੇਦਾਰ ਤੀਰਥ ਸਿੰਘ ਮਾਹਲਾ ਦਾ ਅਹਿਮ ਰੋਲ ਹੈ, ਉਨ੍ਹਾਂ ਦੀ ਬਦੌਲਤ ਹੀ ਭਲੂਰ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਹੋਏ ਹਨ | ਇਸ ਮੌਕੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਉਹ ਪਿਛਲੀਆਂ ਗ਼ਲਤੀਆਂ ਤੋਂ ਸਬਕ ਸਿੱਖ ਕੇ ਭਵਿੱਖ ਵਿਚ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਹੱਥ ਮਜ਼ਬੂਤ ਜ਼ਰੂਰ ਕਰਨਗੇ ਤੇ ਉਨ੍ਹਾਂ ਵਲੋਂ ਪਿੰਡ ਦੇ ਕਰਵਾਏ ਹੋਏ ਵਿਕਾਸ ਦਾ ਮੁੱਲ ਜ਼ਰੂਰ ਮੋੜਨਗੇ | ਇਸ ਮੌਕੇ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪਿੰਡ ਭਲੂਰ ਨੂੰ ਹਮੇਸ਼ਾ ਆਪਣਾ ਪਿੰਡ ਹੀ ਸਮਝਿਆ ਹੈ ਅਤੇ ਉਹ ਭਲੂਰ ਵਾਸੀਆਂ ਦੇ ਹਰ ਦੁੱਖ ਸੁੱਖ ਨੂੰ ਆਪਣਾ ਦੁੱਖ ਸੁੱਖ ਸਮਝਦੇ ਹਨ | ਉਨ੍ਹਾਂ ਨੂੰ ਪਿੰਡ ਭਲੂਰ 'ਤੇ ਪੂਰਾ ਮਾਣ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਅਤੇ ਪਿੰਡ ਵਾਸੀਆਂ ਨੇ ਜਥੇਦਾਰ ਤੀਰਥ ਸਿੰਘ ਮਾਹਲਾ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਵਿਧਾਇਕ ਬਿਲਾਸਪੁਰ ਵਲੋਂ ਵਿਧਾਨ ਸਭਾ 'ਚ ਬੇਅਦਬੀ ਖ਼ਿਲਾਫ਼ ਬਿੱਲ 'ਤੇ ਮਜ਼ਬੂਤੀ ਨਾਲ ਪੱਖ ਪੇਸ਼ <br/> ਅਗਲੀ ਖ਼ਬਰ ਯੂ. ਕੇ. ਇੰਟਰਨੈਸ਼ਨਲ ਸਕੂਲ ਵਿਖੇ ਨਿਵੇਸ਼ ਸਮਾਰੋਹ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।