16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਆਕਸਫੋਰਡ ਸਕੂਲ ਭਗਤਾ ਭਾਈ ਦੇ ਵਿਦਿਆਰਥੀਆਂ ਨੇ ਕੱਢੀ ਜਾਗਰੂਕਤਾ ਰੈਲੀ <br/>

ਅਜੀਤ ਡੈਸਕ 17-07-2025
ਮੋਗਾ, 16 ਜੁਲਾਈ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਇਕ ਅਜਿਹੀ ਵਿੱਦਿਅਕ ਸੰਸਥਾ ਹੈ, ਜਿਸ ਵਿਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਕਈ ਪ੍ਰਕਾਰ ਦੀਆਂ ਗਤੀਵਿਧੀਆਂ, ਬੋਧਿਕ ਕਿਰਿਆਵਾਂ ਦਾ ਹਿੱਸਾ ਬਣਾਇਆ ਜਾਂਦਾ ਹੈ, ਜੋ ਉਨ੍ਹਾਂ ਨੂੰ ਇਕ ਜ਼ਿੰਮੇਵਾਰ ਨਾਗਰਿਕ ਬਣਾਉਣ ਵਿਚ ਸਹਾਈ ਹੁੰਦੀਆਂ ਹਨ | ਬੀਤੇ ਦਿਨ ਸੰਸਥਾ ਦੇ ਵਿਦਿਆਰਥੀਆਂ ਵਲੋਂ ਸੜਕ ਸੁਰੱਖਿਆ ਚੇਤਨਾ ਰੈਲੀ ਕੱਢੀ ਗਈ, ਜਿਸ ਵਿਚ ਛੇਵੀਂ ਜਮਾਤ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਵਲੋਂ ਰਵਾਨਾ ਕੀਤੀ ਗਈ | ਇਸ ਰੈਲੀ ਨੇ ਸਕੂਲ ਦੇ ਡੀ. ਪੀ. ਆਈ. ਅਧਿਆਪਕਾਂ ਦੀ ਅਗਵਾਈ ਵਿਚ ਕੋਠਾ ਗੁਰੂ ਕਾ ਅਤੇ ਕਲਿਆਣ ਸੱਖਾ ਪਿੰਡਾਂ ਦਾ ਦੌਰਾ ਕੀਤਾ | ਵਿਚਾਰ ਸਾਂਝੇ ਕਰਦੇ ਹੋਏ ਵਿਦਿਆਰਥੀਆਂ ਨੇ ਕਿਹਾ ਕਿ ਲੋਕਾਂ ਨੂੰ ਸੜਕ ਸੁਰੱਖਿਆ ਬਾਰੇ ਜਾਣੂੰ ਕਰਾਉਣਾ ਬੇਹੱਦ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਸੜਕ ਆਵਾਜਾਈ ਦੇ ਨਿਯਮਾਂ ਤੋਂ ਜਾਣੂੰ ਨਹੀਂ ਹੁੰਦੇ, ਜਿਸ ਕਾਰਨ ਬਹੁਤ ਸਾਰੀਆਂ ਅਣਸੁਖਾਵੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ | ਉਨ੍ਹਾਂ ਵਿਸਥਾਰ ਨਾਲ ਦੱਸਦਿਆਂ ਕਿਹਾ ਕਿ ਅਠਾਰਾਂ ਸਾਲ ਤੋਂ ਘੱਟ ਉਮਰ ਦੇ ਬੱਚੇ ਵਹੀਕਲ ਚਲਾ ਰਹੇ ਹਨ, ਜਿਨ੍ਹਾਂ ਨੂੰ ਨਾ ਤਾਂ ਸੜਕ ਨਿਯਮਾਂ ਦਾ ਪਤਾ ਹੁੰਦਾ ਹੈ ਅਤੇ ਨਾ ਹੀ ਉਨ੍ਹਾਂ ਕੋਲ ਡਰਾਈਵਿੰਗ ਲਾਇਸੰਸ ਹੁੰਦਾ ਹੈ | ਅਜਿਹੇ ਬੱਚੇ ਦਰਦਨਾਕ ਘਟਨਾਵਾਂ ਨੂੰ ਸੱਦਾ ਦਿੰਦੇ ਹਨ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਕਿਹਾ ਕਿ ਸਾਨੂੰ ਸੜਕੀ ਆਵਾਜਾਈ ਦੇ ਨਿਯਮਾਂ ਨੂੰ ਧਿਆਨ 'ਚ ਰੱਖਣਾ ਚਾਹੀਦਾ ਹੈ ਅਤੇ ਟਰੈਫ਼ਿਕ ਬੱਤੀਆਂ ਦਾ ਪਾਲਣ ਕਰਨਾ ਚਾਹੀਦਾ ਹੈ | ਇਸ ਤਰ੍ਹਾਂ ਕਰ ਕੇ ਅਸੀਂ ਆਪਣੀ ਅਤੇ ਹੋਰਾਂ ਦੀ ਜ਼ਿੰਦਗੀ ਵੀ ਬਚਾ ਸਕਦੇ ਹਾਂ | ਇਸ ਸਮੇਂ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ਸ਼ੈਰੀ ਢਿੱਲੋਂ ਵਾਈਸ ਚੇਅਰਮੈਨ, ਰਾਜਵਿੰਦਰ ਸਿੰਘ ਸੋਢੀ ਜਨਰਲ ਸਕੱਤਰ, ਗੁਰਮੀਤ ਸਿੰਘ ਗਿੱਲ ਸਰਪੰਚ ਵਿੱਤ ਸਕੱਤਰ ਤੇ ਕੁਆਰਡੀਨੇਟਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਨਾਮਦੇਵ ਭਵਨ ਵਿਖੇ 8 ਲੱਖ ਦੀ ਲਾਗਤ ਨਾਲ ਬਣਨ ਵਾਲੇ ਸੋਲਰ ਸਿਸਟਮ ਦੀ ਸ਼ੁਰੂਆਤ ਅਗਲੀ ਖ਼ਬਰ ਵਿਧਾਇਕ ਬਿਲਾਸਪੁਰ ਵਲੋਂ ਵਿਧਾਨ ਸਭਾ 'ਚ ਬੇਅਦਬੀ ਖ਼ਿਲਾਫ਼ ਬਿੱਲ 'ਤੇ ਮਜ਼ਬੂਤੀ ਨਾਲ ਪੱਖ ਪੇਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।