16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਗੁਰਦੁਆਰਾ ਸ੍ਰੀ ਨਾਮਦੇਵ ਭਵਨ ਵਿਖੇ 8 ਲੱਖ ਦੀ ਲਾਗਤ ਨਾਲ ਬਣਨ ਵਾਲੇ ਸੋਲਰ ਸਿਸਟਮ ਦੀ ਸ਼ੁਰੂਆਤ

ਗੁਰਦੁਆਰਾ ਸ੍ਰੀ ਨਾਮਦੇਵ ਭਵਨ ਮੋਗਾ ਵਿਖੇ 8 ਲੱਖ ਦੀ ਲਾਗਤ ਨਾਲ ਬਣਨ ਵਾਲੇ ਸੋਲਰ ਸਿਸਟਮ ਦੀ ਸ਼ੁਰੂਆਤ ਕਰਦੇ ਪ੍ਰਧਾਨ ਗੁਰਪ੍ਰੀਤ ਸਿੰਘ ਕੰਬੋ ਤੇ ਕਮੇਟੀ ਅਹੁਦੇਦਾਰ ਤੇ ਦਾਨੀ | ਤਸਵੀਰ : ਜਸਪਾਲ ਸਿੰਘ ਬੱਬੀ <br/> 17-07-2025
ਮੋਗਾ, 16 ਜੁਲਾਈ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਸ੍ਰੀ ਨਾਮਦੇਵ ਭਵਨ ਅਕਾਲਸਰ ਰੋਡ ਮੋਗਾ ਵਿਖੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਕੰਬੋ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਰਾਂਦ ਅਤੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ | ਇਸ ਮੌਕੇ ਭਾਈ ਸੋਹਣ ਸਿੰਘ ਖ਼ਾਲਸਾ, ਭਾਈ ਗੁਰਪ੍ਰੀਤ ਸਿੰਘ ਦੇ ਕੀਰਤਨੀ ਜਥੇ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ | ਸਰੂਪ ਸਿੰਘ ਮੋਗਾ ਸੀਨੀਅਰ ਮੀਤ ਪ੍ਰਧਾਨ ਨੇ ਭਾਈ ਤਾਰੂ ਸਿੰਘ ਦੇ ਜੀਵਨ ਅਤੇ ਸ਼ਹੀਦੀ ਦਿਹਾੜੇ ਤੇ ਚਾਨਣਾ ਪਾਇਆ | ਸਰਬੱਤ ਦੇ ਭਲੇ ਦੀ ਅਰਦਾਸ ਗਿਆਨੀ ਸ਼ਿੰਦਰ ਸਿੰਘ ਨੇ ਕੀਤੀ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ, ਦਾਨੀ ਸੱਜਣ, ਪ੍ਰਵਾਸੀ ਭਾਰਤੀ ਤੇ ਸੰਗਤਾਂ ਦੇ ਸਹਿਯੋਗ ਨਾਲ 20 ਕਿੱਲੋ ਵਾਟ ਟਾਟਾ ਕੰਪਨੀ ਦਾ ਸੋਲਰ ਸਿਸਟਮ ਲਾਉਣ ਦੀ ਸ਼ੁਰੂਆਤ ਗੁਰਪ੍ਰੀਤ ਸਿੰਘ ਕੰਬੋ ਪ੍ਰਧਾਨ ਅਤੇ ਮੈਂਬਰਾਂ ਨੇ ਕੀਤੀ | ਉਨ੍ਹਾਂ ਦੱਸਿਆ ਕਿ ਇਸ ਸੋਲਰ ਸਿਸਟਮ ਕਰੀਬ 8 ਲੱਖ ਰੁਪਏ ਦੀ ਲਾਗਤ ਨਾਲ ਲਗਾਇਆ ਜਾ ਰਿਹਾ ਹੈ, ਸੋਲਰ ਸਿਸਟਮ ਲੱਗਣ ਨਾਲ ਕਰੀਬ 25 ਹਜਾਰ ਰੁਪਏ ਪ੍ਰਤੀ ਮਹੀਨਾ ਦੀ ਬਿਜਲੀ ਦੀ ਬੱਚਤ ਹੋਵੇਗੀ | ਇਸ ਮੌਕੇ ਪ੍ਰਧਾਨ ਗੁਰਪ੍ਰੀਤ ਸਿੰਘ ਕੰਬੋ, ਕੁਲਵੰਤ ਸਿੰਘ ਪੁਰਬਾ, ਪਿ੍ੰਸੀਪਲ ਅਵਤਾਰ ਸਿੰਘ ਕਰੀਰ, ਅਵਤਾਰ ਸਿੰਘ ਵਹਿਣੀਵਾਲ, ਕਮਲਜੀਤ ਸਿੰਘ ਬਿੱਟੂ, ਗੁਰਚਰਨ ਸਿੰਘ ਰਾਏ ਸਾਬਕਾ ਐਸ.ਡੀ.ਓ., ਗੁਰਵਿੰਦਰ ਸਿੰਘ ਜਗਜੀਤ ਸਿੰਘ ਘਾਲੀ, ਮਹਿੰਦਰ ਸਿੰਘ ਮਿੰਦੀ, ਬਲਦੇਵ ਸਿੰਘ, ਸਰੂਪ ਸਿੰਘ ਮੋਗਾ, ਲਖਬੀਰ ਸਿੰਘ, ਬਾਬਾ ਜੋਰਾ ਸਿੰਘ, ਪੁਨੀਤਪਾਲ ਸਿੰਘ ਸੱਗੂ, ਅਮਰ ਰੱਖੜਾ, ਅਵਤਾਰ ਸਿੰਘ, ਹਰਪ੍ਰੀਤ ਸਿੰਘ, ਅਵਤਾਰ ਸਿੰਘ ਸੱਪਲ, ਪਿ੍ੰਸੀਪਲ ਕੁਲਵਿੰਦਰ ਕੌਰ ਬੇਦੀ, ਬੀਬੀ ਸੀਤਾ ਰਾਣੀ, ਬੀਬੀ ਪਰਮਿੰਦਰ ਕੌਰ, ਬੀਬੀ ਅਨੀਤਾ ਰਾਣੀ, ਬੀਬੀ ਜਸਵੀਰ ਕੌਰ, ਡਾ. ਕੁਲਵੰਤ ਕੌਰ, ਪਰਮਜੀਤ ਸਿੰਘ, ਕੁਲਦੀਪ ਸਿੰਘ, ਕੁਲਵੰਤ ਸਿੰਘ ਰਾਮਗੜ੍ਹ, ਆਤਮਾ ਸਿੰਘ ਜੱਸਲ, ਗਗਨਦੀਪ ਸਿੰਘ, ਅਮਨਦੀਪ ਸਿੰਘ ਮਿੰਟੂ, ਮਨਜੀਤ ਸਿੰਘ, ਗੁਰਨਾਮ ਸਿੰਘ ਲਵਲੀ, ਹਰਬੰਸ ਸਿੰਘ, ਬਲਵਿੰਦਰ ਸਿੰਘ, ਜਤਿੰਦਰ ਸਿੰਘ, ਪਰਮਜੀਤ ਸਿੰਘ, ਗੁਰਮੁਖ ਸਿੰਘ ਖ਼ਾਲਸਾ ਚਰਨਜੀਤ ਸਿੰਘ ਬੱਸੀਆਂ, ਹਰਮੇਲ ਸਿੰਘ, ਹਰਪ੍ਰੀਤ ਸਿੰਘ, ਇਕਬਾਲ ਸਿੰਘ, ਗੁਰਪ੍ਰੀਤ ਸਿੰਘ ਜੱਸਲ ਸਮੇਤ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਹਰਸਿਮਰਤ ਕੌਰ ਬਾਦਲ ਸਾਈਾ ਨਗਰ ਦੇ ਲੋਕਾਂ ਦੀ ਸਾਰ ਲੈਣ ਪੁੱਜੇ <br/> ਅਗਲੀ ਖ਼ਬਰ ਆਕਸਫੋਰਡ ਸਕੂਲ ਭਗਤਾ ਭਾਈ ਦੇ ਵਿਦਿਆਰਥੀਆਂ ਨੇ ਕੱਢੀ ਜਾਗਰੂਕਤਾ ਰੈਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।