01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਦੋ ਕਾਬੂ, ਮਾਮਲਾ ਦਰਜ

ਅਜੀਤ ਡੈਸਕ 18-07-2025
ਨਿਹਾਲ ਸਿੰਘ ਵਾਲਾ, 17 ਜੁਲਾਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਪੂਰਨ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਪੂਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਹੌਲਦਾਰ ਸਿਕੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਸੁਖਪ੍ਰੀਤ ਸਿੰਘ ਉਰਫ਼ ਚੋਚੋ ਉਰਫ਼ ਗੁਰਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਤੇ ਸੁਰਜੀਤ ਸਿੰਘ ਉਰਫ਼ ਬਿੱਲੀ ਪੁੱਤਰ ਨੰਦ ਸਿੰਘ ਵਾਸੀ ਅੰਦਰਲਾ ਵਿਹੜਾ ਪੱਤੋ ਹੀਰਾ ਸਿੰਘ ਨੂੰ ਕਾਬੂ ਕਰਦਿਆਂ ਉਨ੍ਹਾਂ ਪਾਸੋਂ ਚੋਰੀ ਦੇ ਦੋ ਮੋਟਰਸਾਈਕਲ ਮਾਰਕਾ ਹੀਰੋ ਸਪਲੈਂਡਰ ਪਲੱਸ ਅਤੇ ਮੋਟਰਸਾਈਕਲ ਮਾਰਕਾ ਹੀਰੋ ਸੀ. ਡੀ. ਡੀਲਕਸ ਬਰਾਮਦ ਕੀਤੇ ਗਏ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਮੋਗਾ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਭਾਰੀ ਬਾਰਿਸ਼ ਕਾਰਨ ਕਿਸਾਨ ਦਾ ਪਸ਼ੂਆਂ ਵਾਲਾ ਸ਼ੈੱਡ ਡਿੱਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।