ਮੋਗਾ, 17 ਜੁਲਾਈ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਮੋਗਾ ਦੇ ਪ੍ਰਧਾਨ ਦਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੂੰ ਮੰਗ ਪੱਤਰ ਦਿੱਤਾ | ਉਨ੍ਹਾਂ ਨਵੇਂ ਭਰਤੀ ਹੋਏ ਮੁਲਾਜ਼ਮ ਜਿਨ੍ਹਾਂ 'ਤੇ 17 ਜੁਲਾਈ 2020 ਦੇ ਪੱਤਰ ਰਾਹੀ ਕੇਂਦਰ ਸਰਕਾਰ ਦਾ 7ਵਾਂ ਪੇ-ਕਮਿਸ਼ਨ ਲਾਗੂ ਕੀਤਾ ਗਿਆ ਹੈ | ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਮੋਗਾ ਇਸ ਪੱਤਰ ਦੀ ਨਿੰਦਾ ਕਰਦੀ ਹੈ | ਇਸ ਮੌਕੇ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਮੋਗਾ ਦੇ ਪ੍ਰਧਾਨ ਦਲਬੀਰ ਸਿੰਘ ਸਿੱਧੂ ਨੇ ਮੰਗ ਕੀਤੀ ਕਿ ਇਹ ਪੱਤਰ ਰੱਦ ਕਰਦੇ ਹੋਏ ਨਵੇਂ ਭਰਤੀ ਹੋਏ ਮੁਲਾਜ਼ਮਾਂ ਤੇ ਪੰਜਾਬ ਸਰਕਾਰ ਦਾ 6ਵਾਂ ਪੇ-ਕਮਿਸ਼ਨ ਲਾਗੂ ਕੀਤਾ ਜਾਵੇ | ਇਹ ਮੰਗ ਕੀਤੀ ਜਾਂਦੀ ਹੈ ਕਿ ਪੰਜਾਬ ਸਰਕਾਰ ਦੇ ਸਾਰੇ ਕਰਮਚਾਰੀਆਂ 'ਤੇ ਇਕ ਹੀ ਪੇ-ਕਮਿਸ਼ਨ ਲਾਗੂ ਕਰਦੇ ਹੋਏ ਸਮਾਨਤਾ ਨੂੰ ਬਰਕਰਾਰ ਰੱਖਿਆ ਜਾਵੇ | ਸਰਕਾਰ ਮੁਲਾਜ਼ਮ ਨਾਲ ਮਤਰੇਈ ਮਾਂ ਵਾਲਾ ਸਲੂਕ ਨਾ ਕਰੇ ਤੇ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇ ਅਜਿਹਾ ਨਾ ਕਰਨ ਦੀ ਸੂਰਤ 'ਚ ਮਜਬੂਰਨ ਸੰਘਰਸ਼ ਦਾ ਰਾਹ ਚੁਣਨਾ ਪਵੇਗਾ | ਇਸ ਮੌਕੇ ਪ੍ਰਧਾਨ ਦਲਬੀਰ ਸਿੰਘ ਸਿੱਧੂ, ਸ਼ਰਨਜੀਤ ਸਿੰਘ, ਰਾਹੁਲ ਖਹਿਰਾ, ਅਮਨਦੀਪ ਸਿੰਘ, ਤਿਲਕ ਪਵਾਰ, ਪਿ੍ੰਸ ਰਖੇਜਾ, ਪਰਮਿੰਦਰ ਸਿੰਘ, ਸੁਰਿੰਦਰ ਕੁਮਾਰ, ਜਗਮੀਤ ਸਿੰਘ, ਤੀਨੂ ਸੁਰੇਲੀਆ, ਤਰਸੇਮ ਸਿੰਘ, ਰਵਿੰਦਰ ਕੁਮਾਰ ਸਮੇਤ ਸਟਾਫ਼ ਮੈਂਬਰ ਹਾਜ਼ਰ ਸਨ |