01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਕੌਮੀ ਇਨਸਾਫ਼ ਮੋਰਚੇ ਵਲੋਂ 22 ਨੂੰ ਕਿਸਾਨ ਭਵਨ 'ਚ ਹੋਣ ਵਾਲੀ ਸਰਬ ਸਾਂਝੀ ਮੀਟਿੰਗ ਦੀਆਂ ਤਿਆਰੀਆਂ ਜ਼ੋਰਾਂ 'ਤੇ

ਅਜੀਤ ਡੈਸਕ 18-07-2025
ਮੋਗਾ 17 ਜੁਲਾਈ (ਸੁਰਿੰਦਰਪਾਲ ਸਿੰਘ)-ਕੌਮੀ ਇਨਸਾਫ਼ ਮੋਰਚਾ ਮੋਹਾਲੀ ਦੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਹੋਈ | ਮੀਟਿੰਗ 'ਚ ਗੁਰਚਰਨ ਸਿੰਘ ਹਵਾਰਾ ਸਰਪ੍ਰਸਤ, ਜਥੇਦਾਰ ਗੁਰਦੀਪ ਸਿੰਘ ਬਠਿੰਡਾ ਮੁੱਖ ਬੁਲਾਰੇ, ਜਥੇਦਾਰ ਬਲਬੀਰ ਸਿੰਘ ਬੈਰੋਪੁਰ ਤਾਲਮੇਲ ਕਮੇਟੀ ਮੈਂਬਰ, ਬਲਜੀਤ ਸਿੰਘ ਭਾਊ ਬੰਦੀ ਸਿੰਘ, ਕਿਸਾਨ ਆਗੂ ਮੈਂਬਰ ਤਾਲਮੇਲ ਕਮੇਟੀ, ਕਾਲਾ ਝਾੜ ਸਾਹਿਬ ਮੈਂਬਰ ਤਾਲਮੇਲ ਕਮੇਟੀ, ਬਲਜਿੰਦਰ ਗੁੱਡੂ ਤਾਲਮੇਲ ਕਮੇਟੀ ਮੈਂਬਰ, ਗੁਰਮੀਤ ਸਿੰਘ ਟੋਨੀ ਤਾਲਮੇਲ ਕਮੇਟੀ ਮੈਂਬਰ, ਪਾਲ ਸਿੰਘ ਘੜੂੰਆਂ ਤਾਲਮੇਲ ਕਮੇਟੀ ਮੈਂਬਰ ਅਤੇ ਸੁੱਖ ਗਿੱਲ ਮੋਗਾ ਸੂਬਾ ਪ੍ਰਧਾਨ ਤੇ ਮੈਂਬਰ ਤਾਲਮੇਲ ਕਮੇਟੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ 'ਚ 22 ਜੁਲਾਈ ਨੂੰ ਕਿਸਾਨ ਭਵਨ ਵਿਚ ਸਵੇਰੇ 11 ਵਜੇ ਹੋਣ ਜਾ ਰਹੀ ਸਰਬ ਸਾਂਝੀ ਮੀਟਿੰਗ ਦੀਆਂ ਤਿਆਰੀਆਂ ਦਾ ਜਾਇਜ਼ਾ, ਪ੍ਰਬੰਧ ਕਰਨ ਲਈ ਕਮੇਟੀ ਦੀਆਂ ਡਿਊਟੀਆਂ ਅਤੇ ਸਿੱਖ ਸੰਸਥਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਸਮਾਜ ਸੇਵੀ ਜਥੇਬੰਦੀਆਂ, ਸੰਤ ਮਹਾਂਪੁਰਸ਼ਾਂ ਤੇ ਕਿਸਾਨ-ਮਜ਼ਦੂਰ ਜਥੇਬੰਦੀਆਂ ਨੂੰ 22 ਜੁਲਾਈ ਦੀ ਮੀਟਿੰਗ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ | ਆਗੂਆਂ ਨੇ ਦੱਸਿਆ ਕਿ 4 ਅਗਸਤ ਨੂੰ ਪੂਰੇ ਪੰਜਾਬ ਦੇ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਮੁੱਖ ਮੰਤਰੀ ਪੰਜਾਬ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਣ ਦਾ ਸਾਰੀਆਂ ਸਿੱਖ ਸੰਗਤਾਂ, ਕਿਸਾਨ-ਮਜ਼ਦੂਰ ਜਥੇਬੰਦੀਆਂ ਨੂੰ ਸੱਦਾ ਦਿੱਤਾ ਅਤੇ 15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਵਿਚ ਵੱਡਾ ਇਕੱਠ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ ਅਤੇ ਪੰਜਾਬ ਵਾਸੀਆਂ, ਨੌਜਵਾਨਾਂ, ਔਰਤਾਂ ਨੂੰ 15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਵੀ ਕੀਤੀ | ਇਸ ਮੌਕੇ ਜੀਤ ਸਿੰਘ ਔਲਖ, ਬਾਬਾ ਹਰੀ ਸਿੰਘ ਨਿਹੰਗ ਸਿੰਘ, ਮੱਖਣ ਸਿੰਘ ਫ਼ੌਜੀ, ਪਰਮਜੀਤ ਖਰੜ, ਬਲਜੀਤ ਸਿੰਘ ਰੁੜਕੀ, ਪੱਪੀ ਟਾਇਰਾਂ ਵਾਲਾ, ਬਾਬਾ ਕਿਰਪਾਲ ਸਿੰਘ ਨਿਹੰਗ ਸਿੰਘ, ਰਛਪਾਲ ਸਿੰਘ ਚੰਡੀਗੜ੍ਹ, ਤਲਵਿੰਦਰ ਗਿੱਲ ਤੋਤੇਵਾਲ, ਹੈਰੀ ਗਿੱਲ, ਪਰਵਿੰਦਰ ਸਿੰਘ ਮਲੋਆ ਹਾਜ਼ਰ ਸਨ |
ਪਿਛਲੀ ਖ਼ਬਰ ਦੇਬ ਆਸੀਸ ਮਲਿਕ ਦੀ ਅਗਵਾਈ 'ਚ ਯੂਥ ਅਕਾਲੀ ਦਲ ਨੇ ਫੂਕਿਆ ਕਾਂਗਰਸੀ ਨੇਤਾਵਾਂ ਦਾ ਪੁਤਲਾ ਅਗਲੀ ਖ਼ਬਰ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਮੋਗਾ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।