ਮੋਗਾ, 17 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਯੂਥ ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦੇਬ ਆਸੀਸ ਮਲਿਕ ਤੇ ਜ਼ਿਲ੍ਹਾ ਪ੍ਰਧਾਨ ਹਰਜੋਤ ਸਿੰਘ ਡੇਮਰੂ ਦੀ ਅਗਵਾਈ 'ਚ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੇ ਨਿਰਦੇਸ਼ਾਂ ਅਨੁਸਾਰ ਕਾਂਗਰਸ ਦੇ ਵਿਧਾਇਕ ਪ੍ਰਗਟ ਸਿੰਘ ਵਲੋਂ ਬੇਅਦਬੀ ਦੇ ਮਾਮਲੇ 'ਚ ਕਾਂਗਰਸੀ ਨੇਤਾਵਾਂ ਵਲੋਂ ਕੀਤੀ ਗਈ ਰਾਜਨੀਤੀ ਦੇ ਮਾਮਲੇ 'ਚ ਦਿੱਤੇ ਗਏ ਬਿਆਨ ਨੂੰ ਲੈ ਕੇ ਕੁੱਲ ਹਿੰਦ ਕਾਂਗਰਸ ਦੇ ਰਾਹੁਲ ਗਾਂਧੀ, ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਮੋਗਾ ਸ਼ਹਿਰ ਦੇ ਮੁੱਖ ਚੌਕ 'ਚ ਪੁਤਲਾ ਫ਼ੂਕ ਕੇ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਹਲਕਾ ਮੋਗਾ ਦੇ ਯੂਥ ਪ੍ਰਧਾਨ ਸੁਖਬੀਰ ਸਿੰਘ ਗਿੱਲ, ਜੋਏਦੀਪ ਸ਼ਰਮਾ, ਜਸਨੂਰ ਸਿੰਘ ਗਿੱਲ, ਹਲਕਾ ਬਾਘਾ ਪੁਰਾਣਾ ਦੇ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਸਰਪੰਚ ਕੋਟਲਾ, ਅਮਨਿੰਦਰ ਸਿੰਘ ਵਿੱਕੀ ਧਾਲੀਵਾਲ ਯੂਥ ਆਗੂ ਨਿਹਾਲ ਸਿੰਘ ਵਾਲਾ, ਬਲਤੇਜ ਸਿੰਘ ਮਹਿਰੋ ਯੂਥ ਆਗੂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਕਾਂਗਰਸੀ ਆਗੂਆਂ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਆਗੂ ਦੇਬ ਆਸੀਸ ਮਲਿਕ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਦੂਹਰੇ ਮਾਪਦੰਡ ਅਪਣਾ ਕੇ ਆਪਣੀ ਸਿਆਸਤ ਦੀਆਂ ਰੋਟੀਆਂ ਸੇਕੀਆਂ ਤੇ ਕਾਂਗਰਸ ਦੇ ਹੀ ਵਿਧਾਇਕ ਪ੍ਰਗਟ ਸਿੰਘ ਵਲੋਂ ਦਿੱਤੇ ਬਿਆਨ ਨੇ ਇਹ ਜੱਗ ਜ਼ਾਹਿਰ ਕਰ ਦਿੱਤਾ ਹੈ ਕਿ ਪੰਜਾਬ ਵਿਚ ਬੇਅਦਬੀ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਆਪਣੀ ਗੰਦੀ ਸਿਆਸਤ ਕੀਤੀ | ਇਸ ਲਈ ਯੂਥ ਅਕਾਲੀ ਦਲ ਜ਼ਿਲ੍ਹਾ ਮੋਗਾ ਇਨ੍ਹਾਂ ਆਗੂਆਂ ਦਾ ਜੰਮ ਕੇ ਵਿਰੋਧ ਕਰਦਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ ਤੇ ਸੰਜੀਤ ਸਿੰਘ ਸਨੀ ਗਿੱਲ ਨੇ ਬੋਲਦਿਆਂ ਕਿਹਾ ਕਿ ਕਾਂਗਰਸ ਜਮਾਤ ਸਿੱਖਾਂ ਦੀ ਦੁਸ਼ਮਣ ਜਮਾਤ ਹੈ, ਜਿਨ੍ਹਾਂ ਨੇ ਹਮੇਸ਼ਾ ਹੀ ਸਿੱਖਾਂ ਦੇ ਨਾਲ ਧ੍ਰੋਹ ਕਮਾਇਆ | ਇਸ ਮੌਕੇ ਇੰਦਰਜੀਤ ਸਿੰਘ ਲੰਡੇ, ਸੁਖਦੀਪ ਸਿੰਘ ਸਮਾਲਸਰ, ਬੂਟਾ ਸਿੰਘ ਬੱਡੂਵਾਲ, ਲਖਵੀਰ ਸਿੰਘ ਸਾਬਕਾ ਕੌਂਸਲਰ ਧਰਮਕੋਟ, ਜੱਸਾ ਰਾਊਕੇ, ਪਰਮਜੀਤ ਸਿੰਘ ਮਾਣੂੰਕੇ, ਹਰੀ ਸਿੰਘ ਮਾਣੂੰਕੇ, ਗੁਰਪ੍ਰੀਤ ਸਿੰਘ ਲੰਗੇਆਣਾ, ਬੂਟਾ ਸਿੰਘ ਰਣੀਆਂ, ਨਿਸ਼ਾਨ ਸਿੰਘ ਮੂਸੇਵਾਲਾ, ਕਾਲਾ ਸਿੰਘ ਰਾਜੇਆਣਾ, ਬੱਗੀ ਰਾਜੇਆਣਾ, ਗੋਰਾ ਸਿੰਘ ਧਰਮਕੋਟ, ਗੁਰਵੀਰ ਸਿੰਘ ਲਵਲੀ ਪੀ. ਏ. ਦੁੱਨੇਕੇ ਆਦਿ ਹਾਜ਼ਰ ਸਨ |