ਮੋਗਾ, 17 ਜੁਲਾਈ (ਗੁਰਤੇਜ ਸਿੰਘ ਬੱਬੀ)-ਗੁਰਪ੍ਰੀਤ ਸਿੰਘ ਡੀ. ਐਸ. ਪੀ. ਸਿਟੀ ਮੋਗਾ ਦੀ ਸੁਪਰਵਿਜ਼ਨ ਹੇਠ ਥਾਣਾ ਸਿਟੀ ਮੋਗਾ ਦੇ ਇੰਸਪੈਕਟਰ ਵਰੁਣ ਕੁਮਾਰ ਨੇ ਗਸ਼ਤ ਦੌਰਾਨ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ 5 ਵਿਅਕਤੀਆਂ ਨੂੰ 255 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ | ਇਸ ਸੰਬੰਧੀ ਡੀ. ਐਸ. ਪੀ. ਸਿਟੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਵਰੁਣ ਕੁਮਾਰ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਆਕਾਸ਼ਦੀਪ ਸਿੰਘ ਪੁੱਤਰ ਚੰਦਨ ਲਾਲ ਵਾਸੀ ਬਿਆਸ, ਸੁਖਬੀਰ ਸਿੰਘ ਪੁੱਤਰ ਸੁਖਦੇਵ ਸਿੰਘ, ਦੇਵ ਰਾਜ ਪੁੱਤਰ ਮੰਗਲ ਵਾਸੀ ਬਿਆਸ, ਰਾਹੁਲ ਪੁੱਤਰ ਸੀਰਾ ਵਾਸੀ ਬਿਆਸ, ਗੁਰਭੇਜ ਸਿੰਘ ਪੁੱਤਰ ਅਨੋਖ ਸਿੰਘ ਵਾਸੀ ਬਿਆਸ ਸ੍ਰੀ ਅੰਮਿ੍ਤਸਰ ਸਾਹਿਬ ਜੋ ਹੈਰੋਇਨ ਵੇਚਣ ਦੇ ਆਦੀ ਹਨ ਤੇ ਅੱਜ ਉਹ ਆਪਣੀ ਚਿੱਟੇ ਰੰਗ ਦੀ ਸਵਿਫ਼ਟ 'ਤੇ ਸਵਾਰ ਹੋ ਕੇ ਲੁਹਾਰਾ ਚੌਕ ਦੁਸਾਂਝ ਤੋਂ ਐਮ. ਪੀ. ਬਸਤੀ ਰਾਹੀਂ ਲੰਢੇਕੇ ਆ ਰਹੇ ਹਨ | ਪੁਲਿਸ ਵਲੋਂ ਕਾਰਵਾਈ ਕਰਦਿਆਂ ਉਨ੍ਹਾਂ ਨੂੰ 255 ਗਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ | ਡੀ. ਐਸ. ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਮੋਗਾ ਪੁਲਿਸ ਵਲੋਂ ਵੱਖ-ਵੱਖ ਮੁਕੱਦਮਿਆਂ 'ਚ ਕਾਰਵਾਈ ਕਰਦੇ ਹੋਏ 6 ਵਿਅਕਤੀਆਂ ਨੂੰ ਵੀ ਗਿ੍ਫ਼ਤਾਰ ਕਰ ਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਹੋਈ ਜੋ ਕਿ 240.5 ਗਰਾਮ ਬਣਦੀ ਹੈ | ਡੀ. ਐਸ. ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਨੂੰ ਅਦਾਲਤ ਪੇਸ਼ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ |