01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਕਾਲਜ ਦੇ ਡਾ. ਮਧੂ ਸ਼ਰਮਾ ਅੰਤਰ-ਰਾਸ਼ਟਰੀ ਨਿਆਂ ਦਿਵਸ ਮੌਕੇ ਜਾਗਰੂਕਤਾ ਮੁਹਿੰਮ 'ਚ ਪਾਇਆ ਯੋਗਦਾਨ

ਅਜੀਤ ਡੈਸਕ 18-07-2025
ਧਰਮਕੋਟ, 17 ਜੁਲਾਈ (ਪਰਮਜੀਤ ਸਿੰਘ)-ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਦਵਿੰਦਰਪਾਲ ਸਿੰਘ ਤੇ ਚੇਅਰਮੈਨ ਰਵਿੰਦਰ ਗੋਇਲ ਕਾਲਜ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸਮਾਜ ਵਿਚ ਉਸਾਰੂ ਭੂਮਿਕਾ ਨਿਭਾਉਣ ਲਈ ਹਮੇਸ਼ਾ ਪ੍ਰੇਰਿਤ ਕਰਦੇ ਰਹਿੰਦੇ ਹਨ | ਇਸੇ ਲੜੀ ਤਹਿਤ ਮੈਨੇਜਮੈਂਟ ਕਮੇਟੀ ਦੇ ਨਾਲ ਕਾਲਜ ਦੇ ਪਿ੍ੰਸੀਪਲ ਇੰਚਾਰਜ ਡਾ. ਮਧੂ ਸ਼ਰਮਾ ਅੰਤਰ-ਰਾਸ਼ਟਰੀ ਨਿਆਂ ਦਿਵਸ ਮੌਕੇ ਸਕੂਲ ਆਫ਼ ਐਮੀਨੈਂਸ ਬਾਜਵਾ ਕਲਾਂ (ਜਲੰਧਰ) ਵਲੋਂ ਕਰਵਾਏ ਜਾਗਰੂਕਤਾ ਪ੍ਰੋਗਰਾਮ 'ਚ ਬਤੌਰ ਗੈਸਟ ਲੈਕਚਰ ਵਕਤਾ ਵਜੋਂ ਹਾਜ਼ਰ ਹੋਏ | ਇਹ ਪ੍ਰੋਗਰਾਮ ਪੰਜਾਬ ਸਟੇਟ ਲੀਗਲ ਸਰਵਿਸ ਅਥਾਰਿਟੀ ਦੀਆਂ ਹਦਾਇਤਾਂ ਅਨੁਸਾਰ ਕਰਵਾਇਆ | ਇਸ ਮੌਕੇ ਡਾ. ਮਧੂ ਸ਼ਰਮਾ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਅੰਤਰ-ਰਾਸ਼ਟਰੀ ਨਿਆਂ ਦਿਵਸ ਦੀ ਮਹੱਤਤਾ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ |
ਪਿਛਲੀ ਖ਼ਬਰ ਸੰਵਿਧਾਨ ਬਚਾਓ ਦੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਕਾਂਗਰਸ ਵਰਕਰਾਂ ਨਾਲ ਕੀਤੀ ਮੀਟ... ਅਗਲੀ ਖ਼ਬਰ ਡਰਾਈਵਿੰਗ ਲਾਇਸੈਂਸ ਤੇ ਵਾਹਨ ਰਜਿਸਟ੍ਰੇਸ਼ਨ ਨਾਲ ਸੰਬੰਧਿਤ 27 ਸੇਵਾਵਾਂ ਤੇ ਮਾਲ ਵਿਭਾਗ ਨਾਲ ਸੰਬੰਧਿਤ 5 ਹੋਰ ਸੇਵਾਵਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।