01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸੰਵਿਧਾਨ ਬਚਾਓ ਦੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਕਾਂਗਰਸ ਵਰਕਰਾਂ ਨਾਲ ਕੀਤੀ ਮੀਟਿੰਗ

ਅਜੀਤ ਡੈਸਕ 18-07-2025
ਮੋਗਾ, 17 ਜੁਲਾਈ (ਗੁਰਤੇਜ ਸਿੰਘ ਬੱਬੀ)-ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਕਾਂਗਰਸ ਹਾਈਕਮਾਨ ਵਲੋਂ ਸ਼ੁਰੂ ਕੀਤੀਆਂ 'ਸੰਵਿਧਾਨ ਬਚਾਓ ਰੈਲੀਆਂ' ਦੀ ਲੜੀ ਤਹਿਤ ਇਥੇ ਮੋਗਾ ਵਿਖੇ 19 ਜੁਲਾਈ ਨੂੰ ਪ੍ਰਾਈਮ ਫਾਰਮ ਮੋਗਾ ਵਿਖੇ ਵਿਸ਼ਾਲ ਰੈਲੀ ਹੋ ਰਹੀ ਹੈ, ਜਿਸ ਦੀਆਂ ਤਿਆਰੀਆਂ ਸੰਬੰਧੀ ਹਲਕਾ ਇੰਚਾਰਜ ਮੈਡਮ ਮਾਲਵਿਕਾ ਸੂਦ ਵਲੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਅੰਦਰ ਲਾਮਬੰਦੀ ਮੀਟਿੰਗਾਂ ਸ਼ੁਰੂ ਕੀਤੀਆਂ ਗਈਆਂ ਹਨ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦੇ ਸੰਵਿਧਾਨ ਦੀ ਅਣਦੇਖੀ ਕਰ ਕੇ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ, ਉਸੇ ਤਰਜ਼ 'ਤੇ ਹੀ ਪੰਜਾਬ ਦੀ 'ਆਪ' ਸਰਕਾਰ ਵੀ ਅਜਿਹਾ ਕਰ ਕੇ ਲੋਕਤੰਤਰ ਦੀਆਂ ਧੱਜੀਆਂ ਉਡਾ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸੰਵਿਧਾਨ ਦੀ ਅਣਦੇਖੀ ਕਰਕੇ ਮਾੜੀਆਂ ਨੀਤੀਆਂ ਨੂੰ ਲੋਕ ਕਚਹਿਰੀ ਵਿਚ ਨੰਗਾ ਕਰਨ ਲਈ ਇਹ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਉਨ੍ਹਾਂ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਰੈਲੀ ਵਿਚ ਪੁੱਜਣ ਦਾ ਸੱਦਾ ਦਿੰਦਿਆਂ ਆਖਿਆ ਕਿ ਉਹ ਪਿੰਡਾਂ 'ਚ ਲਾਮਬੱਧੀ ਮੀਟਿੰਗਾਂ ਕਰ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਬਾਰੇ ਜਾਗਰੂਕ ਕਰਨ ਤਾਂ ਜੋ ਕਾਂਗਰਸ ਪਾਰਟੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਹਿਲਾਂ ਮਜ਼ਬੂਤ ਪਾਰਟੀ ਬਣਾ ਕੇ 2027 ਜਿੱਤ ਪ੍ਰਾਪਤ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਪ੍ਰਾਈਮ ਫਾਰਮ ਵਿਖੇ ਹੋਣ ਜਾ ਰੈਲੀ 'ਚ ਹੋਣ ਵਾਲਾ ਇਕੱਠ ਮੋਗਾ ਜ਼ਿਲੇ੍ਹ ਦੀਆਂ ਚਾਰੋ ਵਿਧਾਨ ਸਭਾ ਸੀਟਾਂ ਜਿੱਤਣ 'ਤੇ ਮੋਹਰ ਲਗਾਏਗਾ, ਕਿਉਂਕਿ ਪੰਜਾਬ ਦੇ ਲੋਕ ਮੌਜੂਦਾ ਸੱਤਾਧਾਰੀ ਪਾਰਟੀ ਤੋਂ ਅੱਕ ਚੁੱਕੇ ਹਨ ਅਤੇ ਉਹ ਇਸ ਨੂੰ ਚੱਲਦਾ ਕਰਨ ਦੇ ਲਈ ਬਹੁਤ ਹੀ ਬੇਸਬਰੀ ਨਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ |
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਪੂਰੀ ਬਹੁਮਤ ਨਾਲ ਸਰਕਾਰ ਬਣਾਵੇਗੀ-ਮਨਜੀਤ ਸਿੰਘ ਹੰਬੜਾਂ ਅਗਲੀ ਖ਼ਬਰ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਕਾਲਜ ਦੇ ਡਾ. ਮਧੂ ਸ਼ਰਮਾ ਅੰਤਰ-ਰਾਸ਼ਟਰੀ ਨਿਆਂ ਦਿਵਸ ਮੌਕੇ ਜਾਗਰੂਕਤਾ ਮੁਹਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।