30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਮੋਗਾ ਜ਼ਿਲ੍ਹੇ 'ਚ ਕਾਲਾ ਦਿਵਸ ਮਨਾਇਆ

ਅਜੀਤ ਡੈਸਕ 18-07-2025
ਮੋਗਾ, 17 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਪੇ ਸਕੇਲ ਬਹਾਲੀ ਕਮੇਟੀ ਦੇ ਸੱਦੇ 'ਤੇ ਵਿਆਪਕ ਪੱਧਰ 'ਤੇ ਮੋਗਾ ਜ਼ਿਲ੍ਹੇ ਦੇ ਸਕੂਲਾਂ 'ਚ ਕਾਲੇ ਬਿੱਲੇ ਲਾ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਸੰਬੰਧੀ ਜਥੇਬੰਦੀ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸੁਖਪਾਲਜੀਤ ਸਿੰਘ, ਜ਼ਿਲ੍ਹਾ ਸਕੱਤਰ ਜਗਵੀਰਨ ਕੌਰ ਨੇ ਦੱਸਿਆ ਕਿ ਪੰਜਾਬ ਭਰ ਦੇ ਸਮੂਹ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਪੇ ਸਕੇਲ ਬਹਾਲੀ ਸਾਂਝਾ ਫ਼ਰੰਟ ਦੇ ਸੱਦੇ 'ਤੇ ਕਾਲੇ ਦਿਵਸ ਵਜੋਂ ਪੰਜਾਬ ਭਰ ਦੇ ਸਾਰੇ ਜ਼ਿਲਿ੍ਹਆਂ, ਬਲਾਕਾਂ, ਦਫ਼ਤਰਾਂ, ਸਕੂਲਾਂ, ਡਿਊਟੀ ਵਾਲੇ ਸਥਾਨਾਂ 'ਤੇ ਡਿਊਟੀ ਕਰਦਿਆਂ ਹੋਇਆ ਕਾਲੇ ਬਿੱਲੇ, ਕਾਲੇ ਰਿਬਨ ਬੰਨ੍ਹ ਕੇ ਮਨਾਇਆ | ਅਧਿਆਪਕਾਂ ਵਲੋਂ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਸਕੂਲ ਪੱਧਰ 'ਤੇ ਅਧੂਰੇ ਪੇ ਸਕੇਲ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ | ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ, ਮੀਤ ਪ੍ਰਧਾਨ ਸਵਰਨਦਾਸ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਮੀਤ ਸਿੰਘ ਝੋਰੜਾ ਨੇ ਦੱਸਿਆ ਕਿ ਪਿਛਲੀ ਸਰਕਾਰ ਵਲੋਂ ਇਹ ਮਾਰੂ ਨੋਟੀਫ਼ਿਕੇਸ਼ਨ 17 ਜੁਲਾਈ 2020 ਨੂੰ ਲਾਗੂ ਕੀਤਾ ਗਿਆ ਸੀ | ਉਸ ਸਮੇਂ ਵਿਰੋਧੀ ਧਿਰ ਦੀ ਭੂਮਿਕਾ ਨਿਭਾਅ ਰਹੀ ਆਮ ਆਦਮੀ ਪਾਰਟੀ ਵਲੋਂ ਇਸ ਮਾਰੂ ਨੋਟੀਫ਼ਿਕੇਸ਼ਨ ਦਾ ਵਿਰੋਧ ਕੀਤਾ ਗਿਆ ਸੀ | ਪੰਜਾਬ ਦੇ ਮੁਲਾਜ਼ਮਾਂ ਨਾਲ ਸੱਤਾ 'ਚ ਆਉਣ ਤੋਂ ਤੁਰੰਤ ਬਾਅਦ ਪੁਰਾਣੀ ਪੈਨਸ਼ਨ ਬਹਾਲ ਕਰਨ, ਪੰਜਾਬ ਤਨਖ਼ਾਹ ਸਕੇਲ ਲਾਗੂ ਕਰਨ ਤੇ ਪਰਖ ਕਾਲ ਦਾ ਸਮਾਂ ਘੱਟ ਕਰਨ ਦਾ ਲਿਖਤੀ ਵਾਅਦਾ ਕੀਤਾ ਗਿਆ ਸੀ ਪਰ ਵਰਤਮਾਨ ਸਮੇਂ ਸੱਤਾ ਦੇ ਤਿੰਨ ਸਾਲ ਬੀਤ ਜਾਣ ਤੋਂ ਬਾਅਦ ਵੀ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ | ਜ਼ਿਲ੍ਹਾ ਜੁਆਇੰਟ ਸਕੱਤਰ ਅਮਨਦੀਪ ਮਾਛੀਕੇ ਤੇ ਜ਼ਿਲ੍ਹਾ ਵਿੱਤ ਸਕੱਤਰ ਗੁਰਸ਼ਰਨ ਸਿੰਘ ਨੇ ਸਰਕਾਰ 'ਤੇ ਹਾਈ ਕੋਰਟ ਤੇ ਸੁਪਰੀਮ ਕੋਰਟ ਦੇ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿਚ ਮੁਲਾਜ਼ਮਾਂ ਦੇ ਹੱਕ 'ਚ ਆਏ ਫ਼ੈਸਲਿਆਂ ਨੂੰ ਵੀ ਜਰਨਲਾਈਜ਼ ਕਰਨ ਦੀ ਮੰਗ ਕੀਤੀ | ਇਸ ਸਮੇਂ ਜਗਜੀਤ ਸਿੰਘ ਰਣੀਆਂ, ਅਮਰਦੀਪ ਸਿੰਘ ਬੁੱਟਰ, ਸਵਰਨਜੀਤ ਭਗਤਾ, ਨਰਿੰਦਰ ਸਿੰਘ, ਬਲਵਿੰਦਰ ਸਿੰਘ, ਪ੍ਰੇਮ ਸਿੰਘ, ਦੀਪਕ ਮਿੱਤਲ, ਮਧੂ ਬਾਲਾ, ਮਮਤਾ ਕੌਸ਼ਲ ਆਦਿ ਜ਼ਿਲ੍ਹਾ ਕਮੇਟੀ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਨਰੇਗਾ ਮਜ਼ਦੂਰਾਂ ਵਲੋਂ 25 ਦੇ ਮੁਜ਼ਾਹਰੇ ਦੀ ਤਿਆਰੀ ਲਈ ਬਲਾਕ ਮੋਗਾ-2 ਦੀ ਮੀਟਿੰਗ ਅਗਲੀ ਖ਼ਬਰ ਅਧਿਆਪਕ ਜਥੇਬੰਦੀਆਂ ਦਾ ਵਫ਼ਦ ਡਿਪਟੀ ਕਮਿਸ਼ਨਰ ਮੋਗਾ ਨੂੰ ਅਧਿਆਪਕ ਮੰਗਾਂ ਮਸਲਿਆਂ ਦੇ ਸੰਬੰਧ 'ਚ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।