30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਨਰੇਗਾ ਮਜ਼ਦੂਰਾਂ ਵਲੋਂ 25 ਦੇ ਮੁਜ਼ਾਹਰੇ ਦੀ ਤਿਆਰੀ ਲਈ ਬਲਾਕ ਮੋਗਾ-2 ਦੀ ਮੀਟਿੰਗ

ਅਜੀਤ ਡੈਸਕ 18-07-2025
ਮੋਗਾ, 17 ਜੁਲਾਈ (ਸੁਰਿੰਦਰਪਾਲ ਸਿੰਘ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪੰਜਾਬ (ਏਟਕ) ਦੇ ਸੱਦੇ 'ਤੇ 25 ਜੁਲਾਈ ਨੂੰ ਜ਼ਿਲ੍ਹਾ ਪੱਧਰੀ ਧਰਨਿਆਂ ਦੀ ਤਿਆਰੀ ਵਜੋਂ ਬਲਾਕ ਮੋਗਾ-2 ਦੀ ਮੀਟਿੰਗ ਸਥਾਨਕ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਦਰਸ਼ਨ ਕੌਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪਹੁੰਚੇ ਸੂਬਾ ਜਨਰਲ ਸਕੱਤਰ ਜਗਸੀਰ ਖੋਸਾ ਤੇ ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਦੌਲਤਪੁਰਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨਰੇਗਾ ਮਜ਼ਦੂਰਾਂ ਨੂੰ ਉਨ੍ਹਾਂ ਦਾ ਕਾਨੂੰਨੀ ਹੱਕ ਦੇਣ ਵਿਚ ਵੀ ਵੱਡੀ ਪੱਧਰ 'ਤੇ ਅਣਗਹਿਲੀ ਕਰ ਰਹੀ ਹੈ, ਜਿਸ ਕਾਰਨ ਨਰੇਗਾ ਮਜ਼ਦੂਰਾਂ ਨੂੰ ਕਾਨੂੰਨੀ ਰੂਪ ਵਿਚ ਮਿਲੀ 100 ਦਿਨਾਂ ਦੇ ਕੰਮ ਦੀ ਗਰੰਟੀ ਦਾ ਤੀਜਾ ਕੁ ਹਿੱਸਾ ਹੀ ਮਿਲਦਾ ਹੈ | ਇਸ ਵਿਰੁੱਧ ਅਤੇ ਨਰੇਗਾ ਮਜ਼ਦੂਰਾਂ ਨੂੰ ਉਨ੍ਹਾਂ ਦਾ ਪੂਰਾ ਹੱਕ ਦਿਵਾਉਣ ਲਈ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੀ ਸੂਬਾ ਕਮੇਟੀ ਨੇ ਫ਼ੈਸਲਾ ਕੀਤਾ ਕਿ 25 ਜੁਲਾਈ ਨੂੰ ਜ਼ਿਲ੍ਹਾ ਪੱਧਰ 'ਤੇ ਵਿਸ਼ਾਲ ਮੁਜ਼ਾਹਰੇ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਨਰੇਗਾ ਮਜ਼ਦੂਰਾਂ ਨੂੰ ਕਾਨੂੰਨੀ ਤੌਰ 'ਤੇ ਪਾਸ ਦਿਹਾੜੀ ਤੋਂ ਵੀ ਘੱਟ ਦਿਹਾੜੀ ਦਿੱਤੀ ਜਾ ਰਹੀ ਹੈ | ਨਰੇਗਾ ਮੇਟਾਂ ਨੂੰ ਵੀ ਲੇਬਰ ਵਾਲੀ ਦਿਹਾੜੀ ਹੀ ਦਿੱਤੀ ਜਾ ਰਹੀ ਹੈ ਜੋ ਕਾਨੂੰਨੀ ਤੌਰ 'ਤੇ ਗ਼ਲਤ ਹੈ | ਨਰੇਗਾ ਮੇਟਾ ਨੂੰ ਸੈਮੀ ਸਕਿਲਡ ਵਾਲੀ ਦਿਹਾੜੀ ਯਾਨੀ ਕਿ ਅੱਜ ਦੇ ਸਮੇਂ 'ਚ 499 ਮਿਲਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਇਸ ਧਰਨੇ ਵਿਚ ਨਰੇਗਾ ਦੀ ਪੇਮੈਂਟ 15 ਦਿਨਾਂ ਦੇ ਅੰਦਰ-ਅੰਦਰ ਕਰਨ, ਕੰਮ ਦੇ ਦਿਨਾਂ ਦੀ ਗਿਣਤੀ 200 ਦਿਨ ਕਰਵਾਉਣ, ਨਰੇਗਾ ਦਿਹਾੜੀ ਰੇਟ 1000 ਰੁਪਏ ਕਰਵਾਉਣ ਲਈ ਆਵਾਜ਼ ਉਠਾਈ ਜਾਵੇਗੀ | ਉਨ੍ਹਾਂ ਜ਼ਿਲ੍ਹੇ ਭਰ ਦੇ ਨਰੇਗਾ ਮਜ਼ਦੂਰਾਂ ਨੂੰ ਇਸ ਧਰਨੇ ਵਿਚ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ | ਮੀਟਿੰਗ ਨੂੰ ਰਾਣੀ ਕੌਰ, ਸੁਖਪ੍ਰੀਤ ਕੌਰ ਸਲੀਣਾ, ਰਾਜੂ ਮਹੇਸ਼ਰੀ, ਜਬਰਜੰਗ ਸਿੰਘ ਮਹੇਸ਼ਰੀ, ਜੀਤ ਸਿੰਘ, ਇੰਦਰਜੀਤ ਸਿੰਘ ਘੱਲ ਕਲਾਂ ਨੇ ਵੀ ਸੰਬੋਧਨ ਕੀਤਾ |
ਪਿਛਲੀ ਖ਼ਬਰ ਸਰਦਾਰ ਗੁਲਜ਼ਾਰ ਸਕੂਲ 'ਚ ਗਤਕਾ ਸਿਖਲਾਈ ਦੀ ਸ਼ੁਰੂਆਤ <br/> ਅਗਲੀ ਖ਼ਬਰ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਮੋਗਾ ਜ਼ਿਲ੍ਹੇ 'ਚ ਕਾਲਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।