29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਪੰਜਾਬ ਕਾਂਗਰਸ ਦੀ ਸੰਵਿਧਾਨ ਬਚਾਓ ਰੈਲੀ ਮੋਗਾ 'ਚ ਅੱਜ

ਅਜੀਤ ਡੈਸਕ 19-07-2025
ਮੋਗਾ, 18 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਸਮੁੱਚੀ ਹਾਈਕਮਾਨ ਵਲੋਂ ਸੰਵਿਧਾਨ ਬਚਾਓ ਰੈਲੀਆਂ ਪੰਜਾਬ ਭਰ 'ਚ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੀਆਂ ਜਾ ਰਹੀਆਂ ਹਨ | ਇਸੇ ਕੜੀ ਤਹਿਤ ਮੋਗਾ ਦੇ ਪ੍ਰਾਈਮ ਫਾਰਮ 'ਚ 19 ਜੁਲਾਈ ਨੂੰ ਸੰਵਿਧਾਨ ਬਚਾਓ ਰੈਲੀ ਕੀਤੀ ਜਾ ਰਹੀ ਹੈ, ਜਿਸ 'ਚ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਹੋਰ ਸੀਨੀਅਰ ਆਗੂ ਵਿਸ਼ੇਸ਼ ਤੌਰ 'ਤੇ ਪੁੱਜਣਗੇ | ਮੋਗਾ ਵਿਖੇ ਹੋਣ ਜਾ ਰਹੀ ਰੈਲੀ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਜ਼ਿਲ੍ਹੇ ਪਰ ਦੇ ਆਗੂਆਂ ਦੇ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਸਾਬਕਾ ਮੰਤਰੀ ਡਾ. ਮਾਲਤੀ ਥਾਪਰ ਨੇ ਇਕ ਪੈੱ੍ਰਸ ਬਿਆਨ ਰਾਹੀਂ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸੰਵਿਧਾਨ ਨੂੰ ਨੁਕਸਾਨ ਪਹੁੰਚਾਉਣ ਵਿਚ ਲੱਗੀ ਹੋਈ ਹੈ, ਪੰਜਾਬ ਵਿਚ ਕਾਂਗਰਸ ਪਾਰਟੀ ਰੈਲੀਆਂ ਕਰਕੇ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ | ਉਨ੍ਹਾਂ ਜ਼ਿਲ੍ਹੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 19 ਜੁਲਾਈ ਮੋਗਾ ਵਿਖੇ ਹੋਣ ਵਾਲੀ ਸੰਵਿਧਾਨ ਬਚਾਓ ਰੈਲੀ 'ਚ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਰੈਲੀ ਵਿਚ ਪਹੁੰਚ ਰਹੇ ਪਾਰਟੀ ਹਾਈਕਮਾਨ ਨੇਤਾਵਾਂ ਦੇ ਵਿਚਾਰ ਸੁਣਨ |
ਪਿਛਲੀ ਖ਼ਬਰ ਸੰਵਿਧਾਨ ਬਚਾਓ ਰੈਲੀ 'ਚ ਹਲਕਾ ਬਾਘਾ ਪੁਰਾਣਾ ਤੋਂ ਵੱਡੇ ਪੱਧਰ 'ਤੇ ਕੀਤੀ ਜਾਵੇਗੀ ਸ਼ਮੂਲੀਅਤ-ਚੇਅਰਮੈਨ ਕਾਲੇਕੇ ਅਗਲੀ ਖ਼ਬਰ ਵਿਜ਼ਡਮ ਇੰਟਰਨੈਸ਼ਨਲ ਸਕੂਲ 'ਚ ਸਾਇੰਸ ਮੇਲਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।