29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸੰਵਿਧਾਨ ਬਚਾਓ ਰੈਲੀ 'ਚ ਹਲਕਾ ਬਾਘਾ ਪੁਰਾਣਾ ਤੋਂ ਵੱਡੇ ਪੱਧਰ 'ਤੇ ਕੀਤੀ ਜਾਵੇਗੀ ਸ਼ਮੂਲੀਅਤ-ਚੇਅਰਮੈਨ ਕਾਲੇਕੇ

ਅਜੀਤ ਡੈਸਕ 19-07-2025
ਬਾਘਾ ਪੁਰਾਣਾ, 18 ਜੁਲਾਈ (ਟਿੰਕੂ ਕਾਠਪਾਲ)-ਵੱਖ-ਵੱਖ ਵਿਧਾਨ ਸਭਾ ਹਲਕਿਆਂ ਅੰਦਰ ਸੰਵਿਧਾਨ ਬਚਾਓ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਤਿਹਾਸਿਕ ਰੈਲੀ ਮੋਗਾ ਵਿਖੇ 19 ਜੁਲਾਈ ਨੂੰ ਪ੍ਰਾਈਮ ਫਾਰਮ ਮੋਗਾ ਵਿਖੇ ਹੋਣ ਜਾ ਰਹੀ ਹੈ, ਜੋ ਆਉਣ ਵਾਲੀ ਵਿਧਾਨ ਸਭਾ ਚੋਣਾਂ ਦਾ ਮੁੱਢ ਬੰਨੇ੍ਹਗੀ, ਜਿਸ ਨੂੰ ਲੈ ਕੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅੰਦਰ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਗਸੀਰ ਸਿੰਘ ਕਾਲੇਕੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੀ ਅਗਵਾਈ ਹੇਠ ਮੀਟਿੰਗ ਹੋਈ, ਇਕ ਵੱਡਾ ਇਕੱਠ ਸੁਭਾਸ਼ ਦਾਣਾ ਮੰਡੀ ਬਾਘਾ ਪੁਰਾਣਾ ਤੋਂ ਕਾਫ਼ਲੇ ਰੂਪ ਵਿਚ ਰਵਾਨਾ ਹੋਵੇਗਾ | ਜਗਸੀਰ ਸਿੰਘ ਕਾਲੇਕੇ ਨੇ ਆਖਿਆ ਕਿ ਮੋਗਾ ਵਿਖੇ ਹੋ ਰਹੀ 'ਸੰਵਿਧਾਨ ਬਚਾਓ' ਰੈਲੀ ਨੂੰ ਲੈ ਕੇ ਲਾਮਬੰਦੀ ਕੀਤੀ ਜਾ ਰਹੀ ਹੈ, ਜਿਸ 'ਚ ਵੱਡੀ ਗਿਣਤੀ ਵਿਚ ਲੋਕਾਂ ਦੀ ਭਾਗੀਦਾਰੀ ਦੀ ਉਮੀਦ ਹੈ |
ਪਿਛਲੀ ਖ਼ਬਰ ਮੈਕਰੋ ਗਲੋਬਲ ਦੇ ਵਿਦਿਆਰਥੀ ਦਾ ਆਈਲਟਸ ਦਾ ਨਤੀਜਾ ਰਿਹਾ ਸ਼ਾਨਦਾਰ-ਗੁਰਮਿਲਾਪ ਸਿੰਘ ਡੱਲਾ ਅਗਲੀ ਖ਼ਬਰ ਪੰਜਾਬ ਕਾਂਗਰਸ ਦੀ ਸੰਵਿਧਾਨ ਬਚਾਓ ਰੈਲੀ ਮੋਗਾ 'ਚ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।