ਮੋਗਾ, 18 ਜੁਲਾਈ (ਗੁਰਤੇਜ ਸਿੰਘ ਬੱਬੀ)-ਲੈਂਡ ਪੂਲਿੰਗ ਮਾਮਲੇ 'ਚ 'ਆਪ' ਸਰਕਾਰ ਨੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਐਕਵਾਇਰ ਕਰਨ ਦੀ ਜੋ ਨੀਤੀ ਅਪਣਾਈ ਹੈ, ਉਹ ਕਿਸਾਨਾਂ ਨੂੰ ਡੋਬਣ ਦੇ ਬਰਾਬਰ ਹੈ ਜਿਥੇ ਸਰਕਾਰ ਦੀ ਕਿਸਾਨ ਮਾਰੂ ਨੀਤੀ ਦੇ ਖ਼ਿਲਾਫ਼ ਲੋਕ ਤੇ ਹੋਰ ਸਿਆਸੀ ਪਾਰਟੀਆਂ ਲਾਮਬੰਦ ਹੋ ਰਹੀਆਂ ਹਨ ਉਥੇ ਪੰਜਾਬ ਪ੍ਰਦੇਸ਼ ਭਾਜਪਾ ਵੀ ਇਸ ਨੀਤੀ ਦਾ ਡਟ ਕੇ ਵਿਰੋਧ ਕਰ ਰਹੀ ਹੈ ਅਤੇ ਕਿਸੇ ਵੀ ਕੀਮਤ 'ਤੇ ਇਸ ਨੀਤੀ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਤੇ ਕਿਸਾਨਾਂ ਦਾ ਉਜਾੜਾ ਨਹੀਂ ਹੋਣ ਦਿਆਂਗੇ | ਇਹ ਪ੍ਰਗਟਾਵਾ ਭਾਜਪਾ ਦੇ ਟਕਸਾਲੀ ਆਗੂ ਵਿਜੇ ਕੁਮਾਰ ਸ਼ਰਮਾ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਭਾਜਪਾ ਜਲਦ ਹੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਸੰਘਰਸ਼ ਵਿੱਢਣ ਜਾ ਰਹੀ ਹੈ ਅਤੇ ਇਸ ਮਾਰੂ ਨੀਤੀ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ |