29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ਼ ਇੰਡੀਆ ਦੇ ਮੈਂਬਰਾਂ ਵਲੋਂ ਰੋਪੜ ਦੇ ਐਸ. ਐਸ. ਪੀ. ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 19-07-2025
ਮੋਗਾ, 18 ਜੁਲਾਈ (ਗੁਰਤੇਜ ਸਿੰਘ ਬੱਬੀ)-ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ਼ ਇੰਡੀਆ ਜੋ ਕਿ ਸਮਾਜਿਕ ਤੇ ਧਾਰਮਿਕ ਕੰਮਾਂ ਵਿਚ ਆਪਣਾ ਯੋਗਦਾਨ ਪਾ ਰਹੀ ਹੈ ਅਤੇ ਸੁਸਾਇਟੀ ਵਲੋਂ ਉਨ੍ਹਾਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਲੋਂ ਦੇਸ਼ 'ਚ ਵਧ ਰਹੀਆਂ ਬੁਰਾਈਆਂ ਨੂੰ ਖ਼ਤਮ ਕਰਨ ਲਈ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ | ਸੁਸਾਇਟੀ ਦੇ ਮੈਂਬਰਾਂ ਵਲੋਂ ਰੋਪੜ ਦੇ ਐਸ. ਐਸ. ਪੀ. ਗੁਲਨੀਤ ਸਿੰਘ ਖੁਰਾਣਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਨੈਸ਼ਨਲ ਪ੍ਰਧਾਨ ਸੰਜੀਵ ਨਰੂਲਾ, ਕੈਸ਼ੀਅਰ ਸੰਜੀਵ ਕੁਮਾਰ ਅਰੋੜਾ ਤੇ ਸੰਜੀਵ ਗਰੋਵਰ ਨੇ ਕਿਹਾ ਕਿ ਅੱਜ ਅਸੀਂ ਰੋਪੜ ਵਿਖੇ ਐਸ. ਐਸ. ਪੀ. ਗੁਲਨੀਤ ਸਿੰਘ ਖੁਰਾਣਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਵਲੋਂ ਜੋ ਬੁਰਾਈਆਂ ਨੂੰ ਖ਼ਤਮ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਉਨ੍ਹਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਲੋਈ ਦੇ ਕੇ ਸਨਮਾਨਿਤ ਕੀਤਾ ਉਥੇ ਹੀ ਐਸ. ਐਸ. ਪੀ. ਗੁਲਨੀਤ ਸਿੰਘ ਖੁਰਾਣਾ ਨੇ ਹਿਊਮਨ ਇਮਪਾਵਰਮੈਂਟ ਸੁਸਾਇਟੀ ਆਫ਼ ਇੰਡੀਆ ਦੇ ਕੰਮਾਂ ਬਾਰੇ ਜਾਣਕਾਰੀ ਲਈ ਤੇ ਸ਼ਲਾਘਾ ਕੀਤੀ ਕਿ ਸੁਸਾਇਟੀ ਵਲੋਂ ਬਹੁਤ ਵਧੀਆ ਉਪਰਾਲਾ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਮੋਗਾ ਵਿਖੇ ਹੋਣ ਵਾਲੀ ਸੰਵਿਧਾਨ ਬਚਾਓ ਰੈਲੀ 'ਚ ਹੋਵੇਗਾ ਵਿਸ਼ਾਲ ਇਕੱਠ-ਤਿਵਾੜੀ, ਮਨਜੀਤ ਹੰਬੜਾਂ ਅਗਲੀ ਖ਼ਬਰ ਬਲੌਜ਼ਮਜ਼ ਵਿਖੇ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਅਧੀਨ ਅਲੱਗ-ਅਲੱਗ ਗਤੀਵਿਧੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।