ਨਿਹਾਲ ਸਿੰਘ ਵਾਲਾ, 18 ਜੁਲਾਈ (ਸੁਖਦੇਵ ਸਿੰਘ ਖ਼ਾਲਸਾ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਜਿਥੇ ਦੇਸ਼ ਦੇ ਸੰਵਿਧਾਨ ਨੂੰ ਬਦਲਣ ਦੀ ਕੋਝੀਆਂ ਨੀਤੀਆਂ ਬਣਾਈਆਂ ਜਾ ਰਹੀਆਂ ਹਨ ਉਥੇ ਰਾਸ਼ਟਰੀ ਕਾਂਗਰਸ ਪਾਰਟੀ ਵਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਸੰਵਿਧਾਨ ਬਚਾਓ ਰੈਲੀਆਂ ਕਰਕੇ ਦੇਸ਼ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਲੜੀ ਤਹਿਤ ਪੰਜਾਬ ਅੰਦਰ ਸੂਬਾ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਅਮਰਿੰਦਰ ਸਿੰਘ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 19 ਜੁਲਾਈ ਨੂੰ ਮੋਗਾ ਵਿਖੇ ਪ੍ਰਾਈਮ ਫਾਰਮ 'ਚ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਹਲਕਾ ਨਿਹਾਲ ਸਿੰਘ ਵਾਲਾ ਦੇ ਕਾਂਗਰਸ ਪਾਰਟੀ ਦੇ ਕੋਆਰਡੀਨੇਟਰ ਕੇ. ਕੇ. ਤਿਵਾੜੀ ਤੇ ਹਲਕਾ ਆਬਜ਼ਰਵਰ ਮਨਜੀਤ ਸਿੰਘ ਹੰਬੜਾਂ ਨੇ ਦੱਸਿਆ ਕਿ ਇਸ ਰੈਲੀ 'ਚ ਹਲਕਾ ਨਿਹਾਲ ਸਿੰਘ ਵਾਲਾ ਤੋਂ ਕਾਂਗਰਸ ਪਾਰਟੀ ਦੇ ਵੱਖ-ਵੱਖ ਅਹੁਦੇਦਾਰ, ਨੌਜਵਾਨ ਆਗੂ ਵੱਡੀ ਗਿਣਤੀ 'ਚ ਕਾਫ਼ਲਿਆਂ ਦੇ ਰੂਪ 'ਚ ਸ਼ਮੂਲੀਅਤ ਕਰਨਗੇ |