ਮੋਗਾ, 18 ਜੁਲਾਈ (ਸੁਰਿੰਦਰਪਾਲ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਮੋਗਾ ਸ਼ਾਖਾ ਵਲੋਂ 63ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਡਾ. ਕਿਚਲੂ ਪਬਲਿਕ ਸਕੂਲ ਐਫ. ਸੀ. ਆਈ. ਰੋਡ ਮੋਗਾ 'ਚ ਇਕ ਵਿਚਾਰ ਗੋਸ਼ਟੀ ਕਰਵਾਈ ਜਾ ਰਹੀ ਹੈ, ਜਿਸ 'ਚ ਬੀ. ਬੀ. ਐਸ. ਗਰੁੱਪ ਦੇ ਚੇਅਰਮੈਨ ਤੇ ਸਮਾਜ ਸੇਵੀ ਡਾ. ਸੰਜੀਵ ਕੁਮਾਰ ਸੈਣੀ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦ ਕਿ ਐਡਵੋਕੇਟ ਸੁਨੀਲ ਗਰਗ ਚੇਅਰਮੈਨ ਕਿਚਲੂ ਪਬਲਿਕ ਸਕੂਲ ਵਿਸ਼ੇਸ਼ ਮਹਿਮਾਨ ਹੋਣਗੇ | ਇਹ ਸਮਾਗਮ 20 ਜੁਲਾਈ ਨੂੰ ਸ਼ਾਮ 5 ਵਜੇ ਤੋਂ 7 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਸਮਾਗਮ ਦੇ ਮੁੱਖ ਪ੍ਰਬੰਧਕ ਮਨੋਜ ਮੌਂਗਾਂ ਨੇ ਦੱਸਿਆ ਕਿ ਇਸ ਵਿਚਾਰ ਗੋਸ਼ਟੀ 'ਚ ਸਮਾਜ ਦੇ ਵੱਖ-ਵੱਖ ਵਰਗਾ ਦੇ ਬੁੱਧੀਜੀਵੀ ਲੋਕ ਵੀ ਸ਼ਾਮਿਲ ਹੋਣਗੇ | ਉਨ੍ਹਾਂ ਦੱਸਿਆ ਕਿ ਵਿਚਾਰ ਗੋਸ਼ਟੀ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ ਤੇ ਵਿਚਾਰ ਗੋਸ਼ਟੀ ਦੇ ਮੁੱਖ ਬੁਲਾਰੇ ਡਾ. ਰਾਜੇਸ਼ ਪੁਰੀ ਹੋਣਗੇ |