ਨਿਹਾਲ ਸਿੰਘ ਵਾਲਾ, 18 ਜੁਲਾਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਪੁਰਾਣੇ ਤੇ ਮਿਹਨਤੀ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ, ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸ਼ਿਸ਼ੋਦੀਆ ਤੇ ਪੰਜਾਬ ਪ੍ਰਧਾਨ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਜਾਰੀ ਕੀਤੀ ਸੂਚੀ 'ਚ ਹਲਕਾ ਨਿਹਾਲ ਸਿੰਘ ਵਾਲਾ ਦੇ ਪਾਰਟੀ ਦੇ ਸੀਨੀਅਰ ਅਤੇ ਮਿਹਨਤੀ ਆਗੂ ਅੰਮਿ੍ਤਪਾਲ ਸਿੰਘ ਖ਼ਾਲਸਾ ਦੀਨਾਂ ਨੂੰ ਪਾਰਟੀ ਦੇ ਜ਼ਿਲ੍ਹਾ ਮੋਗਾ ਦੇ ਮੀਡੀਆ ਸੈਕਟਰੀ ਦੀ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਗਿਆ | ਇਸ ਨਿਯੁਕਤੀ 'ਤੇ ਅੰਮਿ੍ਤਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਉਹ ਜਿਥੇ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਦੇ ਇੰਚਾਰਜ ਮਨੀਸ਼ ਸ਼ਿਸ਼ੋਦੀਆ, ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਜ਼ੋਨਲ ਮੀਡੀਆ ਇੰਚਾਰਜ ਅਬਜਿੰਦਰ ਸੰਘਾ ਅਤੇ ਜ਼ਿਲ੍ਹਾ ਪ੍ਰਧਾਨ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਦਾ ਧੰਨਵਾਦ ਕਰਦਾ ਹਾਂ, ਉਥੇ ਹੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਜ਼ਿਲ੍ਹੇ ਦੇ ਮੀਡੀਆ ਸੈਕਟਰੀ ਦੀ ਜ਼ਿੰਮੇਵਾਰੀ ਨੂੰ ਪਹਿਲਾਂ ਦੀ ਤਰ੍ਹਾਂ ਪੂਰੀ ਤਨਦੇਹੀ ਨਾਲ ਨਿਭਾਵਾਂਗਾ | ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਨੇ ਅੰਮਿ੍ਤਪਾਲ ਸਿੰਘ ਖ਼ਾਲਸਾ ਨੂੰ ਵਧਾਈ ਵੀ ਦਿੱਤੀ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਨੇ ਕਿਹਾ ਕਿ ਪਾਰਟੀ ਵਲੋਂ ਪੁਰਾਣੇ ਤੇ ਮਿਹਨਤੀ ਵਲੰਟੀਅਰਾਂ ਨੂੰ ਮਾਣ-ਸਨਮਾਨ ਦੇਣਾ ਪਾਰਟੀ ਦੀ ਮਜ਼ਬੂਤੀ ਵੱਲ ਵਧਦੇ ਕਦਮ ਹਨ | ਇਸ ਮੌਕੇ ਸਰਪੰਚ ਜਸਮੇਲ ਸਿੰਘ ਰਾਜੂ ਰਣਸੀਂਹ ਖ਼ੁਰਦ, ਸਰਪੰਚ ਜਗਤਾਰ ਸਿੰਘ ਬੁੱਟਰ ਕਲਾਂ, ਸਰਪੰਚ ਗੁਰਵਿੰਦਰ ਸਿੰਘ ਰਾਮੂੰਵਾਲਾ ਨਵਾਂ ਅਤੇ ਸੀਨੀਅਰ ਆਗੂ ਭੁਪਿੰਦਰ ਸਿੰਘ ਟਿੰਮੀ ਮਧੇਕੇ ਆਦਿ ਹਾਜ਼ਰ ਸਨ |