ਮੋਗਾ, 18 ਜੁਲਾਈ (ਅਸ਼ੋਕ ਬਾਂਸਲ)-ਮੋਗਾ ਸ਼ਹਿਰ ਦੇ ਵਾਰਡ ਨੰਬਰ 38 ਅਧੀਨ ਆਉਂਦੇ ਨਿਊ ਟਾਊਨ, ਮੇਨ ਬਾਜ਼ਾਰ, ਪੁਰਾਣੀ ਦਾਣਾ ਮੰਡੀ ਇਲਾਕੇ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਵਾਰਡ ਦੇ ਵਸਨੀਕਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਆਉਂਦੀ ਹੈ ਤਾਂ ਨਗਰ ਨਿਗਮ ਦੇ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਉਨ੍ਹਾਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸਾਉਣ ਦੇ ਮਹੀਨੇ ਮੀਂਹ ਪੈਣ ਕਾਰਨ ਡੇਂਗੂ, ਮਲੇਰੀਆ ਤੇ ਬਰਸਾਤੀ ਪਾਣੀ ਕਾਰਨ ਮੱਛਰ ਵਧਣ ਦਾ ਖ਼ਤਰਾ ਵੱਧ ਜਾਂਦਾ ਹੈ | ਇਸ ਲਈ ਵਾਰਡ ਵਿਚ ਫੌਗਿੰਗ ਤੇ ਸਪਰੇਅ ਲਗਾਤਾਰ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਾਰਡ ਨਿਵਾਸੀ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ 'ਚ ਲਿਆਂਦਾ ਜਾਵੇ, ਜਿਸ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ |