28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਕਮੇਟੀ ਦੀ ਮੀਟਿੰਗ

ਅਜੀਤ ਡੈਸਕ 19-07-2025
ਬੱਧਨੀ ਕਲਾਂ, 18 ਜੁਲਾਈ (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਪ੍ਰਧਾਨਗੀ ਹੇਠ ਬੱਧਨੀ ਕਲਾਂ ਵਿਖੇ ਹੋਈ, ਜਿਸ 'ਚ ਬੀਤੇ ਦਿਨੀਂ ਸੂਬਾ ਕਮੇਟੀ 'ਚ ਹੋਏ ਫ਼ੈਸਲਿਆਂ 'ਤੇ ਵਿਚਾਰ ਚਰਚਾ ਕਰਦਿਆਂ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਨੂੰ ਪੁਲਿਸ ਰਾਜ 'ਚ ਬਦਲਣ, ਲੋਕਾਂ ਦੇ ਸੰਘਰਸ਼ ਕਰਨ ਦੇ ਜਮਹੂਰੀ ਹੱਕਾਂ 'ਤੇ ਮਾਰੇ ਜਾ ਰਹੇ ਡਾਕਿਆਂ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਜੋ ਲੈਂਡ ਪੂਲਿੰਗ ਸਕੀਮ ਤਹਿਤ ਪੂਰੇ ਪੰਜਾਬ 'ਚ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ, ਦੇ ਵਿਰੋਧ 'ਚ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ 25 ਜੁਲਾਈ ਨੂੰ ਸੰਗਰੂਰ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ 'ਚ ਵੱਡੀ ਗਿਣਤੀ 'ਚ ਕਿਸਾਨ, ਨੌਜਵਾਨ ਤੇ ਔਰਤਾਂ ਦੀ ਸ਼ਮੂਲੀਅਤ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਲੈਂਡ ਪੂਲਿੰਗ ਸਕੀਮ ਅਧੀਨ ਮੋਗਾ ਜ਼ਿਲ੍ਹੇ ਨਾਲ ਸੰਬੰਧਿਤ 5 ਪਿੰਡਾਂ ਦੀ 542 ਏਕੜ ਜ਼ਮੀਨ ਆਉਂਦੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਇਨ੍ਹਾਂ ਪਿੰਡਾਂ 'ਚ ਰੈਲੀਆਂ, ਮੀਟਿੰਗਾਂ ਕਰਨ ਉਪਰੰਤ 30 ਜੁਲਾਈ ਨੂੰ ਝੰਡਾ ਮਾਰਚ ਵੀ ਕੀਤਾ ਜਾਵੇਗਾ | ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਜ਼ਮੀਨ ਸੰਘਰਸ਼ ਕਮੇਟੀ ਵਲੋਂ ਜ਼ਮੀਨਾਂ ਵੰਡਣ ਲਈ ਕੀਤੇ ਜਾ ਰਹੇ ਸੰਘਰਸ਼ ਸਮੇਂ ਸੰਗਰੂਰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਮਜ਼ਦੂਰ ਆਗੂਆਂ ਨੂੰ ਤੁਰੰਤ ਰਿਹਾਅ ਕਰਕੇ ਉਨ੍ਹਾਂ 'ਤੇ ਮੜ੍ਹੇ ਪੁਲਿਸ ਕੇਸ ਰੱਦ ਕੀਤੇ ਜਾਣ | ਇਸ ਮੌਕੇ ਗੁਰਮੀਤ ਸਿੰਘ ਕਿਸ਼ਨਪੁਰਾ, ਬਲੌਰ ਸਿੰਘ ਘੱਲ ਕਲਾਂ, ਕੇਵਲ ਕ੍ਰਿਸ਼ਨ ਸ਼ਰਮਾ ਬੱਧਨੀ, ਕਾਕਾ ਸਿੰਘ ਮਾਛੀਕੇ, ਜੰਗੀਰ ਸਿੰਘ ਹਿੰਮਤਪੁਰਾ, ਕੁਲਦੀਪ ਕੌਰ ਕੁੱਸਾ, ਕਰਮਜੀਤ ਕੌਰ ਹਿੰਮਤਪੁਰਾ, ਜਗਜੀਤ ਸਿੰਘ ਮੱਦੋਕੇ, ਗੁਰਦੇਵ ਸਿੰਘ ਕਿਸ਼ਨਪੁਰਾ, ਇਕਬਾਲ ਸਿੰਘ ਸਿੰਘਾ ਵਾਲਾ, ਜਸਵਿੰਦਰ ਸਿੰਘ ਘੱਲ ਕਲਾਂ, ਬੂਟਾ ਸਿੰਘ ਭਾਗੀਕੇ, ਗੁਰਚਰਨ ਸਿੰਘ ਦੌਧਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਤੇ ਅਧਿਆਪਕ ਮੰਗਾਂ ਮਸਲਿਆਂ ਸੰਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਨੇ ਮੁੱਖ ਮੰਤਰੀ ਪੰਜਾਬ ਨੂੰ ਭੇ... ਅਗਲੀ ਖ਼ਬਰ ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਵਲੋਂ ਸਕੂਲ ਆਫ਼ ਐਮੀਨੈਂਸ ਬਾਘਾ ਪੁਰਾਣਾ ਦੇ ਸੱਤ ਬੱਚੇ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।