28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਪੁਰਾਣੀ ਪੈਨਸ਼ਨ ਬਹਾਲੀ ਤੇ ਅਧਿਆਪਕ ਮੰਗਾਂ ਮਸਲਿਆਂ ਸੰਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਨੇ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ ਪੱਤਰ

ਅਜੀਤ ਡੈਸਕ 19-07-2025
ਮੋਗਾ, 18 ਜੁਲਾਈ (ਸੁਰਿੰਦਰਪਾਲ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਅਧਿਆਪਕ ਅਤੇ ਮੁਲਾਜ਼ਮਾਂ ਦੇ ਮੰਗਾਂ ਮਸਲਿਆਂ ਤੋਂ ਘੇਸਲ ਵੱਟੀ ਬੈਠੀ ਪੰਜਾਬ ਸਰਕਾਰ ਨੂੰ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਕਾਈ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਜੱਜਪਾਲ ਸਿੰਘ ਬਾਜੇਕੇ, ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਅਮੀਵਾਲ, ਜਨਰਲ ਸਕੱਤਰ ਸੁਖਜਿੰਦਰ ਸਿੰਘ, ਵਿੱਤ ਸਕੱਤਰ ਕੁਲਦੀਪ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਮੋਗਾ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ (ਐਲੀਮੈਂਟਰੀ ਸਿੱਖਿਆ) ਮੰਜੂ ਭਾਰਦਵਾਜ ਰਾਹੀਂ ਮੰਗ-ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਗਿਆ | ਮੰਗ-ਪੱਤਰ ਵਿਚ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਹਰ ਮਹੀਨੇ ਦੀ ਇਕ ਤਰੀਕ ਨੂੰ ਸਾਰੇ ਅਧਿਆਪਕਾਂ ਨੂੰ ਤਨਖ਼ਾਹ ਦੇਣੀ ਯਕੀਨੀ ਬਣਾਈ ਜਾਵੇ ਅਤੇ ਅਧਿਆਪਕਾਂ ਦੇ ਬਕਾਇਆ ਬਿੱਲ ਤੁਰੰਤ ਡਰਾਨ ਕੀਤੇ ਜਾਣ, ਵੱਖ-ਵੱਖ ਅਧਿਆਪਕਾਂ ਦੇ ਹੱਕ 'ਚ ਹੋਏ ਫ਼ੈਸਲਿਆਂ ਨੂੰ ਜਰਨਲਾਈਜ਼ ਕੀਤਾ ਜਾਵੇ, ਰੀਕਾਸਟ ਸੂਚੀਆਂ ਤੁਰੰਤ ਰੱਦ ਕੀਤੀਆਂ ਜਾਣ, ਪੜ੍ਹਾਈ ਲਈ ਵਧੀਆ ਵਿੱਦਿਅਕ ਮਾਹੌਲ ਬਣਾਉਣ ਲਈ ਸਾਰੇ ਗ਼ੈਰ ਵਿੱਦਿਅਕ ਕੰਮ ਬੰਦ ਕੀਤੇ ਜਾਣ, ਹਰ ਤਰ੍ਹਾਂ ਦੇ ਕਾਡਰ ਦੀਆਂ ਪ੍ਰਮੋਸ਼ਨਾਂ ਕੀਤੀਆਂ ਜਾਣ, ਨਾਨ ਟੀਚਿੰਗ ਦੀਆਂ ਖ਼ਾਲੀ ਅਸਾਮੀਆਂ ਭਰੀਆਂ ਜਾਣ, ਅਧਿਆਪਕਾਂ ਤੇ ਲੈਕਚਰਾਰਾਂ ਨੂੰ ਬਦਲੀ ਦਾ ਵਿਸ਼ੇਸ਼ ਮੌਕਾ ਦਿੱਤਾ ਜਾਵੇ, ਸਕੂਲ ਮੈਨੇਜਮੈਂਟ ਕਮੇਟੀਆਂ ਦੇ ਗਠਨ ਵਿਚ ਸਿਆਸੀ ਦਖ਼ਲ-ਅੰਦਾਜ਼ੀ ਬੰਦ ਕੀਤੀ ਜਾਵੇ, ਕੇਂਦਰੀ ਸਕੇਲ ਲਾਗੂ ਕਰ ਕੇ ਤਨਖ਼ਾਹ ਘੱਟ ਕਰਨ ਦਾ ਫ਼ੈਸਲਾ ਵਾਪਸ ਲਿਆ ਜਾਵੇ, ਜਨਵਰੀ 2016 ਤੋਂ ਬੰਦ 125 ਫ਼ੀਸਦੀ ਮਹਿੰਗਾਈ ਭੱਤੇ 'ਤੇ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ, ਕੋਠਾਰੀ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਹਰ ਪੰਜ ਸਾਲ ਬਾਅਦ ਅਧਿਆਪਕਾਂ ਦੀ ਤਨਖ਼ਾਹ ਦੁਹਰਾਈ ਜਾਵੇ, ਕੋਰੋਨਾ ਕਾਲ ਦੌਰਾਨ ਜਾਨ ਗਵਾਉਣ ਵਾਲੇ ਅਧਿਆਪਕਾਂ ਨੂੰ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਅਤੇ ਆਸ਼ਰਿਤਾ ਨੂੰ ਨੌਕਰੀ ਦਿੱਤੀ ਜਾਵੇ | ਇਸ ਸਮੇਂ ਪ੍ਰਗਟਜੀਤ ਸਿੰਘ, ਸੁਖਪਾਲਜੀਤ ਸਿੰਘ, ਪ੍ਰਦੀਪ ਸਿੰਘ, ਪਵਨ ਕੁਮਾਰ, ਅਮਨਦੀਪ ਸਿੰਘ, ਪਿ੍ਤਪਾਲ ਸਿੰਘ, ਜੱਜ ਦੀਪ ਸਿੰਘ, ਗੁਰਮੇਲ ਸਿੰਘ, ਜਗਦੀਪ ਸਿੰਘ, ਮਨਪ੍ਰੀਤ ਸਿੰਘ, ਰਵੀ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਨੰਬਰ 50 ਵਿਚ ਸਬਮਰਸੀਬਲ ਬੋਰ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਕਮੇਟੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।