ਅਜੀਤਵਾਲ, 19 ਜੁਲਾਈ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ ਕਾਲਜ ਅਜੀਤਵਾਲ ਦੇ 14 ਕੈਡਿਟਾਂ ਨੂੰ ਸਿਖਲਾਈ ਪੂਰੀ ਹੋਣ 'ਤੇ ਸੀ ਸਰਟੀਫਿਕੇਟ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਪ੍ਰੋਗਰਾਮ ਅਫ਼ਸਰ ਸੁਖਜਿੰਦਰ ਸਿੰਘ ਲਾਡੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹੋਰ ਸਖਤ ਮਿਹਨਤ ਤੇ ਚੰਗੇ ਕੰਮ ਕਰਕੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਆ | ਸੰਸਥਾ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਖਤ ਮਿਹਨਤ ਦੀ ਬਦੌਲਤ ਨਾਲ ਮਿਲੀ ਕਾਮਯਾਬੀ ਦੀ ਸ਼ਲਾਘਾ ਕਰਦਿਆਂ ਅੱਗੇ ਤੋਂ ਹੋਰ ਵਧੇਰੇ ਮਿਹਨਤ ਤੇ ਧਿਆਨ ਨਾਲ ਸੇਵਾਵਾਂ ਦੇਣ ਲਈ ਪ੍ਰੇਰਿਆ ਅਤੇ ਨਸ਼ਿਆਂ ਜਿਹੀਆਂ ਭੈੜੀਆਂ ਅਲਾਮਤਾਂ ਤੋਂ ਬਚਣ ਦਾ ਸੁਨੇਹਾ ਦਿੰਦਿਆਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਖ਼ਤ ਮਿਹਨਤ ਤੇ ਉੱਚ ਸਿੱਖਿਆ ਹਾਸਿਲ ਕਰਨ ਦੇ ਨਾਲ ਸਮਾਜ ਤੇ ਦੇਸ਼ ਪ੍ਰਤੀ ਆਪਣੇ ਫਰਜ਼ਾਂ ਨੂੰ ਵੀ ਸਮਝ ਕੇ ਸਭ ਲਈ ਵਿੱਤ ਅਨੁਸਾਰ ਸਹਾਇਕ ਬਣ ਕੇ ਵਧੀਆਂ ਸਮਾਜ ਦੀ ਸਿਰਜਣਾ 'ਚ ਯੋਗਦਾਨ ਪਾਉਣ | ਇਸ ਦੌਰਾਨ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਵੀ ਸਿਖਲਾਈ ਪੂਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ |