ਮੋਗਾ, 19 ਜੁਲਾਈ (ਗੁਰਤੇਜ ਸਿੰਘ ਬੱਬੀ)-ਮੋਗਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਯੁੱਧ ਨਸ਼ਿਆਂ ਵਿਰੁੱਧ ਤਹਿਤ ਕੀਤੀ ਕਾਰਵਾਈ ਦੌਰਾਨ ਵੱਖ-ਵੱਖ ਲੋਕਾਂ ਤੋਂ 55 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸ ਸੰਬੰਧੀ ਡੀ. ਐਸ. ਪੀ. ਸਿਟੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਸਾਊਥ ਮੋਗਾ ਦੇ ਸਹਾਇਕ ਥਾਣੇਦਾਰ ਸਰਤਾਜ ਸਿੰਘ ਨੇ ਸੁਰਿੰਦਰ ਸਿੰਘ ਉਰਫ ਸੋਨੀ ਵਾਸੀ ਇੰਦਰਾ ਕਾਲੋਨੀ ਮੋਗਾ ਤੇ ਥਾਣਾ ਸਦਰ ਮੋਗਾ ਦੇ ਸਬ ਇੰਸਪੈਕਟਰ ਗੁਰਸੇਵਕ ਸਿੰਘ ਨੇ ਸਤਵਿੰਦਰ ਸਿੰਘ ਉਰਫ ਸ਼ਿੰਦਰ ਵਾਸੀ ਡਗਰੂ ਕੋਲੋਂ 40 ਗਰਾਮ ਹੈਰੋਇਨ ਬਰਾਮਦ ਕੀਤੀ ਤੇ ਉਨ੍ਹਾਂ ਖ਼ਿਲਾਫ਼ ਵੱਖ-ਵੱਖ ਸੰਬੰਧਿਤ ਥਾਣਿਆਂ 'ਚ ਅੰਡਰ ਸੈਕਸ਼ਨ 21, 61, 85 ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ | ਡੀ. ਐਸ. ਪੀ. ਸਿਟੀ ਗੁਰਪ੍ਰੀਤ ਸਿੰਘ ਨੇ ਦੱਸਿਆ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੂਰੀ ਤਰ੍ਹਾਂ ਜਾਰੀ ਹੈ ਤੇ ਇਹ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਜ਼ਿਲ੍ਹਾ ਮੋਗਾ ਨਸ਼ਾ ਮੁਕਤ ਨਹੀਂ ਹੋ ਜਾਂਦਾ |