31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਇੰਟਰ ਹਾਊਸ ਲੋਕ ਗੀਤ ਗਾਇਣ ਮੁਕਾਬਲਾ ਕਰਵਾਇਆ

ਅਜੀਤ ਡੈਸਕ 20-07-2025
ਮੋਗਾ, 19 ਜੁਲਾਈ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ, ਸਲਾਹਕਾਰ ਮੈਡਮ ਹਰਪ੍ਰੀਤ ਕੌਰ, ਪਿ੍ੰਸੀਪਲ ਮੈਡਮ ਸਤਵਿੰਦਰ ਕੌਰ, ਵਾਈਸ ਪਿ੍ੰਸੀਪਲ ਮੈਡਮ ਅਮਨਦੀਪ ਗਿਰਧਰ, ਗਤੀਵਿਧੀ ਮੁਖੀ ਮੈਡਮ ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਦਿਆਰਥੀਆਂ ਨੂੰ ਦਿਮਾਗ਼ੀ ਤੌਰ 'ਤੇ ਤਰੋਤਾਜ਼ਾ ਕਰਨ ਲਈ ਅਤੇ ਉਨ੍ਹਾਂ ਦੀ ਕਲਾ ਨੂੰ ਸਾਹਮਣੇ ਲਿਆਉਣ ਲਈ ਲੋਕ ਗੀਤ ਗਾਇਣ ਮੁਕਾਬਲਾ ਕਰਵਾਇਆ | ਮੁਕਾਬਲੇ ਦੌਰਾਨ ਵਿਦਿਆਰਥੀਆਂ ਨੂੰ ਤਿੰਨ ਵਰਗਾਂ ਵਿਚ ਵੰਡਿਆ ਗਿਆ | ਪਹਿਲੇ ਵਰਗ 'ਚ ਤੀਸਰੀ ਤੋਂ ਪੰਜਵੀਂ ਜਮਾਤ ਦੇ 28 ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਦੇ ਜੱਜ ਸਤੀਸ਼ ਕੁਮਾਰ ਤੇ ਮੈਡਮ ਮੁਸਕਾਨ ਸਨ | ਇਸ ਵਰਗ ਵਿਚੋਂ 5ਵੀਂ-ਬੀ ਜਮਾਤ ਦੀ ਵਿਦਿਆਰਥਣ ਗੁਨਰੀਤ ਕੌਰ ਮਾਰਸ ਹਾਊਸ ਤੇ ਅਨਵੀ ਵੀਨਸ ਹਾਊਸ 5ਵੀਂ-ਸੀ ਦੀ ਵਿਦਿਆਰਥਣ ਜੇਤੂ ਰਹੀਆਂ | ਦੂਜੇ ਵਰਗ 'ਚ ਛੇਵੀਂ ਤੋਂ ਅੱਠਵੀਂ ਜਮਾਤ ਦੇ 21 ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਦੇ ਜੱਜ ਮੈਡਮ ਅੰਮਿ੍ਤਪਾਲ ਕੌਰ ਤੇ ਮੈਡਮ ਰੀਮਾ ਕੌੜਾ ਸਨ | ਇਸ ਵਰਗ ਵਿਚ 8ਵੀਂ-ਏ ਦੀ ਵਿਦਿਆਰਥਣ ਅਵਨੀਤ ਜੌਹਲ ਮਾਰਸ ਹਾਊਸ ਜੇਤੂ ਰਹੀ | ਤੀਜੇ ਵਰਗ ਵਿਚ ਨੌਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ 12 ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਦੇ ਜੱਜ ਮੈਡਮ ਹਰਪ੍ਰੀਤ ਕੌਰ ਤੇ ਵਾਈਸ ਪਿ੍ੰਸੀਪਲ ਮੈਡਮ ਅਮਨਦੀਪ ਸਨ | ਇਸ ਵਰਗ 'ਚੋਂ ਦਸਵੀਂ ਜਮਾਤ ਦੀ ਵਿਦਿਆਰਥਣ ਏਾਜਲ ਤਨੇਜਾ ਜੁਪੀਟਰ ਹਾਊਸ, ਗਿਆਰ੍ਹਵੀਂ ਦੀ ਵਿਦਿਆਰਥਣ ਹਰਮਨਜੋਤ ਕੌਰ ਵੀਨਸ ਹਾਊਸ ਤੇ ਤਜਿੰਦਰ ਕੌਰ ਮਾਰਸ ਹਾਊਸ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਜੇਤੂ ਰਹੀਆਂ | ਮੁਕਾਬਲੇ ਰਾਹੀਂ ਵਿਦਿਆਰਥੀਆਂ ਨੂੰ ਪੰਜਾਬੀ ਲੋਕ ਗੀਤਾਂ ਬਾਰੇ ਪਤਾ ਲੱਗਿਆ ਤੇ ਉਹ ਆਪਣੇ ਸਭਿਆਚਾਰ ਦੇ ਨੇੜੇ ਆਏ | ਇਨ੍ਹਾਂ ਮੁਕਾਬਲਿਆਂ 'ਚ ਭਾਗ ਲੈਂਦੇ ਹੋਏ ਵਿਦਿਆਰਥੀਆਂ ਨੇ ਆਪਣੇ ਤਣਾਅ ਨੂੰ ਦੂਰ ਕਰਦੇ ਹੋਏ ਭਰਪੂਰ ਅਨੰਦ ਮਾਣਿਆ | ਮੈਨੇਜਮੈਂਟ ਅਤੇ ਪਿ੍ੰਸੀਪਲ ਮੈਡਮ ਨੇ ਮੁਕਾਬਲਿਆਂ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਤਗਮੇ ਦਿੱਤੇ ਅਤੇ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ |
ਪਿਛਲੀ ਖ਼ਬਰ ਖੋਸਾ ਕੋਟਲਾ ਵਿਖੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਭੰਗੇਰੀਆਂ ਦਾ ਸਨਮਾਨ ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਦੇ ਐਨ. ਸੀ. ਸੀ. ਕੈਂਡਿਟਸ ਨੂੰ ਟ੍ਰੇਨਿੰਗ ਪੂਰੀ ਹੋਣ ਉਪਰੰਤ 'ਏ ਸਰਟੀਫਿਕੇਟ' ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।