ਮੋਗਾ, 19 ਜੁਲਾਈ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸੰਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ. ਟੀ. ਈ. ਦੇ ਬਿਹਤਰੀਨ ਨਤੀਜੇ ਦੇ ਰਹੀ ਹੈ | ਵੱਡੀ ਗਿਣਤੀ ਵਿਚ ਵਿਦਿਆਰਥੀ ਪੂਰੇ ਭਾਰਤ 'ਚੋਂ ਇਸ ਸੰਸਥਾ ਦੀ ਮਦਦ ਨਾਲ ਵਧੀਆ ਬੈਂਡ ਸਕੋਰ ਲੈ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੇ ਹਨ | ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ | ਐਮ. ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ ਕੱਲ੍ਹ ਦੇ ਬੱਚਿਆਂ 'ਚ ਆਈਲਟਸ ਕਰ ਕੇ ਵਧੀਆ ਬੈਂਡ ਹਾਸਿਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ | ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ | ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਰੀਕਸ ਨਾਲ ਸੁਧਾਰਨ 'ਚ ਮਦਦ ਕਰਦੀ ਹੈ ਤੇ ਨਾਲ ਹੀ ਫ਼੍ਰੀ ਸੈਸ਼ਨ ਦਿੰਦੀ ਹੈ | ਸੰਸਥਾ ਦੀ ਆਫ਼ਲਾਈਨ ਆਈਲਟਸ ਕਲਾਸ ਦੀ ਵਿਦਿਆਰਥਣ ਜਸਮੀਨ ਕੌਰ ਨੇ ਟਰੇਨਰਾਂ ਦੀ ਮਿਹਨਤ ਨਾਲ ਰੀਡਿੰਗ 'ਚੋਂ 7, ਲਿਸਨਿੰਗ 'ਚੋਂ 7.5, ਸਪੀਕਿੰਗ 'ਚੋਂ 6.5, ਰਾਈਟਿੰਗ 'ਚੋਂ 6.5 ਤੇ ਓਵਰਆਲ 7 ਬੈਂਡ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥਣ ਦੀ ਇਸ ਸਫਲਤਾ 'ਤੇ ਸੰਸਥਾ ਦੇ ਐਮ. ਡੀ. ਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥਣ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |