31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਮਜੀਠੀਆ ਦੀ ਪੇਸ਼ੀ 'ਤੇ ਜਾਣ ਤੋਂ ਰੋਕਣ ਲਈ ਪੁਲਿਸ ਨੇ ਡੱਲਾ, ਖਣਮੁਖ ਭਾਰਤੀ ਕੀਤੇ ਘਰ 'ਚ ਨਜ਼ਰਬੰਦ

ਘਰ ਵਿਚ ਨਜ਼ਰਬੰਦ ਕੀਤੇ ਗਏ ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਡੱਲਾ ਤੇ ਖਣਮੁਖ ਭਾਰਤੀ ਪੱਤੋ | ਅਜੀਤ ਤਸਵੀਰ <br/> 20-07-2025
ਮੋਗਾ, 19 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਨੂੰ ਲੈ ਕੇ ਮੋਗਾ ਪੁਲਿਸ ਨੇ ਕਈ ਆਗੂਆਂ ਨੂੰ ਘਰਾਂ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਤਾਂ ਕਿ ਉਹ ਆਪਣੇ ਸਮਰਥਕਾਂ ਸਮੇਤ ਪੇਸ਼ੀ 'ਤੇ ਨਾ ਪਹੁੰਚ ਸਕਣ | ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਡੱਲਾ ਤੇ ਸੀਨੀਅਰ ਅਕਾਲੀ ਆਗੂ ਤੇ ਚੇਅਰਮੈਨ ਪੰਜਾਬ ਬ੍ਰਾਹਮਣ ਸਭਾ ਖਣਮੁਖ ਭਾਰਤੀ ਨੂੰ ਵੀ ਅੱਜ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ | ਇਸ ਮੌਕੇ ਰਜਿੰਦਰ ਸਿੰਘ ਡੱਲਾ ਤੇ ਖਣਮੁਖ ਭਾਰਤੀ ਨੇ 'ਅਜੀਤ' ਨਾਲ ਗੱਲਬਾਤ ਕਰਦੇ ਦੱਸਿਆ ਕਿ ਪੰਜਾਬ ਦੇ ਮੁੱਖ ਭਗਵੰਤ ਮਾਨ ਬਦਲਾਖੋਰੀ ਦੀ ਰਾਜਨੀਤੀ ਕਰ ਰਹੇ ਹਨ ਤੇ ਬਿਕਰਮ ਸਿੰਘ ਮਜੀਠੀਆ ਨੂੰ ਵੀ ਨਸ਼ੇ ਦੇ ਕਾਰੋਬਾਰ 'ਚ ਸ਼ਾਮਿਲ ਕਰ ਕੇ ਬਦਨਾਮ ਕਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਰਚ ਰਹੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਇਸ ਦਾ ਡਟ ਕੇ ਵਿਰੋਧ ਕਰਦਾ ਹੈ | ਭਾਵੇਂ ਅੱਜ ਉਨ੍ਹਾਂ ਨੂੰ ਪੇਸ਼ੀ ਸਮੇਂ ਜਾਣ ਤੋਂ ਰੋਕਿਆ ਗਿਆ ਪਰ ਇਸ ਦੇ ਬਾਵਜੂਦ ਵੀ ਹਜ਼ਾਰਾਂ ਦੀ ਤਾਦਾਦ 'ਚ ਬਿਕਰਮ ਸਿੰਘ ਮਜੀਠੀਆ ਦੇ ਸਮਰਥਕ ਚੰਡੀਗੜ੍ਹ ਵਿਚ ਪੁੱਜੇ |
ਪਿਛਲੀ ਖ਼ਬਰ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੇ ਮਨਾਇਆ ਕਾਲਾ ਦਿਵਸ ਅਗਲੀ ਖ਼ਬਰ ਅਧਿਆਪਕ ਤਬਾਦਲਿਆਂ ਨੂੰ ਤਰਸੇ-ਡੈਮੋਕਰੇਟਿਕ ਟੀਚਰਜ਼ ਫ਼ਰੰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।