31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਪੰਜਾਬ ਦੇ ਸਮੂਹ ਮੁਲਾਜ਼ਮਾਂ ਨੇ ਮਨਾਇਆ ਕਾਲਾ ਦਿਵਸ

ਅਜੀਤ ਡੈਸਕ 20-07-2025
ਨਿਹਾਲ ਸਿੰਘ ਵਾਲਾ, 19 ਜੁਲਾਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਭਰ ਦੇ ਸਮੂਹ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫ਼ਰੰਟ ਦੇ ਸੱਦੇ 'ਤੇ 17 ਜੁਲਾਈ ਨੂੰ ਕਾਲੇ ਦਿਵਸ ਵਜੋਂ ਪੰਜਾਬ ਭਰ ਦੇ ਸਾਰੇ ਜ਼ਿਲਿ੍ਹਆਂ ਤੇ ਬਲਾਕਾਂ, ਦਫ਼ਤਰਾਂ, ਸਕੂਲਾਂ, ਡਿਊਟੀ ਵਾਲੇ ਸਥਾਨਾਂ 'ਤੇ ਡਿਊਟੀ ਕਰਦਿਆਂ ਹੋਇਆ ਕਾਲੇ ਬਿੱਲੇ, ਕਾਲੇ ਰਿਬਨ ਬੰਨ੍ਹ ਕੇ ਮਨਾਇਆ ਤੇ ਅਧੂਰੇ ਪੇਅ ਸਕੇਲ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ | ਇਸ ਮੌਕੇ ਫ਼ਰੰਟ ਆਗੂਆਂ ਜ਼ਿਲ੍ਹਾ ਪ੍ਰਧਾਨ ਬੇਅੰਤ ਸਿੰਘ, ਜਤਿਨ, ਹਰਸ਼ਪਿੰਦਰ ਸਿੰਘ ਤੇ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੀ ਸਰਕਾਰ ਵਲੋਂ ਇਹ ਮਾਰੂ ਨੋਟੀਫ਼ਿਕੇਸ਼ਨ 17 ਜੁਲਾਈ 2020 ਨੂੰ ਲਾਗੂ ਕੀਤਾ ਤੇ ਉਸ ਸਮੇਂ ਵਿਰੋਧੀ ਧਿਰ ਦੀ ਭੂਮਿਕਾ ਨਿਭਾ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਸ ਮਾਰੂ ਨੋਟੀਫ਼ਿਕੇਸ਼ਨ ਦਾ ਵਿਰੋਧ ਕੀਤਾ ਗਿਆ ਸੀ ਤੇ ਸੱਤਾ 'ਚ ਆਉਣ 'ਤੇ ਸਭ ਤੋਂ ਪਹਿਲਾਂ ਪੰਜਾਬ ਪੇਅ ਸਕੇਲ ਬਹਾਲ ਕਰਨ ਤੇ ਪਰਖ ਕਾਲ ਦਾ ਸਮਾਂ ਘੱਟ ਕਰਨ ਦੀ ਗਰੰਟੀ ਵੀ ਦਿੱਤੀ ਗਈ ਸੀ ਜੋ ਕਿ 3 ਸਾਲ ਪੂਰੇ ਹੋਣ ਤੱਕ ਵੀ ਪੂਰੀ ਨਹੀਂ ਕੀਤੀ ਗਈ | ਆਗੂਆਂ ਨੇ ਸਪੱਸ਼ਟ ਕੀਤਾ ਕਿ ਇਸ ਐਕਸ਼ਨ ਤੋਂ ਬਾਅਦ ਅਗਸਤ 'ਚ ਸੂਬਾ ਪੱਧਰੀ ਰੈਲੀ ਵੀ ਆਉਣ ਸਮੇਂ 'ਚ ਕੀਤੀ ਜਾਵੇਗੀ | ਇਸ ਮੌਕੇ ਲਵਦੀਪ ਸਿੰਘ, ਸਵਿੰਦਰ ਸ਼ਰਮਾ, ਰਨਬੀਰ ਸਿੰਘ, ਗੁਰਵਿੰਦਰਜੀਤ ਸਿੰਘ, ਨਵਜੋਤ ਕੌਰ, ਲਵਜੋਤ ਕੌਰ, ਰਾਜਵਿੰਦਰ ਕੌਰ, ਅੰਜੂ, ਅੰਮਿ੍ਤਪਾਲ ਕੌਰ, ਨੀਛੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਚੋਟੀਆਂ ਖ਼ੁਰਦ ਦੇ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਅਗਲੀ ਖ਼ਬਰ ਮਜੀਠੀਆ ਦੀ ਪੇਸ਼ੀ 'ਤੇ ਜਾਣ ਤੋਂ ਰੋਕਣ ਲਈ ਪੁਲਿਸ ਨੇ ਡੱਲਾ, ਖਣਮੁਖ ਭਾਰਤੀ ਕੀਤੇ ਘਰ 'ਚ ਨਜ਼ਰਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।