31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਚੋਟੀਆਂ ਖ਼ੁਰਦ ਦੇ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਅਜੀਤ ਡੈਸਕ 20-07-2025
ਮੋਗਾ, 19 ਜੁਲਾਈ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਚੋਟੀਆਂ ਖ਼ੁਰਦ ਦੇ ਵੱਡੀ ਗਿਣਤੀ 'ਚ ਪਰਿਵਾਰ ਕਾਂਗਰਸ ਅਤੇ ਅਕਾਲੀ ਦਲ ਨੂੰ ਅਲਵਿਦਾ ਕਹਿਣ ਤੋਂ ਬਾਅਦ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦਾ ਸਿਰੋਪਾਓ ਦੇ ਕੇ ਪਾਰਟੀ 'ਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਹਰ ਵਰਗ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਆਪ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਸਰਪੰਚ ਹਰਦੀਪ ਸਿੰਘ, ਏਰੀਆ ਸੰਗਠਨ ਕੋਆਰਡੀਨੇਟਰ ਜਗਦੀਸ਼ ਸ਼ਰਮਾ ਤੋਂ ਇਲਾਵਾ ਪਾਰਟੀ ਵਰਕਰ ਤੇ ਵਲੰਟੀਅਰ ਮੌਜੂਦ ਸਨ |
ਪਿਛਲੀ ਖ਼ਬਰ ਬਿਜਲੀ ਵਿਭਾਗ ਨੇ ਹਟਾਇਆ ਸ਼ਹੀਦੀ ਪਾਰਕ ਦੇ ਸਾਹਮਣੇ ਲੱਗਾ ਖ਼ਰਾਬ ਖੰਭਾ-ਐਸ. ਡੀ. ਓ. ਬਲਜੀਤ ਸਿੰਘ ਅਗਲੀ ਖ਼ਬਰ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੇ ਮਨਾਇਆ ਕਾਲਾ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।