ਮੋਗਾ, 19 ਜੁਲਾਈ (ਸੁਰਿੰਦਰਪਾਲ ਸਿੰਘ)-ਵਾਰਡ ਨੰਬਰ 38 ਅਧੀਨ ਆਉਂਦੇ ਸ਼ਹੀਦੀ ਪਾਰਕ ਦੇ ਸਾਹਮਣੇ ਲੱਗੇ ਖੰਭੇ ਦਾ ਥੱਲੇ ਵਾਲਾ ਹਿੱਸਾ ਖ਼ਰਾਬ ਹੋਣ ਕਰ ਕੇ ਉਸ ਨੂੰ ਉਸ ਜਗ੍ਹਾ ਤੋਂ ਹਟਾ ਦਿੱਤਾ ਗਿਆ ਹੈ | ਪੋਲ ਨੂੰ ਤਿੰਨੋਂ ਪਾਸੇ ਤੋਂ ਖਿੱਚ/ਸਪੋਰਟਾਂ ਲੱਗੀਆਂ ਹੋਈਆਂ ਸਨ, ਜਿਸ ਨਾਲ ਉਸ ਦੇ ਡਿੱਗਣ ਦਾ ਕੋਈ ਖ਼ਤਰਾ ਨਹੀਂ ਸੀ, ਫਿਰ ਵੀ ਉਸ ਨੂੰ ਸ਼ਹਿਰ ਵਾਸੀਆਂ ਦੀ ਮੰਗ ਅਨੁਸਾਰ ਹਟਾ ਦਿੱਤਾ ਗਿਆ ਹੈ | ਇਹ ਜਾਣਕਾਰੀ ਪੀ. ਐਸ. ਪੀ. ਸੀ. ਐਲ. ਮੋਗਾ ਦੇ ਐਸ. ਡੀ. ਓ. ਬਲਜੀਤ ਸਿੰਘ ਨੇ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਇਸ ਖੰਭੇ ਉੱਪਰ ਕੋਈ ਲੋਅ ਵੋਲਟੇਜ ਲਾਈਨ ਨਹੀਂ ਸੀ, ਇਸ ਉੱਪਰ ਇਕ ਸਟਰੀਟ ਲਾਈਟ ਪੁਆਇੰਟ ਲੱਗਾ ਸੀ ਤੇ ਕੇਬਲ ਤਾਰਾਂ ਪ੍ਰਾਈਵੇਟ ਅਪਰੇਟਰ ਦੁਆਰਾ ਪਾਈਆਂ ਹੋਈਆਂ ਸਨ | ਖੰਭੇ ਉੱਪਰ ਲੱਗਾ ਸਟਰੀਟ ਲਾਈਟ ਪੁਆਇੰਟ ਤੇ ਕੇਬਲ ਤਾਰਾਂ ਨੂੰ ਸ਼ਿਫ਼ਟ ਕੀਤਾ ਜਾ ਚੁੱਕਾ ਹੈ | ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਲੋਕਾਂ ਨੂੰ ਵਧੀਆ ਸੇਵਾਵਾਂ ਦੇਣ ਲਈ ਵਚਨਬੱਧ ਹੈ | ਲੋਕਾਂ ਦੀਆਂ ਸਮੱਸਿਆਵਾਂ ਦਾ ਢੁਕਵਾਂ ਨਿਪਟਾਰਾ ਕੀਤਾ ਜਾ ਰਿਹਾ ਹੈ |