31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸਬ ਡਵੀਜ਼ਨ ਧੂਰੀ ਦੀ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ 'ਚ ਸ਼ਮੂਲੀਅਤ ਕਰਨ ਦਾ ਕੀਤਾ ਐਲਾਨ-ਜੈ ਦੇਵ ਸ਼ਰਮਾ

ਅਜੀਤ ਡੈਸਕ 20-07-2025
ਮੋਗਾ, 19 ਜੁਲਾਈ (ਸੁਰਿੰਦਰਪਾਲ ਸਿੰਘ)-ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਸਬ ਡਵੀਜ਼ਨ ਧੂਰੀ ਦੇ ਪੈਨਸ਼ਨਰਜ਼ ਆਗੂਆਂ ਨੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਰਜਿ: ਪੰਜਾਬ ਦੇ ਸੂਬਾ ਪ੍ਰਧਾਨ ਭਜਨ ਸਿੰਘ ਗਿੱਲ ਦੀ ਅਗਵਾਈ 'ਚ ਭਰੋਸਾ ਪ੍ਰਗਟ ਕਰਦਿਆਂ ਤੇ ਜਥੇਬੰਦੀ ਦੀ ਸਮਝ ਨਾਲ ਸਹਿਮਤੀ ਪ੍ਰਗਟਾਉਂਦਿਆਂ ਆਉਂਦੇ ਸਮੇਂ ਜਥੇਬੰਦਕ ਤੌਰ 'ਤੇ ਉਨ੍ਹਾਂ ਨਾਲ ਚੱਲਣ ਦਾ ਫ਼ੈਸਲਾ ਕੀਤਾ | ਮੋਗਾ ਜ਼ਿਲ੍ਹੇ ਦੇ ਪ੍ਰੈੱਸ ਸਕੱਤਰ ਗਿਆਨ ਸਿੰਘ ਸਾਬਕਾ ਡੀ. ਪੀ. ਆਰ. ਓ. ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਧੂਰੀ ਸਬ ਡਵੀਜ਼ਨ ਦੇ ਸਾਢੇ ਚਾਰ ਸੌ ਮੈਂਬਰਾਂ ਨੇ ਆਗੂਆਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਸੂਬਾ ਪੱਧਰ 'ਤੇ ਭਜਨ ਸਿੰਘ ਗਿੱਲ ਸੂਬਾ ਪ੍ਰਧਾਨ, ਸੁਰਿੰਦਰ ਰਾਮ ਕੁੱਸਾ ਸੂਬਾ ਜਨਰਲ ਸਕੱਤਰ, ਹਰਜੀਤ ਸਿੰਘ ਤਰਖਾਣ ਮਾਜਰਾ, ਹਰਚੰਦ ਸਿੰਘ ਸੂਬਾ ਮੀਤ ਪ੍ਰਧਾਨ ਦੀ ਹਾਜ਼ਰੀ 'ਚ ਆਉਣ ਵਾਲੇ ਸਮੇਂ ਵਿਚ ਜਥੇਬੰਦਕ ਸੰਘਰਸ਼ਾਂ ਅਤੇ ਸਰਗਰਮੀਆਂ ਵਿਚ ਸੂਬਾ ਕਮੇਟੀ ਨਾਲ ਮਿਲ ਕੇ ਸਾਂਝੇ ਸੰਘਰਸ਼ਾਂ 'ਚ ਸਰਗਰਮ ਰੋਲ ਅਦਾ ਕਰਨ ਦਾ ਫ਼ੈਸਲਾ ਕੀਤਾ | ਇਸ ਮੌਕੇ ਕੁਲਵੰਤ ਸਿੰਘ ਸੀਨੀਅਰ ਆਗੂ, ਦਿਆਲ ਸਿੰਘ ਧੂਰੀ, ਕਰਮ ਸਿੰਘ ਮਾਨ, ਹਰਚਰਨ ਸਿੰਘ ਸਾਬਕਾ ਪ੍ਰਧਾਨ, ਬੁੱਧ ਸਿੰਘ ਇੰਸਪੈਕਟਰ ਪੰਜਾਬ ਪੁਲਿਸ, ਰਾਮ ਗੋਪਾਲ, ਹਰਦੇਵ ਸਿੰਘ ਜਵੰਦਾ, ਬਿੱਕਰ ਸਿੰਘ ਮਾਛੀਕੇ, ਓਮਾਕਾਂਤ ਸ਼ਾਸਤਰੀ, ਗੁਰਦੀਪ ਸਿੰਘ, ਕੁਲਵੰਤ ਸਿੰਘ ਫ਼ਤਿਹਗੜ੍ਹ ਸਾਹਿਬ ਅਤੇ ਹਰਬੰਸ ਸਿੰਘ ਸੇਖੋਂ ਆਦਿ ਸੂਬਾ ਆਗੂ ਸ਼ਾਮਿਲ ਹੋਏ | ਸਬ ਡਵੀਜ਼ਨ ਧੂਰੀ ਦੇ ਆਗੂਆਂ ਤੇ ਸਮੂਹ ਸੂਬਾ ਕਮੇਟੀ ਮੈਂਬਰਾਂ ਨੇ ਪੰਜਾਬ ਸਰਕਾਰ ਦੁਆਰਾ ਸਾਂਝਾ ਫ਼ਰੰਟ ਦੇ ਆਗੂਆਂ ਨੂੰ ਮੀਟਿੰਗਾਂ ਦੀਆਂ ਤਰੀਕਾਂ ਦੇ ਕੇ ਮੀਟਿੰਗਾਂ ਨੂੰ ਵਾਰ-ਵਾਰ ਟਾਲਣ ਅਤੇ ਮੀਟਿੰਗਾਂ ਨਾ ਕਰਨ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਪੈਨਸ਼ਨਰਾਂ ਦਾ ਡੀ. ਏ. 42 ਫ਼ੀਸਦੀ ਤੋਂ ਵਧਾ ਕੇ ਕੇਂਦਰ ਦੇ ਬਰਾਬਰ 55 ਫ਼ੀਸਦੀ ਕੀਤਾ ਜਾਵੇ | ਹਾਈ ਕੋਰਟ ਦੇ ਫ਼ੈਸਲੇ ਮੁਤਾਬਿਕ ਛੇਵੇਂ ਪੇ ਕਮਿਸ਼ਨ ਦੀ ਸਿਫ਼ਾਰਸ਼ ਨੂੰ ਲਾਗੂ ਕਰ ਕੇ 2.59 ਦੇ ਗੁਣਾਂਕ ਅਤੇ ਨੋਸ਼ਨਲ ਆਧਾਰ 'ਤੇ ਪੈਨਸ਼ਨਾਂ ਸੋਧ ਕੇ ਬਕਾਇਆ ਜਾਰੀ ਕੀਤਾ ਜਾਵੇ |
ਪਿਛਲੀ ਖ਼ਬਰ ਬੀ. ਕੇ. ਯੂ. ਏਕਤਾ ਉਗਰਾਹਾਂ ਬਲਾਕ ਮੋਗਾ-2 ਦੀ ਮੀਟਿੰਗ ਅਗਲੀ ਖ਼ਬਰ ਬੇਸਹਾਰਾ ਪਸ਼ੂਆਂ ਦੇ ਮੁੱਦੇ 'ਤੇ ਵਿਧਾਨ ਸਭਾ 'ਚ ਗਰਜੇ ਵਿਧਾਇਕ ਬਿਲਾਸਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।