01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਬੀ. ਕੇ. ਯੂ. ਖੋਸਾ ਨੇ ਮੀਟਿੰਗ ਦੌਰਾਨ ਫੌਜਾ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ

ਅਜੀਤ ਡੈਸਕ 20-07-2025
ਬਾਘਾ ਪੁਰਾਣਾ, 19 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਖੋਸਾ ਵਲੋਂ ਜਗਤ ਪ੍ਰਸਿੱਧ ਦੌੜਾਕ ਫੌਜਾ ਸਿੰਘ ਦੀ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਫੌਜਾ ਸਿੰਘ ਦੀ ਮੌਤ ਨਾਲ ਖੇਡ ਜਗਤ, ਪੰਜਾਬ ਤੇ ਭਾਰਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਦਿਆਂ ਮੀਟਿੰਗ ਦੌਰਾਨ ਕਿਸਾਨਾਂ ਨੂੰ ਫੌਜਾ ਸਿੰਘ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ | ਇਸ ਸਮੇਂ ਜਥੇਬੰਦੀ ਦੇ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ, ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ, ਸੀਨੀਅਰ ਮੀਤ ਪ੍ਰਧਾਨ ਅਮਰ ਸਿੰਘ ਸਲੀਣਾ ਅਤੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ ਨੇ ਕਿਹਾ ਕਿ ਫੌਜਾ ਸਿੰਘ ਨੇ ਆਪਣੀ ਖੇਡ ਦੇ ਸਿਰ 'ਤੇ ਦੁਨੀਆਂ ਭਰ ਵਿਚ ਆਪਣਾ ਲੋਹਾ ਮਨਵਾਇਆ ਅਤੇ ਸਿੱਖ ਕੌਮ, ਪੰਜਾਬ ਅਤੇ ਭਾਰਤ ਦਾ ਨਾਂਅ ਦੁਨੀਆਂ ਭਰ 'ਚ ਰੌਸ਼ਨ ਕੀਤਾ | ਉਨ੍ਹਾਂ ਦਾ 114 ਸਾਲ ਦੀ ਉਮਰ 'ਚ ਸਰੀਰਕ ਤੌਰ 'ਤੇ ਪੂਰੀ ਤਰ੍ਹਾਂ ਫਿੱਟ ਹੋਣਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਹੈ ਤੇ ਆਪਣੀ ਸਿਹਤ ਦੀ ਸੰਭਾਲ ਸਬੰਧੀ ਸਾਡੀ ਨਵੀਂ ਪੀੜ੍ਹੀ ਨੂੰ ਫੌਜਾ ਸਿੰਘ ਦੇ ਸਾਦਗੀ ਭਰੇ ਤੇ ਜ਼ਿੰਦਾ-ਦਿਲੀ ਵਾਲੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ | ਇਸ ਮੌਕੇ ਉਨ੍ਹਾਂ ਜਥੇਬੰਦੀ ਦੇ ਸਾਰੇ ਕਿਸਾਨਾਂ ਨੂੰ ਸਰਦਾਰ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਦਾ ਪ੍ਰਣ ਕੀਤਾ | ਇਸ ਮੌਕੇ ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ, ਬਲਾਕ ਸਕੱਤਰ ਲਖਵੀਰ ਸਿੰਘ ਕੋਮਲ, ਰਵਿੰਦਰ ਸਿੰਘ ਬਰਾੜ, ਪੰਮੀ ਪ੍ਰਧਾਨ ਸੇਖਾ, ਬਲਵਿੰਦਰ ਸਿੰਘ ਪੱਪੂ ਰੋਡੇ, ਮਾਸਟਰ ਸਰਬਣ ਸਿੰਘ ਲੰਡੇ, ਤਰਲੋਚਨ ਸਿੰਘ ਸਮਾਧ ਭਾਈ, ਹਰਜਿੰਦਰ ਸਿੰਘ ਘੋਲੀਆ, ਸੁਖਵਿੰਦਰ ਸਿੰਘ ਨੱਥੋਕੇ, ਕਾਕਾ ਪ੍ਰਧਾਨ, ਗੁਰਜਿੰਦਰ ਸਿੰਘ ਚੰਨੂਵਾਲਾ, ਗੁਰਪ੍ਰੀਤ ਸਿੰਘ ਸਮਾਧ ਭਾਈ, ਤਾਰ ਸਿੰਘ ਸਿੱਧੂ, ਤੇਜ ਸਿੰਘ ਰਹਿਲ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ 'ਆਪ' ਸਰਕਾਰ ਵਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਪੰਜਾਬ ਦੀ ਕਿਸਾਨੀ ਨੂੰ ਨਿਗਲ ਜਾਵੇਗੀ-ਪ੍ਰਧਾਨ ਨਿਹਾਲ ਸਿੰਘ ਭੁੱਲਰ ਅਗਲੀ ਖ਼ਬਰ ਮਾਲਵਾ ਸਾਹਿਤਕ ਮੰਚ ਨਿਹਾਲ ਸਿੰਘ ਦੇ ਸਾਹਿਤਕਾਰਾਂ ਨੇ ਵਿਸ਼ੇਸ਼ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।