01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

'ਆਪ' ਸਰਕਾਰ ਵਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਪੰਜਾਬ ਦੀ ਕਿਸਾਨੀ ਨੂੰ ਨਿਗਲ ਜਾਵੇਗੀ-ਪ੍ਰਧਾਨ ਨਿਹਾਲ ਸਿੰਘ ਭੁੱਲਰ

ਅਜੀਤ ਡੈਸਕ 20-07-2025
ਕਿਸ਼ਨਪੁਰਾ ਕਲਾਂ, 19 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪ੍ਰਾਈਵੇਟ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣ ਚੁੱਕੀ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਰੰਗ ਵਿਖਾਉਣੇ ਸ਼ੁਰੂ ਕਰ ਦਿੱਤੇ ਹਨ ਤੇ ਇਕ-ਇਕ ਕਰਕੇ ਪੰਜਾਬ ਦੇ ਹਰ ਵਰਗ ਨੂੰ ਕੱਖੋਂ ਹੌਲੇ ਕੀਤਾ ਜਾ ਰਿਹਾ ਹੈ | ਹੁਣ ਭਗਵੰਤ ਮਾਨ ਸਰਕਾਰ ਦਾ ਲੈਂਡ ਪੂਲਿੰਗ ਨੀਤੀ ਵਾਲਾ ਕੁਹਾੜਾ ਪੰਜਾਬ ਦੀ ਕਿਸਾਨੀ 'ਤੇ ਚੱਲਿਆ ਹੈ ਜੋ ਕਿਸਾਨੀ ਦੀਆਂ ਜੜ੍ਹਾਂ ਵੱਢਣ ਲਈ ਕਾਫੀ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਕਰਦਿਆਂ ਕਿਹਾ ਕਿ 'ਆਪ' ਸਰਕਾਰ ਦੀ ਇਹ ਲੈਂਡ ਪੂਲਿੰਗ ਨੀਤੀ ਪੰਜਾਬ ਦੀ ਕਿਸਾਨੀ ਨੂੰ ਨਿਗਲ ਜਾਵੇਗੀ ਕਿਉਂਕਿ ਹਜ਼ਾਰਾਂ ਏਕੜ ਜ਼ਮੀਨ ਪੰਜਾਬ ਦੇ ਕਿਸਾਨਾਂ ਤੋਂ ਖੋਹ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਦਿੱਤੀ ਜਾਵੇਗੀ ਤੇ ਇਹ ਕਾਰਪੋਰੇਟ ਘਰਾਣੇ ਹੌਲੀ ਹੌਲੀ ਪੰਜਾਬ ਦੇ ਕਿਸਾਨਾਂ ਨੂੰ ਜ਼ਮੀਨਾਂ ਤੋਂ ਸੱਖਣੇ ਕਰ ਦੇਣਗੇ | ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਨੀਤੀ ਦੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਜੋ ਲੁਧਿਆਣਾ ਵਿਖੇ 22 ਜੁਲਾਈ ਨੂੰ ਰੋਸ ਧਰਨਾ ਦਿੱਤਾ ਜਾ ਰਿਹਾ ਹੈ ਉਸ 'ਚ ਜ਼ਿਲ੍ਹਾ ਮੋਗਾ ਤੋਂ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਸ਼ਾਮਿਲ ਹੋ ਕੇ ਪੰਜਾਬ ਸਰਕਾਰ ਦੀ ਇਸ
ਪਿਛਲੀ ਖ਼ਬਰ ਮਨਜੀਤ ਮਾਨ ਨੇ ਸੰਵਿਧਾਨ ਬਚਾਓ ਰੈਲੀ 'ਚ ਵੱਡੇ ਕਾਫ਼ਲੇ ਨਾਲ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਬੀ. ਕੇ. ਯੂ. ਖੋਸਾ ਨੇ ਮੀਟਿੰਗ ਦੌਰਾਨ ਫੌਜਾ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।