01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਲੈਂਡ ਪੂਲਿੰਗ ਨੀਤੀ ਕਿਸਾਨਾਂ ਤੇ ਪਿੰਡਾਂ ਦੇ ਵਿਕਾਸ ਖ਼ਿਲਾਫ਼-ਅਕਾਲੀ ਆਗੂ

ਅਜੀਤ ਡੈਸਕ 20-07-2025
ਬਾਘਾ ਪੁਰਾਣਾ, 19 ਜੁਲਾਈ (ਟਿੰਕੂ ਕਾਠਪਾਲ)-22 ਜੁਲਾਈ ਨੂੰ ਲੁਧਿਆਣਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੈਂਡ ਪੂਲਿੰਗ ਨੀਤੀ ਦੇ ਵਿਰੋਧ 'ਚ ਆਯੋਜਿਤ ਹੋਣ ਵਾਲੇ ਵੱਡੇ ਧਰਨੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਵਿਚ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਜਾਵੇਗੀ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਪ੍ਰੀਤ ਸਿੰਘ ਪ੍ਰਧਾਨ ਕਾਲੇਕੇ, ਰਣਧੀਰ ਸਿੰਘ ਸਰਪੰਚ ਥਰਾਜ ਤੇ ਹਰਜਿੰਦਰ ਸਿੰਘ ਕਾਲੇਕੇ ਕੈਨੇਡਾ ਨੇ ਕਰਦਿਆਂ ਕਿਹਾ ਕਿ ਇਹ ਧਰਨਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਸੰਘਰਸ਼ ਦਾ ਅਹਿਮ ਹਿੱਸਾ ਹੋਵੇਗਾ | ਉਨ੍ਹਾਂ ਨੇ ਲੈਂਡ ਪੁਲਿੰਗ ਨੀਤੀ ਨੂੰ ਕਿਸਾਨਾਂ ਤੇ ਪਿੰਡਾਂ ਦੇ ਵਿਕਾਸ ਦੇ ਖ਼ਿਲਾਫ਼ ਦੱਸਦਿਆਂ ਕਿਹਾ ਕਿ ਇਸ ਨੀਤੀ ਨਾਲ ਸੂਬੇ ਦੀ ਜ਼ਮੀਨ ਤੇ ਕਿਸਾਨਾਂ ਦੇ ਹੱਕਾਂ ਨੂੰ ਭਾਰੀ ਨੁਕਸਾਨ ਪਹੁੰਚੇਗਾ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਦੇ ਹੱਕਾਂ ਲਈ ਹਮੇਸ਼ਾ ਲੜਦਾ ਰਿਹਾ ਹੈ ਤੇ ਅੱਗੇ ਵੀ ਲੜਦਾ ਰਹੇਗਾ |
ਪਿਛਲੀ ਖ਼ਬਰ ਐਸ. ਐਫ. ਸੀ. ਪਬਲਿਕ ਸਕੂਲ ਵਿਚ ਮਨਾਇਆ ਪੀਲਾ ਰੰਗ ਦਿਵਸ ਅਗਲੀ ਖ਼ਬਰ ਕਾਂਗਰਸ ਦੀ ਮੋਗਾ 'ਚ ਸੰਵਿਧਾਨ ਬਚਾਓ ਰੈਲੀ ਇਤਿਹਾਸਕ ਹੋ ਨਿੱਬੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।