01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਪੰਜਾਬ ਸਰਕਾਰ ਵਲੋਂ ਗਰਾਂਟ ਭੇਜਣ ਲਈ ਹਲਕਾ ਵਿਧਾਇਕ ਬਾਘਾ ਪੁਰਾਣਾ ਦਾ ਧੰਨਵਾਦ

ਅਜੀਤ ਡੈਸਕ 20-07-2025
ਨੱਥੂਵਾਲਾ ਗਰਬੀ, 19 ਜੁਲਾਈ (ਨਵਦੀਪ ਸਿੰਘ)-ਬੀਤੇ ਕੱਲ੍ਹ ਪੰਜਾਬ ਸਰਕਾਰ ਵਲੋਂ ਹਲਕਾ ਬਾਘਾ ਪੁਰਾਣਾ ਦੇ ਵੱਖ-ਵੱਖ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟਾਂ ਭੇਜੀਆਂ ਗਈਆਂ ਹਨ | ਇਸੇ ਹੀ ਲੜੀ 'ਚ ਇਸ ਹਲਕੇ ਅਧੀਨ ਆਉਂਦੇ ਪਿੰਡ ਨੱਥੂਵਾਲਾ ਗਰਬੀ (ਨਵਾਂ ਪਾਸਾ) ਗ੍ਰਾਮ ਪੰਚਾਇਤ ਨੂੰ 31 ਲੱਖ 94 ਹਜ਼ਾਰ ਰੁਪਏ ਖੇਡ ਸਟੇਡੀਅਮ ਬਣਾਉਣ ਲਈ ਭੇਜੇ ਗਏ ਹਨ | ਇਹ ਗਰਾਂਟ ਭੇਜਣ ਲਈ ਨਿਰਵੈਰ ਸਿੰਘ ਸਰਪੰਚ ਵਲੋਂ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਨ ਦਾ ਬਹੁਤ ਵਧੀਆ ਉਪਰਾਲਾ ਹੈ |
ਪਿਛਲੀ ਖ਼ਬਰ ਉਗਰਾਹਾਂ ਜਥੇਬੰਦੀ ਦੀ ਬਲਾਕ ਪੱਧਰੀ ਮੀਟਿੰਗ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।