ਮੋਗਾ, 20 ਜੁਲਾਈ (ਗੁਰਤੇਜ ਸਿੰਘ ਬੱਬੀ)-ਸੂਬੇ ਦੀ 'ਆਪ' ਸਰਕਾਰ ਵਲੋਂ ਲੈਂਡ ਪੂਿਲੰਗ ਮਾਮਲੇ 'ਚ ਕਿਸਾਨਾਂ ਦੀ ਵਾਹੀਯੋਗ ਜ਼ਮੀਨ ਨੂੰ ਐਕਵਾਇਰ ਕਰਨ ਦਾ ਜੋ ਕਿਸਾਨ ਮਾਰੂ ਫ਼ੈਸਲਾ ਲਿਆ ਗਿਆ ਹੈ, ਉਸ ਦੇ ਵਿਰੋਧ 'ਚ 22 ਜੁਲਾਈ ਨੂੰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਜੋ ਧਰਨਾ ਲਗਾਇਆ ਜਾ ਰਿਹਾ ਹੈ, ਉਸ ਨੂੰ ਕਾਮਯਾਬ ਕਰਨ ਤੇ ਆਪਣੇ ਰੋਹ ਪ੍ਰਗਟਾਵਾ ਕਰਨ ਲਈ ਉਸ 'ਚ ਆਪਣੇ ਵਰਕਰਾਂ ਨੂੰ ਲੈ ਕੇ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਾਂਗੇ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਤੇ ਸਾਬਕਾ ਸਰਪੰਚ ਨੰਬਰਦਾਰ ਲਾਲ ਸਿੰਘ ਘੱਲ ਕਲਾਂ ਤੇ ਸਰਕਲ ਪ੍ਰਧਾਨ ਪਵਨਦੀਪ ਸਿੰਘ ਘੱਲ ਕਲਾਂ ਨੇ ਸਾਂਝੇ ਤੌਰ 'ਤੇ ਕੀਤਾ | ਉਨ੍ਹਾਂ ਕਿਹਾ ਕਿ ਇਕ ਪਾਸੇ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਕਰ ਰਹੀ ਹੈ ਪਰ ਹੁਣ ਲੈਂਡ ਪੂਿਲੰਗ ਦੇ ਮਾਮਲੇ ਵਿਚ ਲਏ ਗਏ ਫ਼ੈਸਲੇ ਨਾਲ ਇਹ ਸਾਬਤ ਹੋ ਗਿਆ ਹੈ ਕਿ 'ਆਪ' ਸਰਕਾਰ ਕਿਸਾਨ ਹਿਤੈਸ਼ੀ ਨਹੀਂ ਸਗੋਂ ਕਿਸਾਨ ਵਿਰੋਧੀ ਹੈ | ਆਗੂਆਂ ਨੇ ਕਿਹਾ ਕਿ ਸੂਬੇ 'ਚ ਭਗਵੰਤ ਮਾਨ ਇਕ ਰਬੜ ਦੀ ਮੋਹਰ ਬਣ ਕੇ ਰਹਿ ਗਿਆ ਹੈ ਜਦ ਕਿ ਸੂਬੇ ਨੂੰ ਦਿੱਲੀ ਵਾਲੇ ਅਰਵਿੰਦ ਕੇਜਰੀਵਾਲ ਚਲਾ ਰਹੇ ਹਨ | ਇਸ ਲਈ ਉਨ੍ਹਾਂ ਨੂੰ ਕਿਸਾਨਾਂ ਨਾਲ ਕੋਈ ਹਮਦਰਦੀ ਨਹੀਂ | ਇਸੇ ਕਰ ਕੇ ਹੀ ਲੈਂਡ ਪੂਿਲੰਗ ਵਰਗੇ ਫ਼ੈਸਲੇ ਲਏ ਜਾ ਰਹੇ ਹਨ |