ਕੋਟ ਈਸੇ ਖਾਂ, 20 ਜੁਲਾਈ (ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ (ਛਾਉਣੀ ਨਿਹੰਗ ਸਿੰਘਾਂ) ਵਿਖੇ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੀ ਮਹੀਨਾਵਾਰ ਬੈਠਕ ਜ਼ਿਲ੍ਹਾ ਪ੍ਰਧਾਨ ਜਗਰੂਪ ਸਿੰਘ ਰੰਡਿਆਲਾ ਤੇ ਸਵਰਨ ਸਿੰਘ ਸਿੱਧੂ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਹੋਈ, ਜਿਸ 'ਚ ਸੂਬਾ ਐਗਜ਼ੈਕਟਿਵ ਮੈਂਬਰ ਬਾਜ ਸਿੰਘ ਸੰਗਲਾ, ਕੋਰ ਕਮੇਟੀ ਮੈਂਬਰ ਤੋਤਾ ਸਿੰਘ, ਸੁਖਦੇਵ ਸਿੰਘ ਮੈਂਬਰ ਭਿੰਡਰ ਕਲਾਂ, ਜਗੀਰ ਸਿੰਘ ਸਾਦੀ ਵਾਲਾ ਐਗਜ਼ੈਕਟਿਵ ਮੈਂਬਰ ਪੰਜਾਬ ਆਦਿ ਆਗੂ ਵਿਸ਼ੇਸ਼ ਤੌਰ 'ਤੇ ਪੁੱਜੇ | ਬੈਠਕ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਲੈਂਡ ਪੂਲਿੰਗ ਸਕੀਮ ਤਹਿਤ ਪੰਜਾਬ ਦੇ ਕਿਸਾਨਾਂ ਦੀ ਹਜ਼ਾਰਾਂ ਏਕੜ ਜ਼ਮੀਨ ਐਕਵਾਇਰ ਕੀਤੀ ਗਈ ਹੈ, ਜੋ ਪੰਜਾਬ ਦੇ ਕਿਸਾਨਾਂ ਨਾਲ ਸਰਾਸਰ ਧੱਕਾ ਕੀਤਾ ਜਾ ਰਿਹਾ ਹੈ | ਇਸ ਧੱਕੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਨੇ ਬੀਤੇ ਦਿਨੀਂ ਕਿਸਾਨ ਭਵਨ ਚੰਡੀਗੜ੍ਹ ਵਿਖੇ ਬੈਠਕ ਕਰਦਿਆਂ ਲੈਂਡ ਪੂਲਿੰਗ ਤੇ ਹੋਰ ਮੁੱਦਿਆਂ ਦੇ ਵਿਰੋਧ 'ਚ 30 ਜੁਲਾਈ ਨੂੰ ਪੂਰੇ ਪੰਜਾਬ 'ਚ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਹੈ | ਇਸੇ ਲੜੀ ਤਹਿਤ ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਵਲੋਂ ਟਰੈਕਟਰ ਮਾਰਚ 'ਚ ਵੱਡੀ ਗਿਣਤੀ ਵਿਚ ਹਿੱਸਾ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਦੇ ਕਰਜ਼ਿਆਂ 'ਤੇ ਕੇਂਦਰ ਅਤੇ ਪੰਜਾਬ ਸਰਕਾਰ ਤੁਰੰਤ ਲਕੀਰ ਫੇਰੇ | ਇਸ ਮੌਕੇ ਕੁਲਦੀਪ ਸਿੰਘ ਬਘੇਲੇਵਾਲਾ ਜੋਨ ਪ੍ਰਧਾਨ, ਚਮਕੌਰ ਸਿੰਘ ਜੌਹਲ ਜ਼ਿਲ੍ਹਾ ਸਕੱਤਰ, ਹਰਜਿੰਦਰ ਸਿੰਘ ਬੱਡੂਵਾਲ, ਮੁਕੰਦ ਸਿੰਘ ਪ੍ਰਚਾਰ ਸਕੱਤਰ, ਸਰਦੂਲ ਸਿੰਘ ਭੁੱਲਰ ਮਸੀਤਾਂ, ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ ਤੂਰ ਭਿੰਡਰ ਕਲਾਂ, ਮੇਜਰ ਸਿੰਘ ਸੈਦ ਮੁਹੰਮਦ, ਮੇਜਰ ਸਿੰਘ ਮੁਦਕੀ ਯੂਥ ਪ੍ਰਧਾਨ, ਰਛਪਾਲ ਸਿੰਘ ਪ੍ਰਧਾਨ ਅੱਕੂ ਸ਼ਾਹ ਵਾਲਾ, ਅਮਰੀਕ ਸਿੰਘ ਆਦਿ ਕਿਸਾਨ ਆਗੂ ਤੇ ਵਰਕਰ ਹਾਜ਼ਰ ਸਨ |