30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਬੇਅਦਬੀ ਰੋਕੂ ਕਾਨੂੰਨ 'ਚ ਵਾਲਮੀਕਿ ਤੇ ਭਗਤ ਰਵਿਦਾਸ ਦੀਆਂ ਮੂਰਤੀਆਂ ਨੂੰ ਸ਼ਾਮਿਲ ਨਹੀਂ ਕੀਤਾ-ਰਾਜਵਿੰਦਰ ਧਰਮਕੋਟ

ਅਜੀਤ ਡੈਸਕ 21-07-2025
ਮੋਗਾ, 20 ਜੁਲਾਈ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਵਿਧਾਨ ਸਭਾ ਵਿਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਲਈ ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ 2025 ਬਿੱਲ ਪੇਸ਼ ਕੀਤਾ ਗਿਆ | ਵਿਧਾਨ ਸਭਾ ਵਿਚ ਬਿੱਲ ਪੇਸ਼ ਕਰਨ ਵੇਲੇ ਮੁੱਖ ਮੰਤਰੀ ਪੰਜਾਬ ਨੇ ਆਪਣੇ ਭਾਸ਼ਨ ਦੌਰਾਨ ਪਵਿੱਤਰ ਗ੍ਰੰਥਾਂ ਤੋਂ ਇਲਾਵਾ ਧਾਰਮਿਕ ਮੂਰਤੀਆਂ ਦੀ ਬੇਅਦਬੀ ਨੂੰ ਵੀ ਇਸ ਬਿੱਲ 'ਚ ਸ਼ਾਮਿਲ ਕੀਤਾ ਹੈ | ਇਹ ਪ੍ਰਗਟਾਵਾ ਰਾਜਵਿੰਦਰ ਸਿੰਘ ਧਰਮਕੋਟ ਅਬਜ਼ਰਵਰ ਤੇ ਲੋਕ ਸਭਾ ਇੰਚਾਰਜ ਫ਼ਰੀਦਕੋਟ ਨੇ ਪ੍ਰੈੱਸ ਬਿਆਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਸ ਵਿਚ ਮਹਾਂਰਿਸ਼ੀ ਵਾਲਮੀਕਿ ਤੇ ਭਗਤ ਰਵਿਦਾਸ ਜੀ ਦੀਆਂ ਪਵਿੱਤਰ ਮੂਰਤੀਆਂ ਦਾ ਬਿਲਕੁਲ ਜ਼ਿਕਰ ਨਹੀਂ ਕੀਤਾ ਜੋ ਆਮ ਆਦਮੀ ਪਾਰਟੀ ਦੇ ਦਲਿਤ ਵਿਰੋਧੀ ਚਿਹਰੇ ਨੂੰ ਬੇਨਕਾਬ ਕਰਦਾ ਹੈ | ਰਾਜਵਿੰਦਰ ਧਰਮਕੋਟ ਨੇ ਕਿਹਾ ਕਿ ਭਾਵੇਂ ਇਸ ਬਿੱਲ ਨੂੰ ਹੋਰ ਦਿ੍ੜ੍ਹਤਾ ਦੇਣ ਲਈ ਇਕ 15 ਮੈਂਬਰੀ ਸਿਲੈਕਟ ਕਮੇਟੀ ਬਣਾ ਕੇ ਇਸ ਦੀ ਰਿਪੋਰਟ 6 ਮਹੀਨਿਆਂ 'ਚ ਸਦਨ ਵਿਚ ਪੇਸ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ ਪਰ ਇਸ 'ਚ ਦਲਿਤ ਸਮਾਜ ਦੇ ਰਹਿਬਰਾਂ ਦੀਆਂ ਮੂਰਤੀਆਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਅਨਸਰਾਂ ਲਈ ਕੋਈ ਸਜ਼ਾ ਤੈਅ ਨਹੀਂ ਕੀਤੀ, ਜਿਸ ਤੋਂ ਸਾਫ਼ ਸਪੱਸ਼ਟ ਹੁੰਦਾ ਹੈ ਕਿ ਦਲਿਤ ਸਮਾਜ ਦੇ ਧਾਰਮਿਕ ਰਹਿਬਰਾਂ ਪ੍ਰਤੀ ਆਪ ਸਰਕਾਰ ਦੀ ਕੋਈ ਸ਼ਰਧਾ ਨਹੀਂ ਹੈ |
ਪਿਛਲੀ ਖ਼ਬਰ ਯੂਨੀਕ ਸਕੂਲ ਸਮਾਲਸਰ ਵਿਖੇ ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਬਿਜਲੀ ਵਿਭਾਗ ਦੀ ਲਾਪ੍ਰਵਾਹੀ ਨਾਲ ਕਿਸੇ ਵੇਲੇ ਵਾਪਰ ਸਕਦੈ ਵੱਡਾ ਹਾਦਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।