30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੂੰ ਪਿੰਡ ਦੁਸਾਂਝ ਵਿਖੇ ਕੀਤਾ ਸਨਮਾਨਿਤ

ਅਜੀਤ ਡੈਸਕ 21-07-2025
ਮੋਗਾ, 20 ਜੁਲਾਈ (ਅਸ਼ੋਕ ਬਾਂਸਲ)-ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਲੋਂ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੂੰ ਜ਼ਿਲ੍ਹਾ ਮੋਗਾ ਦਾ (ਪ੍ਰਧਾਨ) ਨਿਯੁਕਤ ਕਰਨ 'ਤੇ ਜ਼ਿਲ੍ਹਾ ਮੋਗਾ 'ਚ ਅਕਾਲੀ ਸਫ਼ਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਇਸੇ ਲੜੀ ਵਜੋਂ ਪਿੰਡ ਦੁਸਾਂਝ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਸਥਾਨਕ ਗੁਰਦੁਆਰਾ ਗੁਰੂ ਸਰ ਪਾਤਿਸ਼ਾਹੀ ਛੇਵੀਂ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਨਛੱਤਰ ਸਿੰਘ ਸੰਘਾ ਅਮਰੀਕਾ, ਗਿਆਨੀ ਛਿੰਦਰ ਸਿੰਘ, ਗੁਰਪ੍ਰੀਤ ਸਿੰਘ ਸੰਘਾ ਕੈਨੇਡਾ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਨਿਹਾਲ ਸਿੰਘ ਭੁੱਲਰ ਦਾ ਵਿਸ਼ੇਸ਼ ਸਨਮਾਨ ਕੀਤਾ | ਨਿਹਾਲ ਸਿੰਘ ਭੁੱਲਰ ਨੂੰ ਸਿਰੋਪਾਓ ਤੇ ਸ੍ਰੀ ਸਾਹਿਬ ਨਾਲ ਸਨਮਾਨਿਤ ਕਰਨ ਉਪਰੰਤ ਗਿਆਨੀ ਛਿੰਦਰ ਸਿੰਘ, ਨਛੱਤਰ ਸਿੰਘ ਸੰਘਾ ਅਮਰੀਕਾ ਤੇ ਗੁਰਪ੍ਰੀਤ ਸਿੰਘ ਸੰਘਾ ਕੈਨੇਡਾ ਨੇ ਕਿਹਾ ਕਿ ਪੰਥ, ਪੰਜਾਬ ਤੇ ਸਮੁੱਚੀ ਪੰਜਾਬੀਅਤ ਦੇ ਭਲੇ ਲਈ ਪੰਜਾਬ ਦੀ ਇੱਕੋ ਇਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਬਹੁਤ ਹੀ ਜ਼ਰੂਰੀ ਹੋ ਗਿਆ ਹੈ, ਕਿਉਂਕਿ ਬਾਕੀ ਪਾਰਟੀਆਂ ਧਾੜਵੀਆਂ ਵਾਂਗ ਪੰਜਾਬੀਆਂ ਦੀ ਖੂਨ ਪਸੀਨੇ ਨਾਲ ਟੈਕਸ ਰੂਪੀ ਪੈਸੇ ਨੂੰ ਲੁੱਟ ਰਹੀਆਂ ਹਨ | ਨਿਹਾਲ ਸਿੰਘ ਭੁੱਲਰ ਨੇ ਪਿੰਡ ਦੁਸਾਂਝ ਦੀ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਮੈਨੂੰ ਜੋ ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਮੋਗਾ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਸ ਨੂੰ ਤਨਦੇਹੀ ਨਾਲ ਨਿਭਾਵਾਂਗਾ | ਇਸ ਮੌਕੇ ਬਲਵਿੰਦਰ ਕੁਮਾਰ, ਅਮਰਜੀਤ ਸਿੰਘ ਫ਼ੌਜੀ, ਪ੍ਰਧਾਨ ਗੁਰਪ੍ਰੀਤ ਸਿੰਘ, ਚਮਕੌਰ ਸਿੰਘ ਸੰਘਾ, ਪ੍ਰਤਾਪ ਸਿੰਘ, ਜਸਵੀਰ ਸਿੰਘ ਫ਼ੌਜੀ, ਸਾਬਕਾ ਸ੍ਰੀ ਰਾਮ ਨਾਥ, ਨਿਹਾਲ ਸਿੰਘ ਕੰਬਾਈਨ ਵਾਲੇ, ਇੰਦਰਜੀਤ ਸਿੰਘ, ਜਗਜੀਤ ਸਿੰਘ ਜੱਗਾ, ਜਰਨੈਲ ਸਿੰਘ, ਹਰਬੰਸ ਸਿੰਘ ਤੇ ਵੱਡੀ ਗਿਣਤੀ ਵਿਚ ਪਿੰਡ ਨਿਵਾਸੀਆਂ ਨੇ ਨਿਹਾਲ ਸਿੰਘ ਭੁੱਲਰ ਨੂੰ ਮੁਬਾਰਕਾਂ ਦਿੱਤੀਆਂ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮੋਗਾ ਦੀ ਮੀਟਿੰਗ ਅਗਲੀ ਖ਼ਬਰ ਜਤਿੰਦਰ ਸਿੰਘ ਖੱਟਰ ਚੱਕੀ ਵਾਲੇ ਨੂੰ ਭਾਜਪਾ ਨੇ ਲਾਇਆ ਠੱਠੀ ਭਾਈ ਦਾ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।