ਮੋਗਾ, 20 ਜੁਲਾਈ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜਰਨਲ ਸਕੱਤਰ ਹਰਪ੍ਰੀਤ ਸਿੰਘ ਦੀਦਾਰੇ ਵਾਲਾ ਨੇ ਚਲਾਈ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਜਸਵੀਰ ਸਿੰਘ ਮੰਦਰ, ਮਨਪ੍ਰੀਤ ਸਿੰਘ ਵਰ੍ਹੇ, ਬਲਦੇਵ ਸਿੰਘ ਖੁਖਰਾਣਾ, ਬਲਜਿੰਦਰ ਸਿੰਘ, ਦਵਿੰਦਰ ਸਿੰਘ, ਸਾਧੂ ਸਿੰਘ, ਬਲਵੀਰ ਸਿੰਘ ਨੇ ਲੈਂਡ ਪੁਲਿੰਗ ਸਕੀਮ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ | ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਨੇ ਲੈਂਡ ਪੁਲਿੰਗ ਸਕੀਮ ਦੇ ਵਿਰੋਧ ਵਿਚ ਮੋਗਾ ਜ਼ਿਲੇ੍ਹ ਤੋਂ ਪ੍ਰਭਾਵਿਤ 5 ਪਿੰਡਾਂ 'ਚ 30 ਜੁਲਾਈ ਨੂੰ ਝੰਡਾ ਮਾਰਚ ਕੱਢਿਆ ਜਾਵੇਗਾ | ਭਾਰਤੀ ਕਿਸਾਨ ਯੂਨੀਅਨ ਕਾਦੀਆਂ ਮੰਗ ਕਰਦੀ ਹੈ ਕਿ ਲੈਂਡ ਪੂਲਿੰਗ ਨੀਤੀ ਦਾ ਨੋਟੀਫ਼ਿਕੇਸ਼ਨ ਰੱਦ ਕੀਤਾ ਜਾਵੇ | ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ 'ਚੋਂ ਖੇਤੀ ਅਤੇ ਸਹਾਇਕ ਧੰਦਿਆਂ (ਡੇਅਰੀ) ਨੂੰ ਬਾਹਰ ਰੱਖੇ ਜਾਣ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ 'ਚ ਆਉਣ ਵਾਲੇ ਪਾਣੀ ਦੇ ਸੰਕਟ ਨੰੂ ਸਮੇਂ ਸਿਰ ਗੰਭੀਰਤਾ ਨਾਲ ਲੈਣ ਦਾ ਵੱਡਾ ਮੁੱਦਾ ਹੈ, ਪਾਣੀਆਂ ਸਬੰਧੀ ਜੋ ਵੀ ਪੁਰਾਣੇ ਸਮਝੌਤੇ ਹੋਏ ਹਨ ਉਹ ਬਹੁਤ ਪੁਰਾਣੇ ਹੋ ਚੁੱਕੇ ਹਨ ਹੁਣ ਤੱਕ ਦਰਿਆਵਾਂ ਦੇ ਪਾਣੀ ਦੇ ਵਹਿਣ ਅਤੇ ਹੋਰ ਤਬਦੀਲੀਆਂ ਹੋ ਚੁੱਕੀਆਂ ਹਨ | ਮੰਗ ਕੀਤੀ ਜਾਂਦੀ ਹੈ ਕਿ ਪੰਜਾਬ ਪੁਨਰਗਠਨ ਐਕਟ ਦੀ ਧਾਰਾ 78, 79, 80 ਤੇ ਡੈਮ ਸੇਫ਼ਟੀ ਐਕਟ ਨੂੰ ਰੱਦ ਕਰਨ ਦਾ ਮਤਾ ਵਿਧਾਨ ਸਭਾ ਵਿਚ ਪਾਸ ਕਰਕੇ ਪੰਜਾਬ ਸਰਕਾਰ ਸੰਸਦ ਵਿਚ ਭੇਜਣ ਦਾ ਪ੍ਰਬੰਧ ਕਰੇ ਤੇ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਦਾ ਕੋਈ ਠੋਸ ਉਪਰਾਲਾ ਬਣਾਇਆ ਜਾਵੇ | ਪੰਜਾਬ ਸਰਕਾਰ ਖੇਤੀ ਨੀਤੀ ਤੇ ਕਿਸਾਨ ਜਥੇਬੰਦੀਆਂ ਤੋਂ ਸੁਝਾਅ ਲੈ ਕੇ ਕੋਈ ਠੋਸ ਨੀਤੀ ਲਾਗੂ ਕੀਤੀ ਜਾਵੇ | ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਸਿਰ ਸਾਰਾ ਕਰਜ਼ਾ ਜੋ ਚੜਿ੍ਹਆ ਹੈ, ਉਹ ਸਾਰਾ ਖ਼ਤਮ ਕੀਤਾ ਜਾਵੇ | ਮੀਟਿੰਗ 'ਚ ਬਲਾਕ ਪ੍ਰਧਾਨ ਬਾਘਾ ਪੁਰਾਣਾ ਮੇਜਰ ਸਿੰਘ ਘੋਲੀਆ, ਬਲਾਕ ਪ੍ਰਧਾਨ ਨਿਹਾਲ ਸਿੰਘ ਵਾਲਾ ਕੁਲਜਿੰਦਰ ਸਿੰਘ, ਬਲਾਕ ਪ੍ਰਧਾਨ ਮੋਗਾ-1, ਗੁਰਵਿੰਦਰ ਸਿੰਘ ਰੌਲੀ, ਬਲਾਕ ਪ੍ਰਧਾਨ ਧਰਮਕੋਟ ਨਛੱਤਰ ਸਿੰਘ, ਬਲਾਕ ਪ੍ਰਧਾਨ ਕੋਟ ਈਸੇ ਖਾਂ ਰਮਨਦੀਪ ਸਿੰਘ, ਬਲਾਕ ਪ੍ਰਧਾਨ ਮੋਗਾ-2 ਅੰਗਰੇਜ਼ ਸਿੰਘ ਰਜਿੰਦਰ ਸਿੰਘ ਰਾਜਾ ਦੌਲਤਪੁਰਾ, ਲੱਖਾ ਸਿੰਘ, ਗੁਰਮੀਤ ਸਿੰਘ, ਜਸਵੀਰ ਸਿੰਘ, ਬੂਟਾ ਸਿੰਘ, ਭਲਵਾਨ ਸਿੰਘ, ਭੋਲਾ ਸਿੰਘ, ਜਸਵੀਰ ਸਿੰਘ, ਵਕੀਲ ਸਿੰਘ, ਭਿੰਦਰ ਸਿੰਘ, ਬੁੱਧ ਸਿੰਘ, ਮੁਕੰਦ ਸਿੰਘ, ਗੁਲਾਬ ਸਿੰਘ, ਮੁਖਤਿਆਰ ਸਿੰਘ, ਲਖਵੀਰ ਸਿੰਘ, ਜਸਵੀਰ ਸਿੰਘ ਸਮੇਤ ਕਿਸਾਨ ਹਾਜ਼ਰ ਸਨ |