31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

25 ਦੀ ਸੰਗਰੂਰ ਰੈਲੀ ਸੰਬੰਧੀ ਨੌਜਵਾਨ ਭਾਰਤ ਸਭਾ ਮੈਂਬਰਾਂ ਨੇ ਰਾਜੇਆਣਾ ਕੀਤੀ ਮੀਟਿੰਗ

ਅਜੀਤ ਡੈਸਕ 21-07-2025
ਬਾਘਾ ਪੁਰਾਣਾ, 20 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਨੂੰ ਪੁਲਿਸ ਸਟੇਟ ਬਣਾਉਣ ਵਿਰੁੱਧ 25 ਦੀ ਸੰਗਰੂਰ ਰੈਲੀ 'ਚ ਸ਼ਾਮਿਲ ਹੋਣ ਲਈ ਪਿੰਡ ਰਾਜੇਆਣਾ 'ਚ ਨੌਜਵਾਨ ਭਾਰਤ ਸਭਾ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ 'ਚ ਤੈਅ ਕੀਤਾ ਗਿਆ ਕਿ ਕਿਸਾਨਾਂ ਦੇ ਹੱਕੀ ਸੰਘਰਸ਼ਾਂ 'ਤੇ ਰੋਕ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ 'ਤੇ ਅਣਐਲਾਨੀ ਪਾਬੰਦੀ, ਜਮਹੂਰੀ ਸਪੇਸ ਨੂੰ ਘਟਾਉਣ ਤੇ ਜ਼ੁਬਾਨਬੰਦੀ ਦੇ ਖ਼ਿਲਾਫ਼ ਪੰਜਾਬ ਦੀਆਂ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵਲੋਂ 25 ਜੁਲਾਈ ਨੂੰ ਸੰਗਰੂਰ ਵਿਖੇ ਕੀਤੇ ਜਾ ਰਹੇ ਵਿਸ਼ਾਲ ਇਕੱਠ 'ਚ ਨੌਜਵਾਨ ਭਾਰਤ ਸਭਾ ਵਲੋਂ ਵੱਡੇ ਜਥੇ ਲੈ ਕੇ ਪਹੁੰਚਿਆ ਜਾਵੇਗਾ | ਇਸ ਸੰਬੰਧੀ ਨੌਜਵਾਨ ਭਾਰਤ ਸਭਾ ਦੇ ਸੂਬਾ ਮੀਤ ਪ੍ਰਧਾਨ ਕਰਮਜੀਤ ਮਾਣੂੰਕੇ, ਜ਼ਿਲ੍ਹਾ ਆਗੂ ਬਿ੍ਜ਼ ਰਾਜੇਆਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ 'ਚ ਹਾਰ ਤੋਂ ਬਾਅਦ ਆਰ. ਐਸ. ਐਸ., ਬੀ. ਜੇ. ਪੀ. ਦੇ ਇਸ਼ਾਰਿਆਂ 'ਤੇ ਪੁਲਿਸ ਨੂੰ ਵਾਧੂ ਤਾਕਤਾਂ ਦੇਣ, ਲੋਕ ਘੋਲਾਂ 'ਤੇ ਸਖ਼ਤੀ ਤੇ ਲੋਕ ਆਗੂਆਂ ਨੂੰ ਬਦਨਾਮ ਕਰਨ ਦਾ ਆਮ ਆਦਮੀ ਪਾਰਟੀ ਵਲੋਂ ਵਰਤਾਰਾ ਸ਼ੁਰੂ ਹੋਇਆ | ਪਹਿਲਾਂ ਸੰਯੁਕਤ ਕਿਸਾਨ ਮੋਰਚੇ ਨੂੰ ਆਪਣੀ ਹੀ ਰਾਜਧਾਨੀ ਚੰਡੀਗੜ੍ਹ 'ਚ ਜਾਣ ਤੋਂ ਰੋਕਿਆ, ਸ਼ੰਭੂ ਤੇ ਖਨੌਰੀ ਮੋਰਚੇ ਪੁੱਟੇ, ਵਾਧੂ ਜ਼ਮੀਨ ਬੇਜ਼ਮੀਨੇ ਮਜ਼ਦੂਰਾਂ ਤੇ ਕਿਸਾਨਾਂ 'ਚ ਵੰਡਣ ਲਈ ਸੰਘਰਸ਼ ਕਰ ਰਹੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ 'ਤੇ ਪਾਬੰਦੀ ਲਗਾ ਕੇ 20 ਮਈ ਨੂੰ ਬੇਗਮਪੁਰਾ ਵਸਾਉਣ ਜਾ ਰਹੇ ਮਜ਼ਦੂਰਾਂ ਨੂੰ ਜੇਲ੍ਹਾਂ ਡੱਕਿਆ ਗਿਆ | ਪੰਜਾਬ ਅੰਦਰ 'ਆਪ' ਸਰਕਾਰ ਬੀ. ਜੇ. ਪੀ. ਦੀ ਸਰਕਾਰ ਹੋਣ ਦਾ ਭੁਲੇਖਾ ਪਾ ਰਹੀ ਹੈ, ਜਿਸ ਖ਼ਿਲਾਫ਼ ਹਰ ਇਨਸਾਫ਼ ਪਸੰਦ ਵਿਅਕਤੀ ਨੂੰ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ | ਇਸ ਮੌਕੇ ਨਿਰਮਲ ਸਿੰਘ, ਸੰਦੀਪ ਸਿੰਘ, ਸੁਰਜੀਤ ਸਿੰਘ, ਜੋਰਾ ਸਿੰਘ, ਸਾਧੂ ਸਿੰਘ, ਲਾਭ ਸਿੰਘ, ਡੈਮੋਕਰੈਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਆਗੂ ਗੁਰਪ੍ਰੀਤ ਸਿੰਘ ਨੇ ਪੁਲਿਸ ਵਲੋਂ ਪੀ. ਐਸ. ਯੂ. ਦੀ ਜ਼ਿਲ੍ਹਾ ਆਗੂ ਕਮਲ ਬਾਘਾ ਪੁਰਾਣਾ ਨੂੰ ਗਿ੍ਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ |
ਪਿਛਲੀ ਖ਼ਬਰ ਸਰਪੰਚ ਮਨਜਿੰਦਰ ਸਿੰਘ ਬਾਬਾ ਵਲੋਂ ਪਿੰਡ ਦੇ ਨੌਜਵਾਨਾਂ ਨਾਲ ਮੀਟਿੰਗ ਅਗਲੀ ਖ਼ਬਰ ਸਵ. ਸਰਪੰਚ ਗੁਰਿੰਦਰ ਸਿੰਘ ਗੁੱਗੂ ਦੀ ਪਤਨੀ ਸਵਰਨਜੀਤ ਕੌਰ ਸਰਬਸੰਮਤੀ ਨਾਲ ਪਿੰਡ ਦਾਤਾ ਦੀ ਸਰਪੰਚ ਬਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।